17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਆਰ. ਐਮ. ਪੀ. ਆਈ. ਵਲੋਂ ਭੱਟੋਂ ਵਿਖੇ ਮੀਟਿੰਗ

ਅਜੀਤ ਡੈਸਕ 29-05-2026
ਨੂਰਪੁਰ ਬੇਦੀ, 28 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵਲੋਂ ਚਲਾਈ ਜਾ ਰਹੀ 'ਲੋਕਾਂ ਕੋਲ ਚਲੋ' ਮੁਹਿੰਮ ਤਹਿਤ ਪਿੰਡ ਭੱਟੋਂ ਵਿਖੇ ਇਕ ਪ੍ਰਭਾਵਸ਼ਾਲੀ ਮੀਟਿੰਗ ਕਰਵਾਈ ਗਈ | ਮੀਟਿੰਗ ਦੌਰਾਨ ਪਾਰਟੀ ਆਗੂਆਂ ਨੇ ਪਿੰਡ ਵਾਸੀਆਂ ਨਾਲ ਰੂ-ਬਰੂ ਹੋ ਕੇ ਮਹਿੰਗਾਈ, ਬੇਰੁਜ਼ਗਾਰੀ, ਲੋਕ ਭਲਾਈ ਨਾਲ ਜੁੜੇ ਮੁੱਦਿਆਂ ਅਤੇ ਸਰਕਾਰ ਦੀਆਂ ਨੀਤੀਆਂ ਬਾਰੇ ਖੁੱਲ੍ਹ ਕੇ ਵਿਚਾਰ ਸਾਂਝੇ ਕੀਤੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਰ.ਐਮ.ਪੀ.ਆਈ. ਆਗੂ ਕਿਰਪਾਲ ਸਿੰਘ ਭੱਟੋਂ, ਬਲਵੰਤ ਸਿੰਘ ਲੈਹੜੀਆਂ ਤੇ ਮੋਹਣ ਸਿੰਘ ਧਮਾਣਾ ਨੇ ਕਿਹਾ ਕਿ ਅੱਜ ਆਮ ਲੋਕ ਮਹਿੰਗਾਈ ਦੀ ਮਾਰ ਹੇਠ ਬੁਰੀ ਤਰ੍ਹਾਂ ਪੀੜ੍ਹਤ ਹਨ ਜਦਕਿ ਸਰਕਾਰਾਂ ਲੋਕ ਭਲਾਈ ਦੀ ਬਜਾਏ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਵਾਲੀਆਂ ਨੀਤੀਆਂ ਲਾਗੂ ਕਰਨ ਵਿਚ ਲੱਗੀਆਂ ਹੋਈਆਂ ਹਨ | ਉਨ੍ਹਾਂ ਕਿਹਾ ਕਿ ਰੋਜ਼ਾਨਾ ਵਰਤੋਂ ਵਾਲੀਆਂ ਵਸਤੂਆਂ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ, ਜਿਸ ਕਾਰਨ ਆਮ ਅਤੇ ਮੱਧਵਰਗੀ ਪਰਿਵਾਰਾਂ ਲਈ ਘਰੇਲੂ ਖਰਚ ਚਲਾਉਣਾ ਔਖਾ ਹੋ ਗਿਆ ਹੈ | ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਸਰਕਾਰ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਜ਼ਮੀਨੀ ਪੱਧਰ 'ਤੇ ਸੰਘਰਸ਼ ਹੋਰ ਤੇਜ਼ ਕਰਨ ਦੀ ਲੋੜ ਹੈ ਤੇ ਪੰਜਾਬ ਸਮੇਤ ਦੇਸ਼ ਭਰ 'ਚ ਬੇਰੁਜ਼ਗਾਰੀ ਇੱਕ ਵੱਡੀ ਸਮੱਸਿਆ ਬਣ ਚੁੱਕੀ ਹੈ | ਪੜ੍ਹੇ-ਲਿਖੇ ਨੌਜਵਾਨ ਰੁਜ਼ਗਾਰ ਲਈ ਦਰ-ਦਰ ਭਟਕ ਰਹੇ ਹਨ ਜਿਸ ਕਾਰਨ ਨੌਜਵਾਨ ਪੀੜ੍ਹੀ ਨਿਰਾਸ਼ਾ ਵੱਲ ਧੱਕੀ ਜਾ ਰਹੀ ਹੈ | ਆਗੂਆਂ ਨੇ ਲੋਕਾਂ ਨੂੰ ਇੱਕਜੁੱਟ ਹੋ ਕੇ ਲੋਕ ਹਿੱਤਾਂ ਲਈ ਸੰਘਰਸ਼ ਕਰਨ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਭਗਤ ਸਿੰਘ ਸੁਸਾਇਟੀ ਦੇ ਪ੍ਰਧਾਨ ਕਰਨਾਣਾ ਨੇ ਪੱਤਰਕਾਰ ਦੇ ਘਰ ਹੋਈ ਪੁਲਿਸ ਛਾਪੇਮਾਰੀ ਦੀ ਕੀਤੀ ਨਿਖੇਧੀ ਅਗਲੀ ਖ਼ਬਰ ਝੱਜ ਧਾਮ ਵਿਖੇ ਕਰਵਾਏ ਸਮਾਗਮ ਦੌਰਾਨ ਸਾਬਕਾ ਬਲਾਕ ਸੰਮਤੀ ਮੈਂਬਰ ਨੀਲਮ ਸ਼ਰਮਾ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।