19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਤੰਬਾਕੂ ਵਿਰੋਧੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ <br/>

ਅਜੀਤ ਡੈਸਕ 31-05-2026
ਨੂਰਪੁਰ ਬੇਦੀ, 30 ਮਈ (ਹਰਦੀਪ ਸਿੰਘ ਢੀਂਡਸਾ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਰੂਪਨਗਰ ਐਸ. ਬੀ. ਐਸ. ਨਗਰ ਜ਼ੋਨ ਦੇ ਸ੍ਰੀ ਅਨੰਦਪੁਰ ਸਾਹਿਬ ਖੇਤਰ ਵਲੋਂ ਅੱਜ ਸਰਕਾਰੀ ਹਾਈ ਸਕੂਲ ਮਾਣਕੂ ਮਾਜਰਾ ਵਿਖੇ ਤੰਬਾਕੂ ਵਿਰੋਧੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕੀਤਾ ਗਿਆ | ਸੈਮੀਨਾਰ ਵਿਚ ਵਿਦਿਆਰਥੀਆਂ ਨੂੰ ਦਲਵਿੰਦਰ ਸਿੰਘ ਸਮੀਰੋਵਾਲ ਨੇ ਤੰਬਾਕੂ ਵਿਰੋਧੀ ਦਿਵਸ ਮਨਾਉਣ ਦੀ ਮਹੱਤਤਾ ਦੱਸਦਿਆਂ ਤੰਬਾਕੂ ਦੇ ਮਾਰੂ ਪ੍ਰਭਾਵਾਂ, ਬਿਮਾਰੀਆਂ ਤੇ ਬਚਾਓ ਕਰਨ ਲਈ ਵਿਸਤਾਰ ਸਹਿਤ ਅਹਿਮ ਵਡਮੁੱਲੀ ਜਾਣਕਾਰੀ ਦਿੱਤੀ, ਇਸ ਦੇ ਨਾਲ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਨੂੰ ਉੱਚਾ ਚੁੱਕਣ ਲਈ ਪ੍ਰੇਰਿਤ ਕੀਤਾ ਗਿਆ | ਇਸ ਤੋਂ ਇਲਾਵਾ ਸਕੂਲ ਮੁਖੀ ਅਧਿਆਪਕ ਵਸ਼ਿੰਗਟਨ ਸਿੰਘ ਨੇ ਕਿਹਾ ਕਿ ਇਹੋ ਜਿਹੇ ਸਮਾਗਮਾਂ ਤੋਂ ਸਾਨੂੰ ਸੇਧਾਂ ਲੈਣੀਆਂ ਚਾਹੀਦੀਆਂ ਹਨ, ਵਿਦਿਆਰਥੀਆਂ ਨੂੰ ਤੰਬਾਕੂ ਤੇ ਹੋਰ ਨਸ਼ਿਆ ਤੇ ਹੋਰ ਬੁਰੀਆਂ ਆਦਤਾਂ ਤੋਂ ਦੂਰ ਰਹਿ ਕੇ ਚੰਗੇ ਸਮਾਜ ਦੀ ਸਿਰਜਣਾ ਕਰਨ 'ਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ, ਉਨ੍ਹਾਂ ਨੇ ਸਟੱਡੀ ਸਰਕਲ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ ਤੇ ਅਗਾਂਹ ਨੂੰ ਵੀ ਅਜਿਹੇ ਉਪਰਾਲੇ ਕਰਨ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਮੈਡਮ ਪੁਸ਼ਪਾ ਤੇ ਸਮੁੱਚਾ ਸਟਾਫ਼ ਦੇ ਨਾਲ ਭਾਈ ਸੁਰਿੰਦਰ ਸਿੰਘ ਗੱਦੀਵਾਲ ਹਾਜ਼ਰ ਸਨ |

ਪਿਛਲੀ ਖ਼ਬਰ ਬੜਾ ਪਿੰਡ 'ਚ ਕੌਮੀ ਮਾਰਗ 'ਤੇ 5 ਘੰਟੇ ਤੋਂ ਵੱਧ ਵਕਤ ਲਈ ਆਵਾਜਾਈ ਪ੍ਰਭਾਵਿਤ ਰਹਿਣ ਨਾਲ ਰਾਹਗੀਰ ਹੋਏ ਖ਼ੱਜਲ਼-ਖ਼ੁਆਰ <... ਅਗਲੀ ਖ਼ਬਰ ਅਰਸ਼ਪ੍ਰੀਤ ਕੌਰ ਦਾ ਗ੍ਰਾਮ ਪੰਚਾਇਤ ਨੂਰਪੁਰ ਬੇਦੀ ਵਲੋਂ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।