ਸ੍ਰੀ ਚਮਕੌਰ ਸਾਹਿਬ, 19 ਮਈ (ਜਗਮੋਹਣ ਸਿੰਘ ਨਾਰੰਗ)-ਨਗਰ ਕੌਸ਼ਲ ਸ੍ਰੀ ਚਮਕੌਰ ਸਾਹਿਬ ਦੀ ਚੋਣਾਂ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀਮਤੀ ਕਮਲੇਸ਼ ਵਰਮਾ ਦੇ ਦਫ਼ਤਰ ਦਾ ਉਦਘਾਟਨ ਨਗਰ ਕੌਸ਼ਲ ਦੇ ਸਾਬਕਾ ਪ੍ਰਧਾਨ ਸਮਸ਼ੇਰ ਸਿੰਘ ਭੰਗੂ ਨੇ ਕੀਤਾ | ਇਸ ਮੌਕੇ ਉਨ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਆਦੇਸ਼ਾਂ 'ਤੇ ਖੋਲੇ ਇਸ ਦਫ਼ਤਰ ਦਾ ਉਦਘਾਟਨ ਕਰਦਿਆਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀਮਤੀ ਕਮਲੇਸ਼ ਵਰਮਾਂ ਨੂੰ ਵੋਟ ਪਾਉਣ | ਇਸ ਮੌਕੇ ਸ੍ਰੀਮਤੀ ਵਰਮਾਂ ਦੇ ਪਤੀ ਦਰਸ਼ਨ ਵਰਮਾਂ ਨੇ ਕਿਹਾ ਕਿ ਸ੍ਰੀਮਤੀ ਕਮਲੇਸ਼ ਵਰਮਾ ਬਤੌਰ ਕੌਂਸਲਰ ਪਿਛਲੇ 10 ਵਰਿ੍ਹਆਂ ਤੋਂ ਵਾਰਡ ਦੀ ਸੇਵਾ ਕਰਦੇ ਆ ਰਹੇ ਹਨ | ਇਸ ਮੌਕੇ ਵਾਰਡ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ |