19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ 2 ਜੂਨ ਨੂੰ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ

ਅਜੀਤ ਡੈਸਕ 29-05-2026
ਸ੍ਰੀ ਚਮਕੌਰ ਸਾਹਿਬ, 28 ਮਈ (ਜਗਮੋਹਣ ਸਿੰਘ ਨਾਰੰਗ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਰੂਪਨਗਰ ਵਲੋਂ 2 ਜੂਨ ਨੂੰ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਰਾਜਪਾਲ ਪੰਜਾਬ ਦੇ ਨਾਂਅ ਤੇ ਇੱਕ ਮੰਗ ਪੱਤਰ ਸੌਂਪੇਂਗਾ | ਇਹ ਜਾਣਕਾਰੀ ਅੱਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਮੀਤ ਸਿੰਘ ਮਕੜੋਨਾ ਨੇ ਆਪਣੇ ਸਾਥੀਆਂ ਨਾਲ ਵੱਖ-ਵੱਖ ਪਿੰਡਾਂ ਵਿਚ ਕੀਤੀਆਂ ਮੀਟਿੰਗਾਂ ਤੋਂ ਬਾਅਦ ਦਿੰਦਿਆਂ ਕਿਹਾ ਕਿ ਪੰਜਾਬ ਨਾਲ ਹੋ ਰਹੇ ਵਿਤਕਰੇ ਨੂੰ ਲੈ ਕੇ ਇਹ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪੇਂ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੱਖ-ਵੱਖ ਪਿੰਡਾਂ ਵਿਚ ਕੀਤੀਆਂ ਮੀਟਿੰਗ ਦੌਰਾਨ ਪਿੰਡਾਂ ਵਿਚ ਪਾਰਟੀ ਵਰਕਰਾਂ ਨੂੰ 2 ਜੂਨ ਨੂੰ ਸਵੇਰੇ 10 ਵਜੇ ਗੁਰਦੁਆਰਾ ਬਾਬਾ ਸਤਨਾਮ ਜੀ ਰੂਪਨਗਰ ਵਿਚ ਇਕੱਤਰ ਹੋਣ ਦੀ ਅਪੀਲ ਕੀਤੀ ਜਿੱਥੋਂ ਵੱਡੇ ਕਾਫਲੇ ਨਾਲ ਸਵੇਰੇ 11 ਵਜੇ ਡੀ.ਸੀ. ਦਫ਼ਤਰ ਵਿਚ ਪੁੱਜ ਕੇ ਮੰਗ ਪੱਤਰ ਦਿੱਤਾ ਜਾਵੇਗਾ | ਇਸ ਮੌਕੇ ਸੂਬਾ ਆਗੂ ਜਥੇਦਾਰ ਹਰਬੰਸ ਸਿੰਘ ਕੰਧੋਲਾ ਤੇ ਜਥੇਦਾਰ ਪ੍ਰੀਤਮ ਸਿੰਘ ਸਲ੍ਹੋਮਾਜਰਾ, ਸੀਨੀਅਰ ਆਗੂ ਹਰਪ੍ਰੀਤ ਇੰਦਰ ਸਿੰਘ ਜਟਾਣਾ (ਰਿਟਾ: ਸਿੱਖਿਆ ਅਧਿਕਾਰੀ), ਪਰਗਟ ਸਿੰਘ ਰੌਲੂਮਾਜਰਾ, ਜ਼ਿਲ੍ਹਾ ਪ੍ਰੈੱਸ ਸਕੱਤਰ ਤੇਜਪਾਲ ਸਿੰਘ ਸਿੱਧੂ, ਅਮਰਜੀਤ ਸਿੰਘ ਢਿੱਲੋਂ, ਬਲਾਕ ਪ੍ਰਧਾਨ ਨਿਰਭੈ ਸਿੰੰਘ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸੁੰਨੇ ਪਏ ਐਨ. ਆਰ. ਆਈ. ਦੇ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ ਅਗਲੀ ਖ਼ਬਰ ਬੇਲਾ ਫੀਡਰ ਦੀ ਬਿਜਲੀ ਦਾ ਬੁਰਾ ਹਾਲ, ਰੋਜ਼ਾਨਾ ਲੱਗ ਰਹੇ ਨੇ 12 ਤੋਂ 15 ਘੰਟੇ ਦੇ ਕੱਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।