19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਇਲਾਕਾ ਸੰਘਰਸ਼ ਕਮੇਟੀ ਦੀ ਮੀਟਿੰਗ ਲੋਦੀਮਾਜਰਾ ਵਿਖੇ ਹੋਈ

ਅਜੀਤ ਡੈਸਕ 29-05-2026
ਘਨੌਲੀ, 28 ਮਈ (ਜਸਵੀਰ ਸਿੰਘ ਸੈਣੀ)- ਇਲਾਕਾ ਸੰਘਰਸ਼ ਕਮੇਟੀ ਦੀ ਮੀਟਿੰਗ ਲੋਦੀਮਾਜਰਾ ਵਿਖੇ ਹੋਈ | ਇਸ ਸਬੰਧੀ ਪ੍ਰਧਾਨ ਨਿਰਮਲ ਸਿੰਘ ਲੋਦੀਮਾਜਰਾ ਤੇ ਸਕੱਤਰ ਗਿਆਨ ਸਿੰਘ ਘਨੌਲੀ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਆਵਾਰਾ ਕੁੱਤਿਆਂ ਨੂੰ ਲੈ ਕੇ ਜੋ ਫ਼ੈਸਲਾ ਕੀਤਾ ਹੈ ਉਸ 'ਤੇ ਅਸੀਂ ਫ਼ੁਲ ਚੜ੍ਹਾਉਂਦੇ ਹਨ | ਉਨ੍ਹਾਂ ਨੇ ਕਿਹਾ ਕਿ ਆਏ ਦਿਨ ਲਾਵਾਰਸ ਕੁੱਤਿਆਂ ਦਾ ਆਤੰਕ ਵਧਦਾ ਹੀ ਜਾ ਰਿਹਾ ਹੈ ਜਿਸ ਕਾਰਨ ਛੋਟੇ ਬੱਚਿਆਂ ਤੇ ਵੱਡਿਆਂ ਨੂੰ ਇਹਨਾਂ ਲਾਵਾਰਸ ਕੁੱਤਿਆਂ ਨੇ ਆਪਣਾ ਸ਼ਿਕਾਰ ਬਣਾ ਲਿਆ ਹੈ | ਉਨ੍ਹਾਂ ਨੇ ਕਿਹਾ ਕਿ ਕਈਆਂ ਨੇ ਸੁਪਰੀਮ ਕੋਰਟ ਦੇ ਇਸ ਫ਼ੈਸਲੇ ਨੂੰ ਟਿੱਚ ਗਿਣਿਆ ਹੈ ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਖੰਖਾਰੂ ਕੁੱਤੇ ਆਏ ਦਿਨ ਵੱਡੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸੁਪਰੀਮ ਕੋਰਟ ਦੇ ਇਸ ਫ਼ੈਸਲੇ ਨੂੰ ਲਾਗੂ ਕਰਨ ਦੇ ਲਈ ਪਹਿਲਕਦਮੀ ਕੀਤੀ ਹੈ | ਇਸ ਮੌਕੇ ਮਾਸਟਰ ਅਵਤਾਰ ਸਿੰਘ, ਮਾਸਟਰ ਜਗਤਾਰ ਸਿੰਘ, ਮੋਹਣ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਰੂਪਨਗਰ 'ਚ ਵੋਟਾਂ ਦੀ ਗਿਣਤੀ ਲਈ ਪੁਖ਼ਤਾ ਪ੍ਰਬੰਧ, ਸੁਰੱਖਿਆ ਪ੍ਰਬੰਧਾਂ 'ਤੇ ਖਾਸ ਜ਼ੋਰ ਅਗਲੀ ਖ਼ਬਰ ਅਜੈਪਾਲ ਸਿੰਘ ਧਾਲੀਵਾਲ ਨੇ ਮਾਊਾਟ ਐਵਰੈੱਸਟ ਫ਼ਤਹਿ ਕਰ ਕੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ-ਰਾਹੁਲ ਚਾਬਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।