07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਪਾਬੰਦੀਆਂ ਸਬੰਧੀ ਹੁਕਮ ਜਾਰੀ

ਅਜੀਤ ਡੈਸਕ 23-05-2026
ਰੂਪਨਗਰ, 22 ਮਈ (ਗੁਰਪ੍ਰੀਤ ਸਿੰਘ ਹੁੰਦਲ)- ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀਮਤੀ ਅਕਸ਼ਿਤਾ ਗੁਪਤਾ ਵਲੋਂ ਧਾਰਾ 163 ਅਧੀਨ ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਜਾਰੀ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ ਅਨੁਸਾਰ 26 ਮਈ 2026 ਨੂੰ ਜ਼ਿਲ੍ਹਾ ਰੂਪਨਗਰ ਅੰਦਰ ਸਥਾਪਿਤ ਸਾਰੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪ੍ਰਚਾਰ ਕਰਨ, ਸੈਲੂਲਰ ਫ਼ੋਨ, ਵਾਇਰਲੈੱਸ ਸੈੱਟ, ਲਾਊਡ ਸਪੀਕਰ, ਮੈਗਾਫੋਨ ਆਦਿ ਦੀ ਵਰਤੋਂ ਕਰਨ ਤੇ ਪ੍ਰਚਾਰ ਸਮਗਰੀ ਜਿਵੇਂ ਪੋਸਟਰ ਜਾਂ ਬੈਨਰ ਲਗਾਉਣ ਨਾਲ ਅਮਨ-ਕਾਨੂੰਨ ਦੀ ਸਥਿਤੀ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ | ਇਸ ਨਾਲ ਚੋਣ ਡਿਊਟੀ 'ਤੇ ਤਾਇਨਾਤ ਸੁਰੱਖਿਆ ਬਲਾਂ ਦੇ ਕੰਮ ਵਿਚ ਵਿਘਨ ਪੈ ਸਕਦਾ ਹੈ ਤੇ ਜਨਤਕ ਤੇ ਨਿੱਜੀ ਸੰਪਤੀ ਅਤੇ ਮਨੁੱਖੀ ਜੀਵਨ ਨੂੰ ਨੁਕਸਾਨ ਪਹੁੰਚਣ ਦਾ ਖ਼ਤਰਾ ਬਣ ਸਕਦਾ ਹੈ | ਇਸ ਲਈ ਚੋਣ ਪ੍ਰਕਿਰਿਆ ਨੂੰ ਨਿਰਵਿਘਨ ਤੇ ਸ਼ਾਂਤੀਪੂਰਵਕ ਢੰਗ ਨਾਲ ਸੰਪੰਨ ਕਰਵਾਉਣ ਉਪਰਾਲੇ ਕਰਨਾ ਜ਼ਰੂਰੀ ਹੈ | ਇਨ੍ਹਾਂ ਹੁਕਮਾਂ ਅਨੁਸਾਰ ਕਿਸੇ ਵੀ ਉਮੀਦਵਾਰ ਜਾਂ ਉਸ ਦੇ ਸਮਰਥਕ ਵਲੋਂ ਪੋਲਿੰਗ ਬੂਥਾਂ ਜਾਂ ਕਿਸੇ ਵੀ ਜਨਤਕ ਜਾਂ ਨਿੱਜੀ ਸਥਾਨ 'ਤੇ ਚੋਣ ਪ੍ਰਚਾਰ ਨਹੀਂ ਕੀਤਾ ਜਾਵੇਗਾ ਤੇ ਨਾ ਹੀ ਪੋਲਿੰਗ ਬੂਥਾਂ ਦੇ ਨੇੜੇ ਸ਼ੋਰ-ਸ਼ਰਾਬਾ ਜਾਂ ਹੁੱਲੜਬਾਜ਼ੀ ਕੀਤੀ ਜਾਵੇਗੀ | ਇਸ ਤੋਂ ਇਲਾਵਾ ਕਿਸੇ ਵੀ ਵਿਅਕਤੀ ਵਲੋਂ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਸੈਲੂਲਰ ਫ਼ੋਨ, ਕੋਰਡਲੈੱਸ ਫ਼ੋਨ, ਵਾਇਰਲੈੱਸ ਸੈੱਟ, ਲਾਊਡ ਸਪੀਕਰ, ਮੈਗਾਫੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾਵੇਗੀ | ਹਾਲਾਂਕਿ ਇਹ ਪਾਬੰਦੀ ਚੋਣ ਡਿਊਟੀ 'ਤੇ ਤਾਇਨਾਤ ਅਬਜ਼ਰਵਰਾਂ, ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ, ਸੁਰੱਖਿਆ ਕਰਮਚਾਰੀਆਂ ਤੇ ਪੋਲਿੰਗ ਜਾਂ ਗਿਣਤੀ ਕਾਰਜ ਨਾਲ ਸਬੰਧਿਤ ਸਰਕਾਰੀ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਵੇਗੀ | ਅਕਸ਼ਿਤਾ ਗੁਪਤਾ ਨੇ ਕਿਹਾ ਕਿ ਚੋਣ ਪ੍ਰਚਾਰ ਨਾਲ ਸਬੰਧਿਤ ਕਿਸੇ ਵੀ ਕਿਸਮ ਦੇ ਪੋਸਟਰ, ਬੈਨਰ ਜਾਂ ਹੋਰ ਪ੍ਰਚਾਰ ਸਮਗਰੀ ਨਹੀਂ ਲਗਾਈ ਜਾਵੇਗੀ | ਉਨ੍ਹਾਂ ਕਿਹਾ ਕਿ ਕੋਈ ਵੀ ਰਾਜਨੀਤਿਕ ਪਾਰਟੀ ਜਾਂ ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ ਜਾਂ ਟੈਂਟ ਨਹੀਂ ਲਗਾਏਗਾ | ਇਸ ਤੋਂ ਇਲਾਵਾ ਰਾਜ ਚੋਣ ਕਮਿਸ਼ਨ, ਪੰਜਾਬ, ਜ਼ਿਲ੍ਹਾ ਚੋਣ ਅਫ਼ਸਰ, ਰੂਪਨਗਰ ਜਾਂ ਰਿਟਰਨਿੰਗ ਅਫ਼ਸਰ ਵਲੋਂ ਅਧਿਕਾਰਤ ਵਿਅਕਤੀਆਂ ਤੋਂ ਬਿਨਾਂ ਕੋਈ ਵੀ ਵਿਅਕਤੀ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਨਿੱਜੀ ਵਾਹਨ ਨਹੀਂ ਲੈ ਕੇ ਜਾਵੇਗਾ |
ਪਿਛਲੀ ਖ਼ਬਰ ਨੰਗਲ ਨਗਰ ਕੌਂਸਲ ਚੋਣਾਂ ਨੂੰ ਸਿਆਸੀ ਸੈਮੀਫਾਈਨਲ ਵਜੋਂ ਲੜ ਕੇ ਸ਼ਹਿਰੀ ਵੋਟਰਾਂ ਦੀ ਨਬਜ਼ ਪਛਾਣਨ ਲੱਗੀ ਭਾਜਪਾ <br/>... ਅਗਲੀ ਖ਼ਬਰ ਜਾਅਲੀ ਵੋਟਾਂ ਸੰਬੰਧੀ ਚੋਣ ਕਮਿਸ਼ਨ ਨੂੰ ਭਾਜਪਾ ਨੇ ਭੇਜੀ ਲਿਖਤੀ ਸ਼ਿਕਾਇਤ-ਡਾਕਟਰ ਸੁਭਾਸ਼ ਸ਼ਰਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।