19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸੁੰਨੇ ਪਏ ਐਨ. ਆਰ. ਆਈ. ਦੇ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਅਜੀਤ ਡੈਸਕ 29-05-2026
ਨੂਰਪੁਰ ਬੇਦੀ, 28 ਮਈ (ਰਾਜੇਸ਼ ਚੌਧਰੀ ਤਖਤਗੜ੍ਹ)- ਚਾਰ ਕੁ ਦਿਨ ਪਹਿਲਾਂ ਨੂਰਪੁਰ ਬੇਦੀ ਵਿਖੇ ਇੱਕ ਨਿਰਮਾਣ ਅਧੀਨ ਮਕਾਨ ਵਿਚੋਂ ਹੋਈ ਚੋਰੀ ਦੀ ਸਿਆਹੀ ਹਾਲੇ ਸੁੱਕੀ ਵੀ ਨਹੀਂ ਸੀ ਕਿ ਬੀਤੀ ਰਾਤ ਪਿੰਡ ਬੈਂਸ ਵਿਖੇ ਇੱਕ ਸੁੰਨੇ ਪਏ ਐਨ. ਆਰ. ਆਈ. ਦੇ ਘਰ ਨੂੰ ਅਣਪਛਾਤੇ ਚੋਰਾਂ ਨੇ ਨਿਸ਼ਾਨਾ ਬਣਾਉਂਦਿਆਂ ਘਰ ਅੰਦਰ ਪਿਆ ਨਗਦੀ ਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ ਜਿਸ ਨਾਲ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲ ਉੱਠਣ ਲੱਗੇ ਹਨ | ਇਸ ਘਟਨਾ ਕਾਰਨ ਪਿੰਡ ਵਿਚ ਦਹਿਸ਼ਤ ਅਤੇ ਚਿੰਤਾ ਦਾ ਮਾਹੌਲ ਪਾਇਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਜਿਸ ਘਰ ਵਿਚ ਚੋਰੀ ਹੋਈ ਹੈ, ਉਸ ਪਰਿਵਾਰ ਦੇ ਮੈਂਬਰ ਇਸ ਸਮੇਂ ਕੈਨੇਡਾ ਵਿਚ ਰਹਿੰਦੇ ਹਨ ਤੇ ਘਰ ਕਾਫ਼ੀ ਸਮੇਂ ਤੋਂ ਸੁੰਨਾ ਪਿਆ ਹੋਇਆ ਸੀ | ਕੈਨੇਡਾ ਰਹਿੰਦੇ ਪੀੜਤ ਪਰਿਵਾਰ ਨਰਿੰਦਰ ਪਾਲ ਸਿੰਘ ਬੈਂਸ ਪੁੱਤਰ ਮਾ. ਕੁਲਵੰਤ ਸਿੰਘ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਸਵੇਰੇ ਜਦੋਂ ਉਹ ਘਰ ਦੀ ਦੇਖਭਾਲ ਲਈ ਪਹੁੰਚੇ ਤਾਂ ਘਰ ਦੇ ਤਾਲੇ ਟੁੱਟੇ ਹੋਏ ਦੇਖ ਕੇ ਉਹ ਹੈਰਾਨ ਰਹਿ ਗਏ | ਘਰ ਅੰਦਰ ਜਾ ਕੇ ਵੇਖਿਆ ਗਿਆ ਤਾਂ ਕਮਰਿਆਂ ਵਿਚ ਸਾਮਾਨ ਖਿਲਰਿਆ ਪਿਆ ਸੀ ਤੇ ਅਲਮਾਰੀਆਂ ਦੀ ਤਲਾਸ਼ੀ ਲਈ ਗਈ ਸੀ | ਚੋਰ ਘਰ ਵਿਚੋਂ ਕੁਝ ਨਗਦੀ, ਸੂਟ, ਡਬਲ ਕੰਬਲ ਤੇ ਹੋਰ ਘਰੇਲੂ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਉਨ੍ਹਾਂ ਦੱਸਿਆ ਕਿ ਚੋਰਾਂ ਨੇ ਬੜੀ ਸਫ਼ਾਈ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਘਰ ਵਿਚ ਪਿਆ ਕੀਮਤੀ ਸਾਮਾਨ ਚੁਣ ਚੁਣ ਕੇ ਲੈ ਗਏ |
ਘਟਨਾ ਦੀ ਜਾਣਕਾਰੀ ਮਿਲਦੇ ਹੀ ਆਸ-ਪਾਸ ਦੇ ਲੋਕ ਵੀ ਇਕੱਠੇ ਹੋ ਗਏ ਅਤੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ | ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਲਾਕੇ ਵਿਚ ਚੋਰੀਆਂ ਦੀਆਂ ਵਧ ਰਹੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ | ਉਨ੍ਹਾਂ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਿੰਡਾਂ ਵਿਚ ਰਾਤ ਸਮੇਂ ਗਸ਼ਤ ਵਧਾਈ ਜਾਵੇ |
ਪਿਛਲੀ ਖ਼ਬਰ ਨੰਗਲ ਦੇ 32,478 ਵੋਟਰਾਂ ਨੇ ਡੱਬਿਆਂ 'ਚ ਬੰਦ ਕੀਤੀ 19 ਵਾਰਡਾਂ ਦੇ 78 ਉਮੀਦਵਾਰਾਂ ਦੀ ਸਿਆਸੀ ਕਿਸਮਤ-ਅੱਜ ਹੋਵੇਗਾ ਫ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ 2 ਜੂਨ ਨੂੰ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।