24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸੇਂਟ ਕਾਰਮਲ ਸਕੂਲ ਨੇ ਵਿਸ਼ਵ ਸਾਈਕਲ ਦਿਵਸ ਮੌਕੇ 'ਸਾਈਕਲੋਥੌਨ' ਕਰਵਾਈ

ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਸਕੂਲ ਪ੍ਰਬੰਧਕ ਅਤੇ ਹੋਰ | <br/> 04-06-2026
ਰੂਪਨਗਰ, 3 ਜੂਨ (ਯਸ਼ਵੰਤ ਬੱਸੀ)-ਸੇਂਟ ਕਾਰਮਲ ਸਕੂਲ, ਰੂਪਨਗਰ ਵਲੋਂ ਵਿਸ਼ਵ ਸਾਈਕਲ ਦਿਵਸ ਦੇ ਮੌਕੇ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਅਤੇ ਵਾਤਾਵਰਣ ਦੀ ਸੰਭਾਲ ਲਈ 'ਸਾਈਕਲੋਥੌਨ' ਕਰਵਾਈ ਗਈ | ਸਮਾਜਿਕ ਚੇਤਨਾ ਪੈਦਾ ਕਰਨ ਲਈ ਰੈਲੀ ਦੀ ਸ਼ੁਰੂਆਤ ਸੇਂਟ ਕਾਰਮਲ ਸਕੂਲ, ਰੂਪਨਗਰ ਦੇ ਪੇਟਰਨ ਅਮਰਜੀਤ ਸਿੰਘ ਸੈਣੀ ਅਤੇ ਡਿਵੈਲਪਮੈਂਟ ਮੈਨੇਜਰ ਸ੍ਰੀਮਤੀ ਜਯਾ ਸੈਣੀ ਨੇ ਹਰੀ ਝੰਡੀ ਦਿਖਾ ਕੇ ਕੀਤੀ ਗਈ | ਇਸ ਮੌਕੇ 'ਤੇ ਸਕੂਲ ਦੇ ਡਿਵੈਲਪਮੈਂਟ ਮੈਨੇਜਰ ਸ੍ਰੀਮਤੀ ਜਯਾ ਸੈਣੀ ਨੇ ਕਿਹਾ ਕਿ ਸਾਈਕਲਿੰਗ ਵਰਗੀਆਂ ਸਰੀਰਕ ਗਤੀਵਿਧੀਆਂ ਬਹੁਤ ਸਾਰੀਆਂ ਬਿਮਾਰੀਆਂ ਨੂੰ ਦੂਰ ਰੱਖਣ ਵਿਚ ਸਹਾਈ ਹੁੰਦੀਆਂ ਹਨ | ਇਸ ਤਰ੍ਹਾਂ ਅਸੀਂ ਨਾ ਸਿਰਫ਼ ਇੱਕ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਦੇ ਹਾਂ ਸਗੋਂ ਵਾਤਾਵਰਨ ਸੁਰੱਖਿਆ ਅਤੇ ਖੁਸ਼ਹਾਲੀ ਵੱਲ ਵੀ ਵੱਡੇ ਕਦਮ ਚੁੱਕਦੇ ਹਾਂ | ਇਸ ਰੈਲੀ ਦੌਰਾਨ ਨਗਰ ਵਾਸੀਆਂ ਨੂੰ ਮਨੁੱਖੀ ਸਿਹਤ ਅਤੇ ਵਾਤਾਵਰਨ ਨੂੰ ਸਾਫ਼ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦਾ ਸੰਦੇਸ਼ ਵੱਡੀ ਗਿਣਤੀ ਵਿਚ ਸਾਈਕਲਾਂ ਤੇ ਸਵਾਰ ਹੋ ਕੇ ਦਿੱਤਾ ਗਿਆ | ਇਹ ਰੈਲੀ ਪਿੰਡ ਕਟਲੀ ਤੋਂ ਹੁੰਦੀ ਹੋਈ ਪਿੰਡ ਚੱਕ ਢੇਰਾ ਪੁੱਜੀ, ਜਿੱਥੇ ਰੈਲੀ ਦਾ ਸਵਾਗਤ ਪਿੰਡ ਚੱਕਢੇਰਾ ਦੇ ਵਾਸੀ ਗੁਰਸੇਵਕ ਸਿੰਘ, ਸਰਬਜੀਤ ਸਿੰਘ ਅਤੇ ਸੁਰਿੰਦਰ ਸਿੰਘ ਨੇ ਕੀਤਾ | ਉਨ੍ਹਾਂ ਨੇ ਪਿੰਡਾਂ ਦੇ ਸ਼ੁੱਧ ਵਾਤਾਵਰਨ ਅਤੇ ਚਾਰ-ਚੁਫੇਰੇ ਪਸਰੀ ਹਰਿਆਲੀ ਤੋਂ ਜਾਣੂ ਕਰਵਾਉਂਦੇ ਹੋਏ ਬੱਚਿਆਂ ਨੂੰ ਚੰਗੀ ਜੀਵਨ ਸੇਧ ਅਪਣਾਉਣ ਲਈ ਪ੍ਰੇਰਿਤ ਕੀਤਾ ਤੇ ਕਿਹਾ ਕਿ ਤੁਹਾਨੂੰ ਪੈਦਲ ਜਾਂ ਸਾਈਕਲਾਂ ਤੇ ਸਵਾਰ ਹੋ ਕੇ ਸਵੇਰੇ-ਸ਼ਾਮ ਸ਼ੁੱਧ ਵਾਤਾਵਰਨ ਵਿਚ ਜ਼ਰੂਰ ਘੁੰਮਣਾ ਚਾਹੀਦਾ ਹੈ | ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਪੂਜਾ ਜੈਨ ਅਤੇ ਡਾਇਰੈਕਟਰ ਪਿ੍ੰਸੀਪਲ ਡਾ. ਪੂਨਮ ਡੋਗਰਾ ਨੇ ਰੈਲੀ ਨੂੰ ਭਰਵਾਂ ਹੁੰਗਾਰਾ ਦੇਣ ਵਾਲੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਮੇਰਾ ਯੁਵਾ ਭਾਰਤ ਨੇ ਵਿਸ਼ਵ ਸਾਈਕਲ ਦਿਵਸ ਮਨਾਇਆ <br/> ਅਗਲੀ ਖ਼ਬਰ ਸਟਾਰਟਅੱਪ ਇੰਡੀਆ ਤੇ ਡਿਜੀਟਲ ਇੰਡੀਆ ਵਰਗੀਆਂ ਸਕੀਮਾਂ ਨੌਜਵਾਨਾਂ ਨੂੰ ਬਣਾ ਰਹੀਆਂ ਨੇ ਆਤਮ-ਨਿਰਭਰ : ਰਾਜਪਾਲ ਪੰਜਾਬ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।