03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਸ੍ਰੀ ਚਮਕੌਰ ਸਾਹਿਬ ਦੇ ਕਾਂਗਰਸ ਦੇ ਜੇਤੂ ਉਮੀਦਵਾਰ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਹੋਏ ਨਤਮਸਤਕ

ਅਜੀਤ ਡੈਸਕ 30-05-2026
ਸ੍ਰੀ ਚਮਕੌਰ ਸਾਹਿਬ, 29 ਮਈ (ਜਗਮੋਹਣ ਸਿੰਘ ਨਾਰੰਗ)- ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਦੇ ਜੇਤੂ ਕਾਂਗਰਸੀ ਉਮੀਦਵਾਰਾਂ ਨੇ ਮਿਲੀ ਜਿੱਤ ਤੋਂ ਬਾਅਦ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਪ੍ਰਮਾਤਮਾ ਦਾ ਸ਼ੁਕਰੀਆ ਅਦਾ ਕੀਤਾ | ਇਸ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਨਵਜੀਤ ਸਿੰਘ ਨਵੀਂ (ਸਪੁੱਤਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ) ਵੀ ਮੌਜੂਦ ਰਹੇ | ਉਨ੍ਹਾਂ ਸਮੂਹ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਮੌਜੂਦਾ ਸਰਕਾਰ ਨੇ ਪਿਛਲੀਆਂ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਨੂੰ ਮਿਲੀ ਹੂੰਝਾ ਫੇਰ ਜਿੱਤ ਤੋਂ ਡਰਦਿਆਂ ਕਈ ਕਾਂਗਰਸੀ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕਰਵਾਉਣ ਦੀਆਂ ਕੀਤੀਆਂ ਕੋਸ਼ਿਸ਼ਾਂ ਨੂੰ ਸ਼ਹਿਰ ਵਿਚ ਕਾਂਗਰਸੀਆਂ ਦੀ ਇੱਕਜੁਟਤਾ ਨੇ ਅਸਫਲ ਬਣਾਇਆ ਹੈ ਤੇ ਆਪ ਵਲੋਂ ਪ੍ਰਧਾਨ ਬਣਾਏ ਜਾਣ ਦੇ ਮਨਸੂਬਿਆਂ 'ਤੇ ਪਾਣੀ ਫੇਰ ਦਿੱਤਾ ਹੈ | ਇਸ ਮੌਕੇ ਕਿਰਪਾਲ ਸਿੰਘ ਗਿੱਲ, ਹਰਜਿੰਦਰ ਕੌਰ (ਆਜ਼ਾਦ ਉਮੀਦਵਾਰ) ਪਵਨ ਕੌਰ, ਵਰਿੰਦਰ ਵਿਕੀ, ਸਤਵਿੰਦਰ ਕੌਰ, ਜਸਵਿੰਦਰ ਸਿੰਘ ਜੱਸਾ, ਹਰਜੀਤ ਕੌਰ ਭੰਗੂ, ਕੁਲਵਿੰਦਰ ਕੌਰ ਸਮੇਤ ਵੱਡੀ ਗਿਣਤੀ 'ਚ ਸਮਰਥਕ ਮੌਜੂਦ ਸਨ ਜੋ ਗਿਣਤੀ ਕੇਂਦਰ ਸੰਧੂਆਂ ਤੋਂ ਵੱਡੇ ਕਾਫ਼ਲੇ ਰਾਹੀਂ ਢੋਲ ਧਮੱਕੇ ਨਾਲ ਇੱਥੇ ਨਤਮਸਤਕ ਹੋਏ ਤੇ ਮਿਲੀ ਵੱਡੀ ਜਿੱਤ ਲਈ ਸ਼ੁਕਰਾਨਾ ਕੀਤਾ | ਉਪਰੰਤ ਦਫ਼ਤਰ 'ਚ ਨਵੇਂ ਚੁਣੇ ਕਾਂਗਰਸੀ ਕੌਂਸਲਰਾਂ ਨੂੰ ਮੈਨੇਜਰ ਭਾਈ ਗੁਰਮੁਖ ਸਿੰਘ ਤੇ ਹੈੱਡ ਗ੍ਰੰਥੀ ਗਿਆਨੀ ਜਸਵੀਰ ਸਿੰਘ ਵਲੋਂ ਸਿਰਪਾਓ ਭੇਟ ਕੀਤੇ ਗਏ |

ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਨਗਰ ਕੌਂਸਲ ਦੀ ਚੋਣ ਵਿਚ ਕਾਂਗਰਸ ਨੂੰ 7, 'ਆਪ' ਨੂੰ 3 ਅਤੇ 3 ਸੀਟਾਂ ਆਜ਼ਾਦ ਉਮੀਦਵਾਰਾਂ ਦੇ ਹਿੱਸੇ... ਅਗਲੀ ਖ਼ਬਰ ਘੱਟੀਵਾਲ ਤੋਂ ਖ਼ਾਲਸਾ ਕਾਲਜ ਮੁੱਖ ਸੜਕ 'ਤੇ ਲਾਈਟਾਂ ਚਲਾਉਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।