18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸਰਕਾਰੀ ਸਕੂਲਾਂ 'ਚ ਮੈਗਾ ਪੀ.ਟੀ.ਐਮ ਮੌਕੇ ਮਾਪਿਆਂ ਤੇ ਅਧਿਆਪਕਾਂ 'ਚ ਪਾਇਆ ਗਿਆ ਜੋਸ਼ <br/>

ਅਜੀਤ ਡੈਸਕ 31-05-2026
ਨੰਗਲ, 30 ਮਈ (ਪ੍ਰੀਤਮ ਸਿੰਘ ਬਰਾਰੀ) - ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਚੱਲ ਰਹੀ 'ਪੰਜਾਬ ਦਾ ਮਾਣ ਤੇ ਸਿੱਖਿਆ ਦਾ ਮਹਾ ਜਸ਼ਨ' ਮੁਹਿੰਮ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਵਿਚ ਮੈਗਾ ਪੀ.ਟੀ.ਐਮ. ਕਰਵਾਈ ਗਈ | ਇਸ ਮੌਕੇ ਸਕੂਲ ਪਿ੍ੰਸੀਪਲ ਵਿਜੇ ਬੰਗਲਾ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਮਾਪਿਆਂ ਨੇ ਹਿੱਸਾ ਲਿਆ ਤੇ ਸਕੂਲ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਵਰਕਸ਼ਾਪ ਦੌਰਾਨ ਮਾਪਿਆਂ ਨੂੰ ਬੱਚਿਆਂ ਦੀ ਰੁਚੀ ਅਨੁਸਾਰ ਮਦਦ ਕਰਨ ਅਤੇ ਉਨ੍ਹਾਂ ਨੂੰ ਨੈਤਿਕ ਮੁੱਲਾਂ ਨਾਲ ਜੋੜਨ ਲਈ ਪ੍ਰੇਰਿਤ ਕੀਤਾ ਗਿਆ | ਪਿ੍ੰਸੀਪਲ ਵਿਜੇ ਬੰਗਲਾ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਨਾਲ ਸਕੂਲ ਤੇ ਮਾਪਿਆਂ ਵਿਚਕਾਰ ਸਾਂਝ ਮਜ਼ਬੂਤ ਹੁੰਦੀ ਹੈ ਜਿਸ ਨਾਲ ਵਿਦਿਆਰਥੀਆਂ ਦੇ ਭਵਿੱਖ ਨੂੰ ਹੋਰ ਉਜਲਾ ਬਣਾਇਆ ਜਾ ਸਕਦਾ ਹੈ |

ਪਿਛਲੀ ਖ਼ਬਰ ਹਾਈ ਕੋਰਟ ਨੇ ਪੁਲ ਹੇਠਾਂ ਕਥਿਤ ਗੈਰ-ਕਾਨੂੰਨੀ ਮਾਈਨਿੰਗ ਮਾਮਲੇ 'ਚ ਸਰਕਾਰ ਤੋਂ ਮੰਗਿਆ ਜਵਾਬ <br/> ਅਗਲੀ ਖ਼ਬਰ ਨੋਟੀਫਿਕੇਸ਼ਨਾਂ ਦੇ ਨਾਂਅ 'ਤੇ ਸਬਜ਼ਬਾਗ ਦਿਖਾ ਰਹੀ ਪੰਜਾਬ ਸਰਕਾਰ-ਜਗਮੋਹਨ ਸਿੰਘ ਚੌਤਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।