08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਵਿਖੇ ਸਫ਼ਾਈ ਸੇਵਕਾਂ ਨਾਲ ਕੀਤੀ ਵਿਸ਼ੇਸ਼ ਮੁਲਾਕਾਤ <br/>

ਅਜੀਤ ਡੈਸਕ 23-05-2026
ਨੰਗਲ, 22 ਮਈ (ਪ੍ਰੀਤਮ ਸਿੰਘ ਬਰਾਰੀ)- ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਨੰਗਲ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਇਸ ਮੌਕੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਪੂਰੀਆਂ ਹੋਣ 'ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਤੇ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਸ. ਬੈਂਸ ਨੇ ਕਿਹਾ ਕਿ ਸਫ਼ਾਈ ਸੇਵਕ ਸਾਡੇ ਸਮਾਜ ਅਤੇ ਸ਼ਹਿਰ ਦੀ ਸਫ਼ਾਈ ਵਿਵਸਥਾ ਦਾ ਅਹਿਮ ਹਿੱਸਾ ਹਨ, ਜੋ ਹਰ ਮੌਸਮ ਅਤੇ ਹਰ ਹਾਲਾਤ ਵਿਚ ਆਪਣੀ ਡਿਊਟੀ ਨੂੰ ਪੂਰੀ ਮਿਹਨਤ ਨਾਲ ਨਿਭਾਉਂਦੇ ਹਨ ਜਿਸ ਕਾਰਨ ਸ਼ਹਿਰ ਦੀ ਸੁੰਦਰਤਾ ਤੇ ਸਾਫ-ਸਫਾਈ ਬਰਕਰਾਰ ਰਹਿੰਦੀ ਹੈ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਵੱਲ ਕਦੇ ਵੀ ਗੰਭੀਰਤਾ ਨਾਲ ਧਿਆਨ ਨਹੀਂ ਦਿੱਤਾ ਗਿਆ | ਕੈਬਨਿਟ ਮੰਤਰੀ ਨੇ ਕਿਹਾ ਕਿ ਜਦੋਂ ਸਫ਼ਾਈ ਸੇਵਕਾਂ ਵਲੋਂ ਹੜਤਾਲ ਕੀਤੀ ਗਈ ਸੀ ਤਾਂ ਉਹ ਖ਼ੁਦ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਲਈ ਮੌਕੇ 'ਤੇ ਪਹੁੰਚੇ ਸਨ |
ਇਸ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਵੀ ਸਫ਼ਾਈ ਸੇਵਕਾਂ ਦੀਆਂ ਮੰਗਾਂ ਸਬੰਧੀ ਵਿਸ਼ੇਸ਼ ਮੀਟਿੰਗਾਂ ਕਰਵਾਈਆਂ ਗਈਆਂ ਤੇ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ | ਸੂਬਾ ਸਰਕਾਰ ਆਪਣੇ ਮੁਲਾਜ਼ਮਾਂ ਤੇ ਸਫ਼ਾਈ ਸੇਵਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ | ਸਫ਼ਾਈ ਸੇਵਕਾਂ ਨੇ ਦੱਸਿਆ ਕਿ ਕੈਬਨਿਟ ਮੰਤਰੀ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੁਣ ਤੱਕ ਕਈ ਮੀਟਿੰਗਾਂ ਕਰਵਾਈਆਂ ਗਈਆਂ ਹਨ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਹੈ | ਇਸ ਮੌਕੇ ਸਫ਼ਾਈ ਸੇਵਕਾਂ ਵਲੋਂ ਸਮੂਹਿਕ ਤੌਰ 'ਤੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ |

ਪਿਛਲੀ ਖ਼ਬਰ ਐਕਟਿਵਾ ਨੂੰ ਟਰੱਕ ਦੀ ਫੇਟ ਵੱਜਣ ਨਾਲ ਨੌਜਵਾਨ ਦੀ ਮੌਕੇ 'ਤੇ ਮੌਤ <br/> ਅਗਲੀ ਖ਼ਬਰ ਸਿੱਖਿਆ ਵਿਭਾਗ ਵਲੋਂ ਨਿੱਜੀ ਸਕੂਲਾਂ ਨੂੰ ਗਰਮੀ ਦੀਆਂ ਛੁੱਟੀਆਂ ਕਰਨ ਦੇ ਆਦੇਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।