ਵਾਰਡ ਨੰਬਰ 15 'ਚ ਸੁਖਵਿੰਦਰ ਸਿੰਘ ਪਟਵਾਰੀ ਦੇ ਚੋਣ ਦਫ਼ਤਰ ਦਾ ਉਦਘਾਟਨ
ਦਫ਼ਤਰ ਦਾ ਉਦਘਾਟਨ ਕਰਨ ਮੌਕੇ ਸੰਬੋਧਨ ਕਰ ਰਹੇ ਡਾ. ਦਲਜੀਤ ਸਿੰਘ ਚੀਮਾ ਅਤੇ ਰੈਲੀ ਵਿਚ ਭਰਵੀਂ ਸ਼ਮੂਲੀਅਤ |
<br/>
20-05-2026
ਰੂਪਨਗਰ, 19 ਮਈ (ਸਤਨਾਮ ਸਿੰਘ ਸੱਤੀ)-ਰੂਪਨਗਰ ਦੇ ਵਾਰਡ ਨੰਬਰ 15 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੇ ਚੋਣ ਦਫ਼ਤਰ ਦਾ ਉਦਘਾਟਨ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਕੀਤਾ ਗਿਆ | ਇਸ ਮੌਕੇ ਹੋਏ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਚੀਮਾ ਨੇ ਅਕਾਲੀ ਸਰਕਾਰ ਦੌਰਾਨ ਕਰਵਾਏ ਵਿਕਾਸ ਕਾਰਜਾਂ ਦਾ ਜ਼ਿਕਰ ਕੀਤਾ ਅਤੇ ਕਾਂਗਰਸ ਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ 'ਤੇ ਸ਼ਹਿਰ ਦੀ ਅਣਦੇਖੀ ਕਰਨ ਦੇ ਦੋਸ਼ ਲਗਾਏ | ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਸਫ਼ਾਈ ਪ੍ਰਬੰਧਾਂ ਦਾ ਬੁਰਾ ਹਾਲ ਸਰਕਾਰ ਦੀ ਨਾਕਾਮੀ ਦਾ ਸਪਸ਼ਟ ਸਬੂਤ ਹੈ | ਚਾਰ ਸਾਲ ਬੀਤਣ ਦੇ ਬਾਵਜੂਦ ਮੌਜੂਦਾ ਸਰਕਾਰ ਲੋਕਾਂ ਨੂੰ ਝੂਠੇ ਲਾਰਿਆਂ ਨਾਲ ਭਰਮਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਹੁਣ ਵੋਟਰ ਜਾਗਰੂਕ ਅਤੇ ਸੂਝਵਾਨ ਹਨ | ਡਾ. ਚੀਮਾ ਨੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਸੁਖਵਿੰਦਰ ਸਿੰਘ ਪਟਵਾਰੀ ਨੂੰ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਕਾਮਯਾਬ ਬਣਾਇਆ ਜਾਵੇ ਤਾਂ ਜੋ ਵਾਰਡ ਦੇ ਅਧੂਰੇ ਵਿਕਾਸ ਕਾਰਜ ਪਹਿਲ ਦੇ ਆਧਾਰ 'ਤੇ ਪੂਰੇ ਕਰਵਾਏ ਜਾ ਸਕਣ | ਇਸ ਮੌਕੇ ਅਤੇ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ | ਗੁਰਮੁਖ ਸਿੰਘ ਸੈਣੀ ਨੇ ਪਿਛਲੇ ਸਮੇਂ ਦੌਰਾਨ ਕੀਤੇ ਵਿਕਾਸ ਕਾਰਜਾਂ ਦਾ ਵੇਰਵਾ ਦਿੰਦਿਆਂ ਭਰੋਸਾ ਦਿਵਾਇਆ ਕਿ ਉਹ ਭਵਿੱਖ ਵਿਚ ਵੀ ਸੁਖਵਿੰਦਰ ਸਿੰਘ ਪਟਵਾਰੀ ਨਾਲ ਮਿਲ ਕੇ ਇਲਾਕੇ ਦੀ ਸੇਵਾ ਕਰਦੇ ਰਹਿਣਗੇ | ਇਕੱਠ ਵਿਚ ਬਲਵਿੰਦਰ ਸਿੰਘ ਸੈਣੀ, ਜਸਵੰਤ ਸਿੰਘ ਲੰਬੜਦਾਰ, ਭਾਗ ਸਿੰਘ ਕੈਂਥ, ਗੁਰਮੁਖ ਸਿੰਘ ਐਸ.ਡੀ.ਓ., ਭਗਤ ਸਿੰਘ ਸਿੰਗਾਰ ਘਰ, ਭਾਰਤ ਭੂਸ਼ਨ, ਜਗਜੀਤ ਸਿੰਘ, ਜਸਵੀਰ ਸਿੰਘ ਬਿੱਟੂ, ਜੈਤਕ, ਸੁਰਮੁਖ ਸਿੰਘ ਸੈਣੀ, ਇਕਬਾਲ ਸਿੰਘ ਐਸ.ਡੀ.ਓ., ਜੁਗਿੰਦਰ ਸਿੰਘ ਭਿੰਡਰ, ਪਰਮਜੀਤ ਸਿੰਘ ਖਾਲਸਾ, ਗਿੱਲ ਠੇਕੇਦਾਰ, ਅਵਤਾਰ ਸਿੰਘ ਪਾਬਲਾ, ਦਿਦਾਰ ਸਿੰਘ ਫੋਟੋਗ੍ਰਾਫਰ, ਬੀਬੀ ਸੁਰਿੰਦਰ ਕੌਰ, ਮਨਜੀਤ ਕੌਰ, ਕੁਲਦੀਪ ਕੌਰ ਬਿੱਟੀ, ਅਮਰਜੀਤ ਕੌਰ, ਰਵਿੰਦਰ ਕੌਰ ਅਤੇ ਸੋਨੀਆ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ | ਯੂਥ ਕਲੱਬ ਸਾਹਿਬਜ਼ਾਦਾ ਜੁਝਾਰ ਸਿੰਘ ਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਮੈਂਬਰਾਂ ਨੇ ਵੀ ਭਰਵੀਂ ਸ਼ਮੂਲੀਅਤ ਕੀਤੀ | ਅੰਤ ਵਿਚ ਸੁਖਵਿੰਦਰ ਸਿੰਘ ਪਟਵਾਰੀ ਨੇ ਪਹੁੰਚੇ ਸਾਰੇ ਸਾਥੀਆਂ ਅਤੇ ਵਾਰਡ ਵਾਸੀਆਂ ਦਾ ਧੰਨਵਾਦ ਕੀਤਾ |