18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ <br/>

ਅਜੀਤ ਡੈਸਕ 31-05-2026
ਸ੍ਰੀ ਅਨੰਦਪੁਰ ਸਾਹਿਬ, 30 ਮਈ (ਕਰਨੈਲ ਸਿੰਘ)-ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਰਾਜ ਨੂੰ ਸਿੱਖਿਆ ਖੇਤਰ 'ਚ ਅੱਗੇ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ 'ਪੰਜਾਬ ਦਾ ਮਾਣ ਤੇ ਸਿੱਖਿਆ ਦਾ ਮਹਾ ਜਸ਼ਨ' ਮੁਹਿੰਮ ਤਹਿਤ ਸਫਲ ਵਿਸ਼ਾਲ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਇਸ ਦੌਰਾਨ ਸਕੂਲ 'ਚ ਉਤਸ਼ਾਹ ਭਰਿਆ ਮਾਹੌਲ ਦੇਖਣ ਨੂੰ ਮਿਲਿਆ ਅਤੇ ਮਾਪਿਆਂ ਦੀ ਵੱਡੀ ਭਾਗੀਦਾਰੀ ਰਹੀ | ਪ੍ਰੋਗਰਾਮ ਦੌਰਾਨ ਮਾਪਿਆਂ ਨੇ ਵੱਡੀ ਗਿਣਤੀ 'ਚ ਸਕੂਲ ਪਹੁੰਚ ਕੇ ਅਧਿਆਪਕਾਂ ਨਾਲ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਪ੍ਰਗਤੀ ਬਾਰੇ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਮਾਪਿਆਂ ਨੇ ਸਕੂਲ ਪ੍ਰਬੰਧਨ ਅਤੇ ਅਧਿਆਪਕਾਂ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਦੱਸਿਆ ਕਿ ਉਹ ਆਪਣੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਹੱਥਾਂ 'ਚ ਦੇਖ ਕੇ ਖ਼ੁਸ਼ ਹਨ | ਇਸ ਮੌਕੇ ਅਧਿਆਪਕਾਂ ਵਲੋਂ ਮਾਪਿਆਂ ਨਾਲ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਗਤੀ, ਹਾਜ਼ਰੀ ਅਤੇ ਵਿਵਹਾਰਿਕ ਵਿਕਾਸ ਬਾਰੇ ਵੀ ਵਿਸਥਾਰ ਨਾਲ ਗੱਲਬਾਤ ਕੀਤੀ ਗਈ | ਅਧਿਆਪਕਾਂ ਨੇ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ 'ਚ ਘਰ 'ਚ ਵੀ ਸਹਿਯੋਗ ਦੇਣ ਦੀ ਅਪੀਲ ਕੀਤੀ ਅਤੇ ਵਧੀਆ ਸਿੱਖਿਆ ਪ੍ਰਦਾਨ ਕਰਨ ਲਈ ਉਨ੍ਹਾਂ ਦੇ ਸੁਝਾਅ ਵੀ ਸਵਾਗਤ ਕੀਤੇ | ਪਿ੍ੰਸੀਪਲ ਨੀਰਜ ਕੁਮਾਰ ਵਰਮਾ ਨੇ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ 'ਚ ਸਿੱਖਿਆ ਵਿਭਾਗ ਦੇ ਨਵੇਂ ਉਪਰਾਲਿਆਂ ਨਾਲ ਵਿਦਿਆਰਥੀਆਂ ਨੂੰ ਆਪਣੀ ਯੋਗਤਾ ਅਤੇ ਹੁਨਰ ਨੂੰ ਨਿਖਾਰਨ ਦੇ ਵਧੀਆ ਮੌਕੇ ਮਿਲ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਮਾਪਿਆਂ ਅਤੇ ਅਧਿਆਪਕਾਂ ਦੇ ਦਰਮਿਆਨ ਸਾਂਝ ਮਜ਼ਬੂਤ ਕਰਨ 'ਚ ਅਹਿਮ ਭੂਮਿਕਾ ਨਿਭਾਉਂਦੇ ਹਨ |

ਪਿਛਲੀ ਖ਼ਬਰ ਮੈਗਾ ਪੀ. ਟੀ. ਐਮ. ਦੌਰਾਨ ਨਵੋਦਿਆ ਵਿਦਿਆਲਿਆ ਲਈ ਚੁਣੇ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਦੀਪੁਰ ਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤਾਰਾਪੁਰ ਵਿਖੇ ਹੋਈ ਮਾਪੇ-ਅਧਿਆਪਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।