08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਵਾਰਡ ਨੰਬਰ 18 ਵਿਚ ਭਾਜਪਾ ਉਮੀਦਵਾਰ ਕੋਮਲ ਵਲੋਂ ਚੋਣ ਪ੍ਰਚਾਰ ਤੇਜ਼ <br/>

ਅਜੀਤ ਡੈਸਕ 23-05-2026
ਰੂਪਨਗਰ, 22 ਮਈ (ਸਤਨਾਮ ਸਿੰਘ ਸੱਤੀ)- ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 18 ਤੋਂ ਭਾਜਪਾ ਉਮੀਦਵਾਰ ਕੋਮਲ ਪਤਨੀ ਮਨੀਸ਼ ਕੁਮਾਰ ਵਲੋਂ ਡੋਰ-ਟੂ-ਡੋਰ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ | ਇਸ ਦੌਰਾਨ ਉਨ੍ਹਾਂ ਵਾਰਡ ਵਾਸੀਆਂ ਨਾਲ ਸੰਪਰਕ ਕਰਦੇ ਹੋਏ ਭਾਜਪਾ ਦੇ ਹੱਕ 'ਚ ਵੋਟਾਂ ਦੀ ਅਪੀਲ ਕੀਤੀ | ਚੋਣ ਪ੍ਰਚਾਰ ਦੌਰਾਨ ਕੋਮਲ ਨੇ ਕਿਹਾ ਕਿ ਭਾਜਪਾ ਵਿਕਾਸ ਅਤੇ ਲੋਕ ਭਲਾਈ ਦੀ ਰਾਜਨੀਤੀ ਕਰਦੀ ਹੈ ਤੇ ਵਾਰਡ ਵਿਚ ਸਫ਼ਾਈ, ਸੀਵਰੇਜ ਅਤੇ ਸੜਕਾਂ ਵਰਗੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਉਨ੍ਹਾਂ ਲੋਕਾਂ ਨੂੰ 26 ਮਈ ਨੂੰ ਕਮਲ ਦੇ ਫੁੱਲ ਦੇ ਨਿਸ਼ਾਨ 'ਤੇ ਵੋਟ ਪਾਉਣ ਦੀ ਅਪੀਲ ਕੀਤੀ |
ਇਸ ਮੌਕੇ ਮਨੀਸ਼ ਕੁਮਾਰ ਤੇ ਸਰਕਲ ਪ੍ਰਧਾਨ ਜਗਦੀਸ਼ ਕਾਜਲਾ ਨੇ ਕਿਹਾ ਕਿ ਲੋਕ ਵੱਡੀ ਗਿਣਤੀ ਵਿਚ ਭਾਜਪਾ ਨਾਲ ਜੁੜ ਰਹੇ ਹਨ ਤੇ ਇਸ ਵਾਰ ਨਗਰ ਕੌਂਸਲ ਚੋਣਾਂ ਵਿਚ ਪਾਰਟੀ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ | ਚੋਣ ਪ੍ਰਚਾਰ ਦੌਰਾਨ ਵਾਰਡ 'ਚ ਭਾਜਪਾ ਦੇ ਹੱਕ 'ਚ ਖਾਸ ਜੋਸ਼ ਤੇ ਉਤਸ਼ਾਹ ਦੇਖਣ ਨੂੰ ਮਿਲਿਆ |

ਪਿਛਲੀ ਖ਼ਬਰ ਚੋਣ ਪ੍ਰਚਾਰ ਤੇਜ਼ ਹੋਇਆ, ਉਮੀਦਵਾਰਾਂ ਵਲੋਂ ਵਿਕਾਸ ਕਰਵਾਉਣ ਦੇ ਕੀਤੇ ਜਾ ਰਹੇ ਵਾਅਦੇ <br/> ਅਗਲੀ ਖ਼ਬਰ ਵਾਰਡ ਨੰਬਰ 7 ਤੋਂ ਬੀਬੀ ਤਰਲੋਚਨ ਕੌਰ ਵਾਲੀਆ ਵਲੋਂ ਘਰ-ਘਰ ਚੋਣ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।