17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਡੇਂਗੂ ਤੇ ਮਲੇਰੀਆਂ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ

ਅਜੀਤ ਡੈਸਕ 29-05-2026
ਪੁਰਖਾਲੀ, 28 ਮਈ (ਅੰਮਿ੍ਤਪਾਲ ਸਿੰਘ ਬੰਟੀ)- ਸਿਵਲ ਸਰਜਨ ਰੂਪਨਗਰ ਤੇ ਸੀਨੀਅਰ ਮੈਡੀਕਲ ਅਫ਼ਸਰ ਭਰਤਗੜ੍ਹ ਦੇ ਦਿਸ਼ਾ ਨਿਰਦੇਸ਼ ਹੇਠ ਸਿਹਤ ਵਿਭਾਗ ਭੱਦਲ ਵੱਲੋਂ ਭੱਠਿਆਂ ਵਿਖੇ ਡੇਂਗੂ/ਮਲੇਰੀਆ ਦੀ ਰੋਕਥਾਮ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਵਿਚ ਲੋਕਾਂ ਨੂੰ ਡੇਂਗੂ ਤੇ ਮਲੇਰੀਆ ਦੇ ਲੱਛਣਾਂ ਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਹਰਗੋਪਾਲ ਸੈਣੀ ਸਿਹਤ ਕਰਮਚਾਰੀ ਨੇ ਦੱਸਿਆ ਕਿ ਮਲੇਰੀਆ ਮਾਦਾ ਐਨਾਫਲੀਜ਼ ਮੱਛਰ ਅਤੇ ਡੇਂਗੂ ਏਡੀਜ਼ ਮੱਛਰ ਦੇ ਕੱਟਣ ਨਾਲ ਹੁੰਦਾ ਹੈ | ਸ੍ਰੀ ਸੈਣੀ ਨੇ ਕਿਹਾ ਕਿ ਮਲੇਰੀਆ ਤੇ ਡੇਂਗੂ ਤੋਂ ਬਚਣ ਲਈ ਸਾਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਸਾਫ਼ ਅਤੇ ਗੰਦਾ ਪਾਣੀ ਖੜਾ ਨਹੀਂ ਰਹਿਣ ਦੇਣਾ ਚਾਹੀਦਾ | ਸੀ.ਐਚ.ਓ. ਨੇਹਾ ਸੈਣੀ ਨੇ ਲੋਕਾਂ ਨੂੰ ਸੰਤੁਲਿਤ ਖ਼ੁਰਾਕ ਤੇ ਟੀਕਾਕਰਨ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਜਸਵੀਰ ਸਿੰਘ ਮੁਨਸ਼ੀ, ਏ.ਐਨ.ਐਮ. ਆਰਤੀ, ਪਰਮਜੀਤ ਕੌਰ ਆਸ਼ਾ ਵਰਕਰ ਅਤੇ ਲੇਬਰ ਹਾਜ਼ਰ ਸੀ |
ਪਿਛਲੀ ਖ਼ਬਰ ਝੱਜ ਧਾਮ ਵਿਖੇ ਕਰਵਾਏ ਸਮਾਗਮ ਦੌਰਾਨ ਸਾਬਕਾ ਬਲਾਕ ਸੰਮਤੀ ਮੈਂਬਰ ਨੀਲਮ ਸ਼ਰਮਾ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਕੀਤੇ ਵਾਧੇ ਦੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।