19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਜ਼ਿਲ੍ਹੇ 'ਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਦਾ ਸਨਮਾਨ <br/>

ਅਜੀਤ ਡੈਸਕ 27-05-2026
ਖਰੜ, 26 ਮਈ (ਗੁਰਮੁੱਖ ਸਿੰਘ ਮਾਨ)-ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਮੰਨਤ ਵਲੋਂ 10+2 ਕਾਮਰਸ ਗਰੁੱਪ ਵਿਚ 97.8 ਫੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਜਿਸ 'ਤੇ ਪੰਚਾਇਤ ਸੰਮਤੀ ਖਰੜ ਦੇ ਚੇਅਰਮੈਨ ਰਘਬੀਰ ਸਿੰਘ ਮੋਦੀ ਵਲੋਂ ਉਸਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹ ਲੜਕੀ ਪਿੰਡ ਬਡਾਲੀ ਦੇ ਵਾ. ਨੰ. 27 ਦੀ ਵਸਨੀਕ ਹੈ | ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿ ਇਸ ਲੜਕੀ ਨੇ ਜ਼ਿਲ੍ਹੇ 'ਚ ਪਹਿਲਾ ਸਥਾਨ ਪ੍ਰਾਪਤ ਕਰਕੇ ਪਿੰਡ ਅਤੇ ਖਰੜ ਸ਼ਹਿਰ ਤੇ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਮਾਣ ਵਧਾਇਆ ਹੈ | ਇਸ ਮੌਕੇ ਸਾਬਕਾ ਕੌਂਸਲਰ ਜਸਵੀਰ ਸਿੰਘ ਬਡਾਲੀ, ਮਨਦੀਪ ਸਿੰਘ, ਹਰਜੋਤ ਸਿੰਘ ਸੈਣੀ, ਸੁਖਵਿੰਦਰ ਸਿੰਘ ਸਮੇਤ ਹੋਰ ਪਿੰਡ ਨਿਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਹਕੂਮਤ ਵਲੋਂ ਪੇਪਰ ਰੱਦ ਕਰਵਾਉਣ ਦੇ ਬਾਵਜੂਦ ਭਾਜਪਾ ਉਮੀਦਵਾਰ ਵੱਡੇ ਫ਼ਰਕ ਨਾਲ ਜਿੱਤਣਗੇ : ਸੈਣੀ <br/> ਅਗਲੀ ਖ਼ਬਰ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਲੋਂ ਵੱਖ-ਵੱਖ ਵਾਰਡਾਂ ਦੇ ਬੂਥਾਂ ਦਾ ਦੌਰਾ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।