08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਨਿਰਪੱਖ ਤੇ ਆਜ਼ਾਦ ਢੰਗ ਨਾਲ ਕਰਾਵੇ 'ਆਪ' ਸਰਕਾਰ-ਡਾ. ਦਲਜੀਤ ਸਿੰਘ ਚੀਮਾ <br/>

ਅਜੀਤ ਡੈਸਕ 20-05-2026
ਰੂਪਨਗਰ, 19 ਮਈ (ਸਤਨਾਮ ਸਿੰਘ ਸੱਤੀ)-ਸਾਬਕਾ ਸਿੱਖਿਆ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੇ ਅੱਜ ਰੂਪਨਗਰ ਪ੍ਰੈੱਸ ਕਲੱਬ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ 'ਚ ਪੰਜਾਬ ਸਰਕਾਰ ਤੇ ਰਾਜ ਚੋਣ ਕਮਿਸ਼ਨ 'ਤੇ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੌਰਾਨ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਏ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਚੋਣਾਂ ਨਿਰਪੱਖ ਅਤੇ ਆਜ਼ਾਦ ਢੰਗ ਨਾਲ ਹੋਣੀਆਂ ਚਾਹੀਦੀਆਂ ਹਨ, ਪਰ ਮੌਜੂਦਾ ਹਾਲਾਤਾਂ ਵਿਚ ਲੋਕਤੰਤਰ ਦਾ ਕਤਲ ਕੀਤਾ ਜਾ ਰਿਹਾ ਹੈ | ਡਾ. ਚੀਮਾ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਨਾਕਾਮ ਰਿਹਾ ਹੈ ਅਤੇ ਸੱਤਾਧਾਰੀ ਧਿਰ ਦੇ ਦਬਾਅ ਹੇਠ ਰਿਟਰਨਿੰਗ ਅਫ਼ਸਰ ਵਿਰੋਧੀ ਧਿਰ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਰਹੇ ਹਨ | ਉਨ੍ਹਾਂ ਮਜੀਠਾ, ਰਾਹੋਂ, ਗਿੱਦੜਬਾਹਾ, ਬਟਾਲਾ, ਬਾਬਾ ਬਕਾਲਾ ਅਤੇ ਰਾਮਾ ਸਮੇਤ ਕਈ ਥਾਵਾਂ 'ਤੇ ਚੋਣ ਪ੍ਰਕਿਰਿਆ ਦੌਰਾਨ ਗੜਬੜੀਆਂ ਦੇ ਦੋਸ਼ ਲਗਾਏ | ਉਹਨਾਂ ਕਿਹਾ ਕਿ ਮਜੀਠਾ ਵਿਚ ਵਿਧਾਇਕ ਗਨੀਵ ਕੌਰ ਮਜੀਠੀਆ ਨਾਲ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਬਦਸਲੂਕੀ ਕੀਤੀ ਗਈ | ਉਹਨਾਂ ਦੋਸ਼ ਲਾਇਆ ਕਿ ਰੋਪੜ ਸਮੇਤ ਕਈ ਨਗਰ ਕੌਂਸਲ ਹੱਦਾਂ ਵਿਚ ਮਾਡਲ ਕੋਡ ਆਫ ਕੰਡਕਟ ਦੇ ਬਾਵਜੂਦ ਸਰਕਾਰੀ ਇਸ਼ਤਿਹਾਰ ਅਤੇ ਹੋਰਡਿੰਗਜ਼ ਅਜੇ ਵੀ ਲੱਗੇ ਹੋਏ ਹਨ | ਡਾ. ਚੀਮਾ ਨੇ ਪੰਜਾਬ ਸਰਕਾਰ 'ਤੇ ਭਿ੍ਸ਼ਟਾਚਾਰ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਲੋਕਾਂ ਦਾ ਸਰਕਾਰ ਤੋਂ ਵਿਸ਼ਵਾਸ ਉੱਠ ਚੁੱਕਾ ਹੈ ਅਤੇ ਜੇ ਚੋਣਾਂ ਦੌਰਾਨ ਬੂਥ ਕੈਪਚਰਿੰਗ ਜਾਂ ਧੱਕੇਸ਼ਾਹੀ ਦੀ ਕੋਸ਼ਿਸ਼ ਹੋਈ ਤਾਂ ਅਕਾਲੀ ਦਲ ਡਟ ਕੇ ਵਿਰੋਧ ਕਰੇਗਾ | ਬੇਅਦਬੀ ਸਬੰਧੀ ਸਵਾਲ ਦੇ ਜਵਾਬ ਵਿਚ ਉਹਨਾਂ ਕਿਹਾ ਕਿ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੇਅਦਬੀ ਦੇ ਦੋਸ਼ੀਆਂ ਲਈ ਸਖ਼ਤ ਸਜ਼ਾ ਦੇ ਹੱਕ ਵਿਚ ਹਨ ਪਰ ਮੌਜੂਦਾ ਕਾਨੂੰਨ ਵਿਚ ਗ੍ਰੰਥੀ ਸਿੰਘਾਂ, ਰਾਗੀ ਸਿੰਘਾਂ ਅਤੇ ਸੇਵਾਦਾਰਾਂ ਨੂੰ ''ਕਸਟੋਡੀਅਨU ਮੰਨ ਕੇ ਸਜ਼ਾਵਾਂ ਦੀ ਵਿਵਸਥਾ ਕਰਨਾ ਸਿੱਖ ਪਰੰਪਰਾਵਾਂ ਦੇ ਖਿਲਾਫ ਹੈ | ਇਸ ਮੌਕੇ ਕਰਨਦੀਪ ਸਿੰਘ ਬੋਪਾਰਾਏ, ਪਰਮਜੀਤ ਸਿੰਘ ਲੱਖੇਵਾਲ, ਪਰਮਜੀਤ ਸਿੰਘ ਮੱਕੜ, ਬਾਵਾ ਸਿੰਘ, ਅਮਰਜੀਤ ਸਿੰਘ ਮੱਕੋਵਾਲ, ਜਸਬੀਰ ਸਿੰਘ ਗਿੱਲ, ਸਵਰਨ ਸਿੰਘ ਬੋਬੀ ਬਹਾਦਰਪੁਰ, ਸ਼ਕਤੀ ਤਿ੍ਪਾਠੀ, ਦਲਜੀਤ ਸਿੰਘ ਭੁੱਟੋ ਅਤੇ ਸਿਮਰਨਜੀਤ ਸਿੰਘ ਗਿੱਲ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਬਟਾਲਾ ਨੇੜੇ ਸੜਕ ਹਾਦਸੇ 'ਚ 4 ਨੌਜਵਾਨਾਂ ਦੀ ਮੌਤ ਅਗਲੀ ਖ਼ਬਰ ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਲਈ 9 ਉਮੀਦਵਾਰਾਂ ਨੇ ਵਾਪਸ ਲਈਆਂ ਨਾਮਜ਼ਦਗੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।