24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸੈਦਪੁਰ ਵਿਖੇ ਖਾਦਾਂ ਦੀ ਸੰਤੁਲਿਤ ਵਰਤੋਂ ਤੇ ਝੋਨੇ ਦੀ ਤੰਦਰੁਸਤ ਪਨੀਰੀ ਤਿਆਰ ਕਰਨ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ <br/>

ਅਜੀਤ ਡੈਸਕ 04-06-2026
ਸ੍ਰੀ ਚਮਕੌਰ ਸਾਹਿਬ, 3 ਜੂਨ (ਜਗਮੋਹਣ ਸਿੰਘ ਨਾਰੰਗ)- ਪੀ. ਏ. ਯੂ.-ਕਿ੍ਸ਼ੀ ਵਿਗਿਆਨ ਕੇਂਦਰ (ਕੇ. ਵੀ. ਕੇ.) ਰੂਪਨਗਰ ਵਲੋਂ 'ਖੇਤ ਬਚਾਓ ਅਭਿਆਨ' ਤਹਿਤ ਬਲਾਕ ਸ਼੍ਰੀ ਚਮਕੌਰ ਸਾਹਿਬ ਦੇ ਪਿੰਡ ਸੈਦਪੁਰ ਵਿਖੇ ਫ਼ਸਲਾਂ ਵਿਚ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਕਿਸਾਨਾਂ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਹ ਪ੍ਰੋਗਰਾਮ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਆਈ. ਸੀ. ਏ.ਆਰ.-ਅਟਾਰੀ, ਜ਼ੋਨ-1 ਅਤੇ ਐਸੋਸੀਏਟ ਡਾਇਰੈਕਟਰ (ਟਰੇਨਿੰਗ) ਡਾ ਸਤਬੀਰ ਸਿੰਘ ਕੇ.ਵੀ.ਕੇ. ਰੂਪਨਗਰ ਦੀ ਅਗਵਾਈ ਹੇਠ ਕਰਵਾਇਆ ਗਿਆ | ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਡਾ: ਜਗਮਨਜੋਤ ਸਿੰਘ ਮਾਨ ਨੇ ਕਿਸਾਨਾਂ ਨੂੰ ਝੋਨੇ ਦੀ ਨਰਸਰੀ 'ਚ ਤੱਤਾਂ ਦੀ ਘਾਟ ਦੀ ਪਛਾਣ ਤੇ ਸਿਹਤਮੰਦ ਪਨੀਰੀ ਤਿਆਰ ਕਰਨ ਦੇ ਸੁਚੱਜੇ ਤਰੀਕੇ ਸਾਂਝੇ ਕੀਤੇ | ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਖਾਦਾਂ ਦੀ ਵਰਤੋਂ ਮਿੱਟੀ ਦੀ ਜਾਂਚ ਦੇ ਨਤੀਜਿਆਂ ਦੇ ਆਧਾਰ 'ਤੇ ਕੀਤੀ ਜਾਵੇ ਤੇ ਪੌਸ਼ਟਿਕ ਤੱਤਾਂ ਨੂੰ ਸਹੀ ਮਾਤਰਾ, ਸਹੀ ਸਮੇਂ ਤੇ ਸਹੀ ਢੰਗ ਨਾਲ ਮਿੱਟੀ ਵਿਚ ਪਾਇਆ ਜਾਵੇ | ਉਨ੍ਹਾਂ ਦੱਸਿਆ ਕਿ ਜੇਕਰ ਕਣਕ ਦੀ ਫ਼ਸਲ ਨੂੰ ਯੂਨੀਵਰਸਿਟੀ ਦੀਆਂ ਸਿਫ਼ਾਰਸ਼ ਅਨੁਸਾਰ ਡੀ.ਏ.ਪੀ. ਖਾਦ ਪਾਈ ਹੋਵੇ ਤਾਂ ਉਸ ਤੋਂ ਬਾਅਦ ਝੋਨੇ ਲਈ ਫਾਸਫੋਰਸ ਖਾਦ ਪਾਉਣ ਦੀ ਲੋੜ ਨਹੀਂ | ਇਸ ਨਾਲ ਨਾ ਸਿਰਫ਼ ਖੇਤੀ ਲਾਗਤਾਂ ਵਿਚ ਕਮੀ ਆਉਂਦੀ ਹੈ, ਸਗੋਂ ਖਾਦਾਂ ਦੀ ਸੰਤੁਲਿਤ ਵਰਤੋਂ ਨੂੰ ਵੀ ਉਤਸ਼ਾਹ ਮਿਲਦਾ ਹੈ |

ਪਿਛਲੀ ਖ਼ਬਰ ਨਦੀ ਦਾ ਬੰਨ੍ਹ ਟੁੱਟਣ ਕਾਰਨ ਕਾਲੂਵਾਲ ਦੇ ਖੇਡ ਮੈਦਾਨ ਨੂੰ ਪੁੱਜਿਆ ਭਾਰੀ ਨੁਕਸਾਨ <br/> ਅਗਲੀ ਖ਼ਬਰ ਆੜ੍ਹਤੀ ਐਸੋ: ਸ੍ਰੀ ਚਮਕੌਰ ਸਾਹਿਬ ਨੇ ਜ਼ਿਲ੍ਹਾ ਪ੍ਰਧਾਨ ਨੂੰ ਕੌਂਸਲਰ ਬਣਨ 'ਤੇ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।