08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਨੰਗਲ ਦੇ 19 ਵਾਰਡਾਂ ਲਈ 17 ਆਜ਼ਾਦ ਉਮੀਦਵਾਰਾਂ ਸਮੇਤ ਕੁੱਲ 78 ਉਮੀਦਵਾਰ ਚੋਣ ਮੈਦਾਨ 'ਚ ਡਟੇ <br/>

ਅਜੀਤ ਡੈਸਕ 20-05-2026
ਨੰਗਲ, 19 ਮਈ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਂਸਲ ਨੰਗਲ ਦੀ 26 ਮਈ ਨੂੰ ਹੋਣ ਵਾਲੀ ਚੋਣ ਲਈ ਸ਼ਹਿਰ ਦੇ ਕੁੱਲ 19 ਵਾਰਡਾਂ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ 24 ਆਜ਼ਾਦ ਉਮੀਦਵਾਰਾਂ ਸਮੇਤ ਕੁੱਲ 102 ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਸਨ | ਰਿਟਰਨਿੰਗ ਅਫ਼ਸਰ ਸੁਮਿਤ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਮਜਦਗੀ ਪੱਤਰ ਦੀ ਜਾਂਚ ਹੜਤਾਲ ਮਗਰੋਂ ਵਾਰਡ ਨੰਬਰ 16 ਤੋਂ ਭਾਜਪਾ ਦੇ ਉਮੀਦਵਾਰ ਮਹੇਸ਼ ਪੁਰੀ ਦੇ ਨਾਮਜਦਗੀ ਪੱਤਰ ਤਕਨੀਕੀ ਕਾਰਣਾ ਕਰਕੇ ਰੱਦ ਹੋ ਗਏ ਸਨ | ਉਪਰੰਤ ਅੱਜ ਨਾਮਜ਼ਦਗੀ ਪੱਤਰ ਦੇ ਵਾਪਿਸ ਲੈਣ ਦੇ 23 ਉਮੀਦਵਾਰਾ ਵਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਿਸ ਲੈਣ ਪਿਛੋਂ ਹੁਣ ਕੁਲ 78 ਉਮੀਦਵਾਰ ਚੌਣ ਮੈਦਾਨ ਵਿਚ ਰਹਿ ਗਏ ਹਨ | ਆਮ ਆਦਮੀ ਪਾਰਟੀ ਵਲੋਂ 18, ਭਾਰਤੀ ਜਨਤਾ ਪਾਰਟੀ ਵਲੋਂ 19, ਅਤੇ ਇੰਡੀਅਨ ਨੈਸ਼ਨਲ ਕਾਂਗਰਸ ਵਲੋਂ 19 , ਸ੍ਰੋਮਣੀ ਅਕਾਲੀ ਦਲ ਦੇ 7 ਅਤੇ ਬਹੁਜਨ ਸਮਾਜ ਪਾਰਟੀ ਦਾ 1 ਉਮੀਦਵਾਰ ਉਮੀਦਵਾਰਾਂ ਚੋਣ ਲੜ ਰਹੇ ਹਨ ,ਜਦੋਂ ਕਿ 17 ਅਜ਼ਾਦ ਉਮੀਦਵਾਰ ਚੋਣ ਮੈਦਾਨ ਵਿਚ ਹਨ | ਪ੍ਰਸ਼ਾਸਨ ਵਲੋਂ ਪੂਰੀ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਬਣਾਉਣ ਲਈ ਪੂਰੇ ਇੰਤਜ਼ਾਮ ਕੀਤੇ ਜਾ ਰਹੇ ਹਨ | ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਵਲੋਂ ਵੀ ਨੰਗਲ ਵਿਚ ਕੌਂਸਲ ਚੋਣਾਂ ਅਮਨ ਅਮਾਨ ਨਾਲ ਨੇਪਰੇ ਚੜਾਉਣ ਲਈ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਸ਼ਹਿਰ ਅੰਦਰ ਰੋਜ਼ਾਨਾ ਵੱਖ ਵੱਖ ਥਾਵਾਂ ਉੱਤੇ ਨਾਕਾਬੰਦੀ ਕਰਕੇ ਅਪਰਾਧਿਕ ਅੰਸਰਾਂ ਉੱਤੇ ਪੈਨੀ ਨਜ਼ਰ ਰੱਖੀ ਜਾ ਰਹੀ ਹੈ |
23 ਉਮੀਦਵਾਰਾਂ ਨੇ ਲਏ ਨਾਮਜ਼ਦਗੀ ਪੱਤਰ ਵਾਪਸ, ਇੱਕ ਦੀ ਨਾਮਜ਼ਦਗੀ ਹੋਈ ਰੱਦ : ਨਗਰ ਕੌਂਸਲ ਨੰਗਲ ਦੀ 26 ਮਈ ਨੂੰ ਹੋਣ ਵਾਲੀ ਚੋਣ ਲਈ ਨਗਰ ਕੌਂਸਲ ਨੰਗਲ ਦੇ 19 ਵਾਰਡਾਂ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ 24 ਆਜ਼ਾਦ ਉਮੀਦਵਾਰਾਂ ਸਣੇ ਕੁੱਲ 102 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ | ਰਿਟਰਨਿੰਗ ਅਫਸਰ ਸੁਮਿਤ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਮਜ਼ਦਗੀ ਪੱਤਰ ਦੀ ਜਾਂਚ ਪਿਛੋਂ ਵਾਰਡ ਨੰਬਰ 16 ਤੋਂ ਭਾਜਪਾ ਦੇ ਉਮੀਦਵਾਰ ਮਹੇਸ਼ ਪੁਰੀ ਦੇ ਨਾਮਜ਼ਦਗੀ ਪੱਤਰ ਤਕਨੀਕੀ ਕਾਰਣਾ ਕਰਕੇ ਰੱਦ ਕਰ ਦਿੱਤੇ ਗਏ ਹਨ | ਨਾਮਜਦਗੀ ਪੱਤਰ ਦੇ ਵਾਪਿਸ ਲੈਣ ਦੇ ਅੰਤਿਮ ਦਿਨ 23 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਿਸ ਲੈਣ ਪਿਛੋਂ ਹੁਣ ਕੁਲ 78 ਉਮੀਦਵਾਰ ਚੌਣ ਮੈਦਾਨ ਵਿਚ ਰਹਿ ਗਏ ਹਨ | ਆਮ ਆਦਮੀ ਪਾਰਟੀ ਵਲੋਂ 18, ਭਾਰਤੀ ਜਨਤਾ ਪਾਰਟੀ ਵਲੋਂ 19, ਅਤੇ ਇੰਡੀਅਨ ਨੈਸ਼ਨਲ ਕਾਂਗਰਸ ਵਲੋਂ 19, ਸ੍ਰੋਮਣੀ ਅਕਾਲੀ ਦਲ ਦੇ 7 ਅਤੇ ਬਹੁਜਨ ਸਮਾਜ ਪਾਰਟੀ ਦਾ 1 ਉਮੀਦਵਾਰ ਉਮੀਦਵਾਰਾਂ ਚੋਣ ਲੜ ਰਹੇ ਹਨ, ਜਦੋਂ ਕਿ 17 ਅਜ਼ਾਦ ਉਮੀਦਵਾਰ ਚੋਣ ਮੈਦਾਨ ਵਿਚ ਹਨ | ਇਸ ਦੇ ਨਾਲ ਹੀ ਨੇ ਵੀ ਪੱਤਰ ਦਾਖਲ ਕੀਤੇ ਹਨ | ਪ੍ਰਸ਼ਾਸਨ ਵਲੋਂ ਪੂਰੀ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਬਣਾਉਣ ਲਈ ਪੂਰੇ ਇੰਤਜ਼ਾਮ ਕੀਤੇ ਜਾ ਰਹੇ ਹਨ | ਨੰਗਲ ਵਿਚ ਚੋਣਾ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਵੀ ਮਜ਼ਬੂਤ ਕੀਤੇ ਗਏ ਹਨ |

ਪਿਛਲੀ ਖ਼ਬਰ ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਲਈ 9 ਉਮੀਦਵਾਰਾਂ ਨੇ ਵਾਪਸ ਲਈਆਂ ਨਾਮਜ਼ਦਗੀਆਂ <br/> ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਲਈ 12 ਵਾਰਡਾਂ ਵਿਚ 34 ਉਮੀਦਵਾਰ ਮੈਦਾਨ ਵਿਚ, ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।