19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸਰਕਾਰ ਚੁਣੇ ਹੋਏ 5994 ਅਧਿਆਪਕਾਂ ਨੂੰ ਸਕੂਲਾਂ 'ਚ ਭੇਜੇ-ਜੀ. ਟੀ. ਯੂ.

ਅਜੀਤ ਡੈਸਕ 29-05-2026
ਰੂਪਨਗਰ, 28 ਮਈ (ਯਸ਼ਵੰਤ ਬੱਸੀ)- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਚੁਣੇ ਹੋਏ 5994 ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਕੀਤੀ ਹੈ | ਪੈੱ੍ਰਸ ਨੂੰ ਜਾਰੀ ਬਿਆਨ ਰਾਹੀਂ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਸਸਕੌਰ ਨੇ ਕਿਹਾ ਹੈ ਕਿ ਸਰਕਾਰ ਇਹਨਾਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇ ਕੇ ਸਕੂਲਾਂ 'ਚ ਭੇਜੇ ਨਾ ਕਿ ਸੰਘਰਸ਼ ਦੇ ਰਾਹ ਤੁਰਨ ਲਈ ਮਜਬੂਰ ਕਰੇ | ਆਗੂਆਂ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਦਾ ਢੰਡੋਰਾ ਪਿੱਟਣ ਵਾਲੀ ਪੰਜਾਬ ਸਰਕਾਰ ਆਪਣੇ ਵਲੋਂ ਹੀ ਚੁਣੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਟਾਲ-ਮਟੋਲ ਕਰ ਰਹੀ ਹੈ | ਉਨ੍ਹਾਂ ਸਰਕਾਰ ਤੋਂ ਇਹਨਾਂ ਅਧਿਆਪਕਾਂ ਨੂੰ ਜਲਦ ਨਿਯੁਕਤੀ ਪੱਤਰ ਜਾਰੀ ਕਰਕੇ ਸਕੂਲਾਂ 'ਚ ਭੇਜਣ ਦੀ ਮੰਗ ਕਰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਪਹਿਲ ਦੇ ਆਧਾਰ ਤੇ ਹੱਲ ਨਹੀਂ ਕੀਤਾ ਤਾਂ ਯੂਨੀਅਨ ਤਿੱਖੇ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ |
ਪਿਛਲੀ ਖ਼ਬਰ ਵੱਡੀ ਗਿਣਤੀ ਸ਼ਖ਼ਸੀਅਤਾਂ ਵਲੋਂ ਬਰਾੜ ਪਰਿਵਾਰ ਨਾਲ ਦੁੱਖ ਸਾਂਝਾ ਅਗਲੀ ਖ਼ਬਰ ਮੱਕੋਵਾਲ ਵਿਖੇ ਪੀਰ ਬਾਬਾ ਖ਼ੁਸ਼ੀ ਮੁਹੰਮਦ ਦੇ ਅਸਥਾਨਾਂ 'ਤੇ ਸਾਲਾਨਾ ਭੰਡਾਰਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।