07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਵਾਰਡ ਨੰਬਰ 7 ਤੋਂ ਕਾਂਗਰਸੀ ਉਮੀਦਵਾਰ ਪਿੰਕੀ ਕੌਰ ਦੀ ਚੋਣ ਮੁਹਿੰਮ ਤੇਜ਼

ਵਾਰਡ ਨੰਬਰ 7 ਤੋਂ ਕਾਂਗਰਸੀ ਉਮੀਦਵਾਰ ਪਿੰਕੀ ਕੌਰ ਦੇ ਚੋਣ ਦਫ਼ਤਰ ਦਾ ਉਦਘਾਟਨ ਕਰਦੇ ਹੋਏ ਨਵਜੀਤ ਸਿੰਘ ਨਵੀਂ | <br/> 23-05-2026
ਮੋਰਿੰਡਾ, 22 ਮਈ (ਪਿ੍ਤਪਾਲ ਸਿੰਘ)- ਨਗਰ ਕੌਂਸਲ ਮੋਰਿੰਡਾ ਦੇ ਵਾਰਡ ਨੰਬਰ 7 ਤੋਂ ਕਾਂਗਰਸੀ ਉਮੀਦਵਾਰ ਸਾਬਕਾ ਕੌਂਸਲਰ ਪਿੰਕੀ ਕੌਰ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਬਲਾਕ ਸੰਮਤੀ ਮੋਰਿੰਡਾ ਦੀ ਸਾਬਕਾ ਚੇਅਰਪਰਸਨ ਬੀਬੀ ਹਰਿੰਦਰ ਕੌਰ, ਐਡਵੋਕੇਟ ਪਰਮਿੰਦਰ ਸਿੰਘ ਤੂਰ, ਨਗਰ ਕੌਂਸਲ ਮੋਰਿੰਡਾ ਦੇ ਸਾਬਕਾ ਪ੍ਰਧਾਨ ਹਰੀਪਾਲ, ਸਾਬਕਾ ਕੌਂਸਲਰ ਰਿੰਪੀ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਹਰਮਿੰਦਰ ਸਿੰਘ ਲੱਕੀ ਤੇ ਇਲਾਕੇ ਦੇ ਪੰਚਾਂ, ਸਰਪੰਚਾਂ, ਵਲੋਂ ਪਿੰਕੀ ਕੌਰ ਕੌਰ ਦੀ ਚੋਣ ਮੁਹਿੰਮ ਵਿਚ ਸ਼ਾਮਲ ਹੋ ਕੇ ਘਰੋਂ ਘਰੀਂ ਜਾ ਕੇ ਕਾਂਗਰਸ ਪਾਰਟੀ ਲਈ ਵੋਟਾਂ ਮੰਗੀਆਂ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਪੁੱਤਰ ਨਵਜੀਤ ਸਿੰਘ ਨਵੀਂ ਨੇ ਪਿੰਕੀ ਕੌਰ ਦੇ ਚੋਣ ਦਫ਼ਤਰ ਦਾ ਉਦਘਾਟਨ ਕਰਦਿਆਂ ਵਾਰਡ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ ਹੱਥ ਪੰਜੇ ਤੇ ਵੋਟਾਂ ਪਾ ਕੇ ਪਿੰਕੀ ਕੌਰ ਨੂੰ ਭਾਰੀ ਬਹੁਮਤ ਨਾਲ ਜਿਤਾਓ, ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਹਰ ਵਰਗ ਦੁਖੀ ਹੈ ਜਿਸ ਦੀ ਮਿਸਾਲ ਆਮ ਆਦਮੀ ਪਾਰਟੀ ਨੂੰ ਮੋਰਿੰਡਾ ਦੇ ਪੂਰੇ ਵਾਰਡਾਂ ਵਿਚ ਚੋਣਾਂ ਲੜਨ ਲਈ ਉਮੀਦਵਾਰ ਵੀ ਨਹੀਂ ਮਿਲੇ | ਉਨ੍ਹਾਂ ਕਿਹਾ ਕਾਂਗਰਸ ਪਾਰਟੀ ਬਲਾਕ ਸੰਮਤੀ ਚੋਣਾਂ ਦੀ ਤਰ੍ਹਾਂ ਨਗਰ ਕੌਂਸਲ ਮੋਰਿੰਡਾ ਦੇ ਸਾਰੇ ਵਾਰਡਾਂ ਵਿਚ ਭਾਰੀ ਜਿੱਤ ਪ੍ਰਾਪਤ ਕਰੇਗੀ | ਇਸ ਮੌਕੇ ਪੰਨਗ੍ਰੇਨ ਪੰਜਾਬ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ, ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਮੀਤ ਪ੍ਰਧਾਨ ਹਰਮਿੰਦਰ ਸਿੰਘ ਲੱਕੀ, ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਸੰਧੂ, ਨੇ ਬੀਬੀ ਪਿੰਕੀ ਕੌਰ ਦੀ ਹਰ ਪ੍ਰਕਾਰ ਦੀ ਮਦਦ ਕਰਨ ਦਾ ਐਲਾਨ ਕੀਤਾ | ਉਪਰੋਕਤ ਆਗੂਆਂ ਨੇ ਸਮੂਹ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਬੀਬੀ ਪਿੰਕੀ ਕੌਰ ਨੂੰ ਜਿਤਾ ਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਥ ਮਜ਼ਬੂਤ ਕਰਨ | ਇਸ ਮੌਕੇ ਸਰਪੰਚ ਬਬਲਾ ਗੋਸਲਾਂ, ਬਾਰਾ ਸਿੰਘ ਰੌਣੀ ਸਾਬਕਾ ਸਰਪੰਚ, ਟਹਿਲ ਸਿੰਘ ਸਾਬਕਾ ਸਰਪੰਚ ਆਦਿ ਪਤਵੰਤੇ ਸੱਜਣ ਤੇ ਵਾਰਡ ਨਿਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਵਲੋਂ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਸਿਵਲ ਸਰਜਨ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਮਾਂਗਟ ਦੇ ਚੋਣ ਦਫ਼ਤਰ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।