19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਅਰਸ਼ਪ੍ਰੀਤ ਕੌਰ ਦਾ ਗ੍ਰਾਮ ਪੰਚਾਇਤ ਨੂਰਪੁਰ ਬੇਦੀ ਵਲੋਂ ਸਨਮਾਨ <br/>

ਅਜੀਤ ਡੈਸਕ 31-05-2026
ਨੂਰਪੁਰ ਬੇਦੀ, 30 ਮਈ (ਹਰਦੀਪ ਸਿੰਘ ਢੀਂਡਸਾ)- ਨੂਰਪੁਰ ਬੇਦੀ ਦੀ ਵਿਦਿਆਰਥਣ ਅਰਸ਼ਪ੍ਰੀਤ ਕੌਰ ਨੂੰ ਅੱਜ ਗ੍ਰਾਮ ਪੰਚਾਇਤ ਨੂਰਪੁਰ ਬੇਦੀ ਵਲੋਂ ਸਨਮਾਨਿਤ ਕੀਤਾ ਗਿਆ | ਦੱਸਣਯੋਗ ਹੈ ਕਿ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਰਸ਼ਪ੍ਰੀਤ ਕੌਰ ਪੁੱਤਰੀ ਸੁਭਾਸ਼ ਚੰਦ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਵਿਚ ਅੱਠਵਾਂ ਸਥਾਨ ਹਾਸਲ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਸੀ | ਵਿਦਿਆਰਥਣ ਨੇ 98 ਫ਼ੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਰੂਪਨਗਰ ਵਿੱਚੋਂ ਦੂਜਾ ਸਥਾਨ ਵੀ ਹਾਸਲ ਕੀਤਾ | ਇਸ ਮੌਕੇ ਗ੍ਰਾਮ ਪੰਚਾਇਤ ਨੂਰਪੁਰ ਬੇਦੀ ਵਲੋਂ ਹੋਣਹਾਰ ਵਿਦਿਆਰਥਣ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਦਿਆਂ ਸਫਲਤਾ ਦੀ ਵਧਾਈ ਦਿੱਤੀ | ਸਮਾਗਮ ਦੌਰਾਨ ਸਰਪੰਚ ਨਿਰਮਲਾ ਦੇਵੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਪੰਚ ਰਾਮ ਸਿੰਘ, ਹਰਪ੍ਰੀਤ ਭੱਗਲ, ਗੌਰਵ ਕਾਲੜਾ ਸਮੇਤ ਹੋਰ ਪਤਵੰਤੇ ਹਾਜ਼ਰ ਰਹੇ | ਵਿਦਿਆਰਥਣ ਦੇ ਦਾਦਾ ਰਤਨ ਚੰਦ ਤੇ ਦਾਦੀ ਤਾਰੋ ਦੇਵੀ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਅਰਸ਼ਪ੍ਰੀਤ ਕੌਰ ਦੀ ਇਸ ਉਪਲਬਧੀ ਨਾਲ ਪੂਰੇ ਪਰਿਵਾਰ ਤੇ ਪਿੰਡ ਨੂੰ ਮਾਣ ਮਹਿਸੂਸ ਹੋ ਰਿਹਾ ਹੈ | ਹਾਜ਼ਰ ਆਗੂਆਂ ਨੇ ਵਿਦਿਆਰਥਣ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਤੇ ਉਸ ਦੇ ਉਜਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਤੰਬਾਕੂ ਵਿਰੋਧੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ <br/> ਅਗਲੀ ਖ਼ਬਰ ਭਾਗ ਸਿੰਘ ਪਿੰਡ ਮਜਾਰੀ ਦੀ ਉਪ ਪ੍ਰਧਾਨਗੀ ਦੀ ਚੋਣ 'ਚ ਰਹੇ ਜੇਤੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।