24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸਾਬਕਾ ਸੈਨਿਕਾਂ ਦੀ ਅਹਿਮ ਬੈਠਕ <br/>

ਅਜੀਤ ਡੈਸਕ 04-06-2026
ਨੂਰਪੁਰ ਬੇਦੀ, 3 ਜੂਨ (ਰਾਜੇਸ਼ ਚੌਧਰੀ ਤਖਤਗੜ੍ਹ)-ਇਲਾਕੇ ਦੇ ਸਾਬਕਾ ਸੈਨਿਕਾਂ ਦੀ ਇੱਕ ਅਹਿਮ ਮੀਟਿੰਗ ਮੇਜਰ ਐਮ.ਐੱਸ. ਸੰਧੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਾਬਕਾ ਫ਼ੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਬਾਰੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਬਲਾਕ ਪ੍ਰਧਾਨ ਕੈਪਟਨ ਬਲਬੀਰ ਸਿੰਘ ਨੇ ਸਾਬਕਾ ਸੈਨਿਕਾਂ ਦੀਆਂ ਮੁੱਖ ਮੰਗਾਂ ਅਤੇ ਮੁੱਦਿਆਂ ਨੂੰ ਸਾਂਝਾ ਕੀਤਾ | ਮੀਟਿੰਗ ਵਿਚ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੈਡੀਕਲ ਸਹੂਲਤਾਂ ਪ੍ਰਾਪਤ ਕਰਨ ਵਿਚ ਆ ਰਹੀਆਂ ਦਿੱਕਤਾਂ, ਫੈਮਲੀ ਪੈਨਸ਼ਨ ਸਬੰਧੀ ਪੇਚੀਦਗੀਆਂ ਅਤੇ ਆਰਮੀ ਕੈਨਟੀਨ ਨਾਲ ਜੁੜੀਆਂ ਸਮੱਸਿਆਵਾਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ | ਬੁਲਾਰਿਆਂ ਨੇ ਕਿਹਾ ਕਿ ਸਾਬਕਾ ਸੈਨਿਕਾਂ ਦੀਆਂ ਜਾਇਜ਼ ਮੰਗਾਂ ਅਤੇ ਮੁੱਦਿਆਂ ਦੇ ਹੱਲ ਲਈ ਇੱਕਜੁੱਟ ਹੋ ਕੇ ਸੰਘਰਸ਼ ਕਰਨ ਦੀ ਲੋੜ ਹੈ ਤਾਂ ਜੋ ਸਬੰਧਿਤ ਵਿਭਾਗਾਂ ਤੱਕ ਉਨ੍ਹਾਂ ਦੀ ਆਵਾਜ਼ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਸਕੇ | ਉਨ੍ਹਾਂ ਦੱਸਿਆ ਕਿ 7 ਜੂਨ ਨੂੰ ਐਤਵਾਰ, ਸਵੇਰੇ 10 ਵਜੇ ਨੂਰਪੁਰ ਬੇਦੀ ਵਿਖੇ ਬਲਾਕ ਪੱਧਰੀ ਮੀਟਿੰਗ ਬੁਲਾਈ ਗਈ ਹੈ | ਜਿਸ ਵਿਚ ਸਮੂਹ ਸਾਬਕਾ ਸੈਨਿਕਾਂ ਨੂੰ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ | ਮੀਟਿੰਗ ਦੌਰਾਨ ਕੈਪਟਨ ਅਸ਼ਵਨੀ ਕੁਮਾਰ, ਸੂਬੇਦਾਰ ਸੁਰਿੰਦਰ ਸਿੰਘ, ਕੈਪਟਨ ਤਰਲੋਕ ਸਿੰਘ ਰਾਣਾ, ਸੂਬੇਦਾਰ ਮੇਜਰ ਫੁੰਮਣ ਸਿੰਘ, ਜਸਵੀਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਗੋਹਲਣੀ ਵਿਖੇ ਖ਼ੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਰੂਪਨਗਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰਾਂ ਨੇ ਕੀਤੀ ਪਾਰਟੀ ਪ੍ਰਧਾਨ ਨਾਲ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।