15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਪਿੰਡ ਭਲਿਆਣ ਵਿਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਦੀ ਸ਼ੁਰੂਆਤ

ਪਿੰਡ ਭਲਿਆਣ ਵਿਖੇ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਦੀ ਸ਼ੁਰੂਆਤ ਮੌਕੇ ਕਰਵਾਏ ਜਾਗਰੂਕਤਾ ਪ੍ਰੋਗਰਾਮ ਵਿਚ ਹਾਜ਼ਰ ਸਰਪੰਚ, ਪੰਚ ਅਤੇ ਪਿੰਡ ਵਾਸੀ | ਤਸਵੀਰ : ਮਨਜੀਤ ਸਿੰਘ ਸੈਣੀ <br/> 25-05-2026
ਬੇਲਾ, 24 ਮਈ (ਮਨਜੀਤ ਸਿੰਘ ਸੈਣੀ)-ਗ੍ਰਾਮ ਪੰਚਾਇਤ ਪਿੰਡ ਭਲਿਆਣ ਵਲੋਂ ਪਿੰਡ ਨੂੰ ਸਾਫ਼-ਸੁਥਰਾ ਅਤੇ ਬਿਮਾਰੀ ਰਹਿਤ ਬਣਾਉਣ ਦੇ ਮਕਸਦ ਨਾਲ ਰਾਊਾਡਗਲਾਸ ਫਾਊਾਡੇਸ਼ਨ ਦੇ ਸਹਿਯੋਗ ਨਾਲ ਸੋਲਿਡ ਵੈਸਟ ਮੈਨੇਜਮੈਂਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਪਿੰਡ ਵਿਚ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਹਿੱਸਾ ਲਿਆ | ਇਸ ਮੌਕੇ ਰਾਊਾਡਗਲਾਸ ਫਾੳਾੂਡੇਸ਼ਨ ਵਲੋਂ ਰਾਜ ਕਿਸ਼ੋਰ ਸੀਨੀਅਰ ਅਧਿਕਾਰੀ, ਸੁਨੀਲ ਅਤੇ ਭਰਪੂਰ ਸਿੰਘ ਨੇ ਪਿੰਡ ਵਾਸੀਆਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਇਕੱਠਾ ਕਰਨ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨਾਂ ਕਿਹਾ ਕਿ ਜੇ ਹਰ ਘਰ ਕੂੜੇ ਦੀ ਸਹੀ ਤਰਾਂ ਛਟਾਈ ਕਰੇ ਤਾਂ ਪਿੰਡਾਂ ਨੂੰ ਸਾਫ਼ ਅਤੇ ਪ੍ਰਦੂਸ਼ਣ ਰਹਿਤ ਬਣਾਇਆ ਜਾ ਸਕਦਾ ਹੈ | ਉਨਾਂ ਨੇ ਸਫ਼ਾਈ ਕਰਮਚਾਰੀ ਦਾ ਸਤਿਕਾਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਫ਼ਾਈ ਨਾਲ ਜੁੜੇ ਲੋਕ ਸਮਾਜ ਲਈ ਬਹੁਤ ਮਹੱਤਵਪੂਰਨ ਸੇਵਾ ਨਿਭਾ ਰਹੇ ਹਨ ਅਤੇ ਸਾਨੂੰ ਉਨਾਂ ਦੀ ਇੱਜ਼ਤ ਕਰਨੀ ਚਾਹੀਦੀ ਹੈ | ਉਨਾਂ ਕਿਹਾ ਕਿ ਫਾਊਾਡੇਸ਼ਨ ਵਲੋਂ ਪਿੰਡ ਦੇ ਹਰ ਘਰ ਨੂੰ ਦੋ-ਦੋ ਡਸਟਬਿਨ ਵੰਡੇ ਜਾਣਗੇ, ਜਿਨਾਂ ਵਿਚ ਇੱਕ ਗਿੱਲੇ ਕੂੜੇ ਅਤੇ ਦੂਜਾ ਸੁੱਕੇ ਕੂੜੇ ਲਈ ਹੋਵੇਗਾ, ਤਾਂ ਜੋ ਕੂੜੇ ਦੀ ਛਟਾਈ ਸੁਚੱਜੇ ਢੰਗ ਨਾਲ ਹੋ ਸਕੇ | ਇਸ ਮੌਕੇ ਸਰਪੰਚ ਸਤਵੀਰ ਸਿੰਘ ਸੱਤੀ ਵਲੋਂ ਪਹੁੰਚੇ ਅਧਿਕਾਰੀਆਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਫ਼ਾਈ ਸਿਰਫ਼ ਪੰਚਾਇਤ ਦੀ ਨਹੀਂ, ਸਗੋਂ ਹਰ ਇੱਕ ਪਿੰਡ ਵਾਸੀ ਦੀ ਸਾਂਝੀ ਜ਼ਿੰਮੇਵਾਰੀ ਹੈ | ਜੇ ਹਰ ਪਰਿਵਾਰ ਆਪਣਾ ਯੋਗਦਾਨ ਪਾਏ ਤਾਂ ਪਿੰਡ ਨੂੰ ਮਿਸਾਲੀ ਅਤੇ ਸਾਫ਼ ਬਣਾਇਆ ਜਾ ਸਕਦਾ ਹੈ | ਉਨਾਂ ਕਿਹਾ ਕਿ ਪੰਚਾਇਤ ਵਲੋਂ ਘਰ-ਘਰ ਤੋਂ ਕੂੜਾ ਇਕੱਠਾ ਕਰਨ ਲਈ ਇੱਕ ਵਿਅਕਤੀ ਵਿਸ਼ੇਸ਼ ਤੌਰ 'ਤੇ ਨਿਯੁਕਤ ਕੀਤਾ ਗਿਆ ਹੈ, ਜੋ ਰੋਜ਼ਾਨਾ ਰਿਕਸ਼ਿਆਂ ਰੇਹੜੀ ਰਾਹੀਂ ਕੂੜਾ ਇਕੱਠਾ ਕਰੇਗਾ | ਉਨਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਇੱਧਰ-ਉੱਧਰ ਸੁੱਟਣ ਦੀ ਬਜਾਏ ਨਿਰਧਾਰਿਤ ਡਸਟਬਿਨਾਂ ਵਿਚ ਹੀ ਪਾਉਣ ਅਤੇ ਪਿੰਡ ਨੂੰ ਸਾਫ਼-ਸੁਥਰਾ ਬਣਾਉਣ ਵਿਚ ਪੰਚਾਇਤ ਦਾ ਸਹਿਯੋਗ ਕਰਨ | ਇਸ ਮੌਕੇ ਪੰਚਾਇਤ ਮੈਂਬਰ ਨਰਿੰਦਰ ਸਿੰਘ, ਸਤਨਾਮ ਸਿੰਘ, ਹਰਜੀਤ ਕੋਰ, ਕਮਲਪ੍ਰੀਤ ਕੌਰ, ਬਹਾਦਰ ਸਿੰਘ, ਹਿੰਮਤ ਸਿੰਘ ਫ਼ੌਜੀ, ਅਮਰਿੰਦਰ ਸਿੰਘ, ਭਜਨ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਿਰਮਾਣ ਅਧੀਨ ਮਕਾਨ 'ਚੋਂ ਚੋਰਾਂ ਵਲੋਂ ਲੱਖਾਂ ਰੁਪਿਆਂ ਦੀ ਬਿਜਲੀ ਦੀ ਤਾਰ ਚੋਰੀ, ਪੁਲਿਸ ਦੇ ਗਸ਼ਤ ਵਧਾਉਣ ਦੇ ਦਾਅਵੇ ਹੋ... ਅਗਲੀ ਖ਼ਬਰ ਰੂਪਨਗਰ ਨਗਰ ਕੌਂਸਲ ਚੋਣਾਂ ਵਿਚ ਤਰੁਣ ਚੁੱਘ ਨੇ ਭਖਾਈ ਭਾਜਪਾ ਦੀ ਚੋਣ ਮੁਹਿੰਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।