17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ ਇੱਕ ਰੋਜ਼ਾ ਸੰਤ ਸਮਾਗਮ ਅੱਜ <br/>

ਅਜੀਤ ਡੈਸਕ 31-05-2026
ਨੂਰਪਰਬੇਦੀ, 30 ਮਈ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਬ੍ਰਹਮ ਸਾਗਰ ਭੂਰੀਵਾਲੇ ਗੁਰਗੱਦੀ ਪ੍ਰਪੰਰਾ (ਗਰੀਬਦਾਸੀਯ ਸੰਪਰਦਾਇ) ਦੇ ਆਸ਼ਰਮ ਕਾਸ਼ੀਪੁਰੀ ਧਾਮ ਪਿੰਡ ਝਾਂਡੀਆਂ ਕਲਾਂ ਵਿਖੇ ਗੁਰਗੱਦੀ ਪ੍ਰੰਪਰਾ ਦੇ ਪਰਮ ਸੇਵਕ ਤੇ ਡਾਇਰਸ਼ ਐਸੋਸੀਏਸ਼ਨ ਦੇ ਡਾਇਰੈਕਟਰ ਚੌਧਰੀ ਕਮਲ ਚੌਹਾਨ ਟੇਡੇਵਾਲ ਵਲੋਂ ਉਨ੍ਹਾਂ ਨੂੰ ਅਖਿਲ ਭਾਰਤੀ ਗੁੱਜਰ ਮਹਾਂ ਸਭਾ ਪੰਜਾਬ ਦਾ ਪ੍ਰਧਾਨ ਬਣਾਏ ਜਾਣ ਦੀ ਖ਼ੁਸ਼ੀ ਵਿਚ ਤੇ ਸ਼ੁਕਰਾਨੇ ਵਜੋਂ ਮੌਜੂਦਾ ਗੱਦੀਨਸ਼ੀਨ ਸ੍ਰੀ ਸਤਿਗੁਰੂ ਵੇਦਾਂਤ ਅਚਾਰੀਆਂ ਸਵਾਮੀ ਸ੍ਰੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਇੱਕ ਰੋਜ਼ਾ ਸੰਤ ਸਮਾਗਮ 31 ਮਈ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਅਖਿਲ ਭਾਰਤੀ ਗੁੱਜਰ ਮਹਾਂ ਸਭਾ ਦੇ ਨਵੇਂ ਬਣੇ ਪੰਜਾਬ ਪ੍ਰਧਾਨ ਕਮਲ ਚੌਹਾਨ ਟੇਢੇਵਾਲ ਨੇ ਦੱਸਿਆ ਕਿ ਸਮਾਗਮ ਮੌਕੇ ਸਵੇਰੇ ਸਵਾ-10 ਵਜੇ ਵੇਦਾਂਤ ਅਚਾਰੀਆ ਚੇਤਨਾਨੰਦ ਭੂਰੀਵਾਲੇ ਅੰਮਿ੍ਤਮਈ ਬਾਣੀ ਦੇ ਅਖੰਡ ਪਾਠ ਦੇ ਭੋਗ ਪਾਉਣਗੇ | ਉਪਰੰਤ ਜੁੜੀਆਂ ਸੰਗਤਾਂ ਦੇ ਸਨਮੁੱਖ ਹੰੁਦਿਆਂ ਅਨਮੋਲ ਪ੍ਰਵਚਨਾਂ ਤੇ ਸਤਿਸੰਗ ਉਪਦੇਸ਼ ਜ਼ਰੀਏ ਸੰਗਤਾਂ ਨੂੰ ਪਰਮਾਰਥ ਨਾਲ ਜੋੜਨਗੇ |

ਪਿਛਲੀ ਖ਼ਬਰ ਬਜਰੂੜ ਵਿਖੇ ਗੁਰਮਤਿ ਸਮਰ ਗੁਰਬਾਣੀ ਪੰਜ ਰੋਜ਼ਾ ਕੈਂਪ 3 ਜੂਨ ਤੋਂ <br/> ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ 2 ਜੂਨ ਨੂੰ ਡਿਪਟੀ ਕਮਿਸ਼ਨਰਾਂ ਨੂੰ ਦੇਵੇਗਾ ਮੰਗ ਪੱਤਰ-ਸੁਰਜੀਤ ਸਿੰਘ ਢੇਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।