16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸਰਕਾਰੀ ਸਕੂਲ ਕਰਿਆਮ ਨੂੰ ਪੀਣ ਵਾਲੇ ਪਾਣੀ ਦਾ ਕੂਲਰ ਭੇਟ

ਅਜੀਤ ਡੈਸਕ 29-05-2026
ਸਾਹਲੋਂ, 28 ਮਈ (ਜਰਨੈਲ ਸਿੰਘ ਨਿੱਘ੍ਹਾ)-ਸਰਕਾਰੀ ਪ੍ਰਾਇਮਰੀ ਸਕੂਲ ਕਰਿਆਮ ਨੂੰ ਐਨ. ਆਰ. ਆਈ. ਦਾਨੀ ਸੱਜਣ ਵਲੋਂ ਪੀਣ ਵਾਲੇ ਪਾਣੀ ਦਾ ਬਿਜਲੀ ਨਾਲ ਚੱਲਣ ਵਾਲਾ ਕੂਲਰ ਦਾਨ ਵਜੋਂ ਦਿੱਤਾ | ਇਸ ਸੰਬੰਧੀ ਸਕੂਲ ਅਧਿਆਪਕਾ ਬਲਵਿੰਦਰ ਕੌਰ ਨੇ ਦੱਸਿਆ ਕਿ ਸਾਡੇ ਸਕੂਲ ਨੂੰ ਐਨ. ਆਰ. ਆਈ. ਦਾਨੀ ਸੱਜਣਾਂ ਦਾ ਵੱਖ-ਵੱਖ ਰੂਪ 'ਚ ਪੂਰਨ ਸਹਿਯੋਗ ਮਿਲਦਾ ਰਿਹਾ ਹੈ | ਉਨ੍ਹਾਂ ਨੇ ਦਾਨੀ ਸੱਜਣ ਜਰਨੈਲ ਸਿੰਘ ਇਟਲੀ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਗਰਮੀ ਦੇ ਮੌਸਮ 'ਚ ਸਕੂਲੀ ਵਿਦਿਆਰਥੀਆਂ ਨੂੰ ਠੰਢੇ ਪੀਣ ਵਾਲੇ ਪਾਣੀ ਦੀ ਬਹੁਤ ਜ਼ਰੂਰਤ ਸੀ, ਜੋ ਪਿੰਡ ਵਾਸੀਆਂ ਦੇ ਉੱਦਮ ਨਾਲ ਪੂਰੀ ਹੋਈ | ਇਸ ਮੌਕੇ ਸਾਬਕਾ ਸਰਪੰਚ ਸਤਨਾਮ ਸਿੰਘ, ਸਾਬਕਾ ਸਰਪੰਚ ਦਿਲਬਾਗ ਸਿੰਘ, ਪਵਨ ਕੁਮਾਰ, ਪ੍ਰਦੀਪ ਮੱਲ, ਨਰਿੰਦਰਪਾਲ ਕੁਮਾਰ, ਬਲਜੀਤ ਕੁਮਾਰ, ਜਸਵਿੰਦਰ ਪਾਲ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਜਥੇਦਾਰ ਬਾਬਾ ਸਤਨਾਮ ਸਿੰਘ ਦੀ ਮਿ੍ਤਕ ਦੇਹ ਕਾਫ਼ਲੇ ਦੇ ਰੂਪ ਵਿਚ ਕੀਰਤਪੁਰ ਸਾਹਿਬ ਲਿਜਾਈ ਗਈ ਅਗਲੀ ਖ਼ਬਰ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਹੋਣ 'ਤੇ ਜ਼ਿਲ੍ਹਾ ਪ੍ਰਧਾਨ ਲੱਕੀ ਨੇ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।