24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਐਥਲੈਟਿਕਸ ਚੈਂਪੀਅਨਸ਼ਿਪ 'ਚ ਮਾਸਟਰ ਜੋਗਾ ਸਿੰਘ ਨੇ ਸੋਨੇ ਤੇ ਚਾਂਦੀ ਦਾ ਤਗਮਾ ਜਿੱਤਿਆ <br/>

ਅਜੀਤ ਡੈਸਕ 04-06-2026
ਨੂਰਪੁਰ ਬੇਦੀ, 3 ਜੂਨ (ਰਾਜੇਸ਼ ਚੌਧਰੀ ਤਖਤਗੜ੍ਹ)- ਐਥਲੈਟਿਕ ਫੈਡਰੇਸ਼ਨ ਆਫ਼ ਇੰਡੀਆ ਅਤੇ ਚੰਡੀਗੜ੍ਹ ਉਲੰਪਿਕ ਐਸੋਸੀਏਸ਼ਨ ਨਾਲ ਸੰਬੰਧਿਤ ਚੰਡੀਗੜ੍ਹ ਐਥਲੈਟਿਕਸ ਐਸੋਸੀਏਸ਼ਨ ਵਲੋਂ ਸਪੋਰਟਸ ਕੰਪਲੈਕਸ ਚੰਡੀਗੜ੍ਹ ਵਿਖੇ ਕਰਵਾਈ ਗਈ ਚੰਡੀਗੜ੍ਹ ਸਟੇਟ ਸੀਨੀਅਰ ਤੇ ਓਪਨ ਮਾਸਟਰਜ਼ ਐਥਲੈਟਿਕਸ ਚੈਂਪੀਅਨਸ਼ਿਪ 2026-27 'ਚ ਖੇਤਰ ਦੇ ਪਿੰਡ ਸੈਣੀਮਾਜਰਾ ਦੇ ਪ੍ਰਸਿੱਧ ਨੈਸ਼ਨਲ ਅਥਲੀਟ ਮਾਸਟਰ ਜੋਗਾ ਸਿੰਘ ਸੈਣੀਮਾਜਰਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਤਗਮੇ ਆਪਣੇ ਨਾਮ ਕੀਤੇ | ਇਨ੍ਹਾਂ ਮੁਕਾਬਲਿਆਂ ਦੌਰਾਨ ਮਾਸਟਰ ਜੋਗਾ ਸਿੰਘ ਸੈਣੀ ਨੇ 1500 ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤਿਆ, ਜਦਕਿ 3000 ਮੀਟਰ ਦੌੜ ਵਿਚ ਦੂਜਾ ਸਥਾਨ ਪ੍ਰਾਪਤ ਕਰਦੇ ਹੋਏ ਚਾਂਦੀ ਦਾ ਤਗਮਾ ਆਪਣੇ ਨਾਮ ਕੀਤਾ |
ਉਨ੍ਹਾਂ ਦੀ ਇਸ ਉਪਲਬਧੀ ਨਾਲ ਖੇਤਰ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਖੇਡ ਪ੍ਰੇਮੀਆਂ ਵਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ | ਮਾਸਟਰ ਜੋਗਾ ਸਿੰਘ ਸੈਣੀ ਨੇ ਆਪਣੀ ਜਿੱਤ ਦਾ ਸਿਹਰਾ ਆਪਣੇ ਪਰਿਵਾਰ, ਕੋਚਾਂ ਤੇ ਸਾਥੀ ਖਿਡਾਰੀਆਂ ਨੂੰ ਦਿੱਤਾ | ਉਨ੍ਹਾਂ ਕਿਹਾ ਕਿ ਲਗਾਤਾਰ ਅਭਿਆਸ, ਸਖ਼ਤ ਮਿਹਨਤ ਤੇ ਅਨੁਸ਼ਾਸਨ ਹੀ ਖੇਡਾਂ ਵਿਚ ਸਫਲਤਾ ਦੀ ਕੁੰਜੀ ਹਨ | ਖੇਤਰ ਦੀਆਂ ਵੱਖ-ਵੱਖ ਖੇਡ ਤੇ ਸਮਾਜਿਕ ਸੰਸਥਾਵਾਂ ਵਲੋਂ ਵੀ ਮਾਸਟਰ ਜੋਗਾ ਸਿੰਘ ਸੈਣੀ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਗਈ |

ਪਿਛਲੀ ਖ਼ਬਰ ਬਜਰੂੜ ਵਿਖੇ 5 ਰੋਜ਼ਾ ਗੁਰਮਤਿ ਸਮਰ ਕੈਂਪ ਸ਼ੁਰੂ <br/> ਅਗਲੀ ਖ਼ਬਰ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਵਲੋਂ ਕਰਵਾਇਆ ਸਨਮਾਨ ਸਮਾਰੋਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।