24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਖੇਤ ਬਚਾਓ ਮੁਹਿੰਮ ਤਹਿਤ ਕਿਸਾਨਾਂ ਨੂੰ ਖਾਦਾਂ ਦੀ ਲੋੜ ਅਨੁਸਾਰ ਤੇ ਸੁਚੱਜੀ ਵਰਤੋਂ ਲਈ ਕੀਤਾ ਜਾਗਰੂਕ <br/>

ਅਜੀਤ ਡੈਸਕ 04-06-2026
ਬੇਲਾ, 3 ਜੂਨ (ਮਨਜੀਤ ਸਿੰਘ ਸੈਣੀ)- ਕਿ੍ਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਵਲੋਂ ਨਿਰਦੇਸ਼ਕ ਪਸਾਰ ਸਿੱਖਿਆ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.) ਲੁਧਿਆਣਾ ਅਤੇ ਆਈ.ਸੀ.ਏ.ਆਰ.-ਅਟਾਰੀ ਜ਼ੋਨ-1 ਦੇ ਸਹਿਯੋਗ ਨਾਲ ਚਲਾਈ ਜਾ ਰਹੀ 'ਖੇਤ ਬਚਾਓ ਮੁਹਿੰਮ' ਤਹਿਤ ਕੇ.ਵੀ.ਕੇ. ਰੋਪੜ ਵਲੋਂ ਕਿਸਾਨਾਂ ਤੱਕ ਸੰਤੁਲਿਤ ਖਾਦਾਂ ਦੀ ਵਰਤੋਂ ਅਤੇ ਲੋੜ ਅਨੁਸਾਰ ਪੌਸ਼ਟਿਕ ਤੱਤਾਂ ਦੀ ਵਰਤੋਂ ਸੰਬੰਧੀ ਜਾਣਕਾਰੀ ਪਹੁੰਚਾਉਣ ਲਈ ਪਿੰਡਾਂ ਵਿਚ ਖੇਤਾ ਦੇ ਦੌਰੇ ਕੀਤੇ ਜਾ ਰਹੇ ਹਨ | ਇਸ ਦੌਰਾਨ ਕੇ.ਵੀ.ਕੇ. ਰੋਪੜ ਵਲੋਂ ਪਿੰਡ ਅਸਰਪੁਰ, ਬਾਮਾ ਕੁਲੀਆਂ ਤੇ ਸੁਰਤਾਪੁਰ ਵਿਖੇ ਝੋਨੇ ਦੀਆਂ ਪਨੀਰੀਆਂ ਤੇ ਹੋਰ ਫ਼ਸਲਾਂ ਦਾ ਨਿਰੀਖਣ ਕਰਦੇ ਹੋਏ, ਕਿਸਾਨਾਂ ਨੂੰ ਸੰਤੁਲਿਤ ਖਾਦਾਂ ਦੀ ਵਰਤੋਂ, ਫਸਲ ਸੁਰੱਖਿਆ, ਪਾਣੀ ਦੀ ਬਚਤ ਤੇ ਪੌਸ਼ਟਿਕ ਬਗੀਚੀ ਸਬੰਧੀ ਵਿਗਿਆਨਕ ਜਾਣਕਾਰੀ ਸਾਂਝੀ ਕੀਤੀ | ਇਹ ਪ੍ਰੋਗਰਾਮ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕੇ.ਵੀ.ਕੇ. ਡਾ. ਸਤਬੀਰ ਸਿੰਘ ਰੋਪੜ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ | ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਡਾ. ਜਗਮਨਜੋਤ ਸਿੰਘ ਮਾਨ ਨੇ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਵਿਚ ਤੱਤਾਂ ਦੀ ਘਾਟ ਦੀ ਪਛਾਣ ਤੇ ਸਿਹਤਮੰਦ ਪਨੀਰੀ ਤਿਆਰ ਕਰਨ ਦੇ ਸੁਚੱਜੇ ਤਰੀਕੇ ਸਾਂਝੇ ਕੀਤੇ | ਉਨ੍ਹਾਂ ਨੇ ਦੱਸਿਆ ਕਿ ਜੇਕਰ ਕਣਕ ਦੀ ਫਸਲ ਨੂੰ ਯੂਨੀਵਰਸਿਟੀ ਦੀਆਂ ਸਿਫ਼ਾਰਸ਼ ਅਨੁਸਾਰ ਡੀ.ਏ.ਪੀ. ਖਾਦ ਪਾਈ ਹੋਵੇ ਤਾਂ ਉਸ ਤੋਂ ਬਾਅਦ ਸਾਉਣੀ ਵਿਚ ਲਗਾਏ ਜਾਣ ਵਾਲੇ ਝੋਨੇ ਲਈ ਫਾਸਫੋਰਸ ਵਾਲੀ ਖਾਦ ਪਾਉਣ ਦੀ ਲੋੜ ਨਹੀਂ ਰਹਿੰਦੀ | ਇਸ ਨਾਲ ਨਾ ਸਿਰਫ਼ ਖੇਤੀ ਲਾਗਤਾਂ ਵਿੱਚ ਕਮੀ ਆਉਂਦੀ ਹੈ, ਸਗੋਂ ਖਾਦਾਂ ਦੀ ਸੰਤੁਲਿਤ ਵਰਤੋਂ ਨੂੰ ਵੀ ਉਤਸ਼ਾਹ ਮਿਲਦਾ ਹੈ | ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਡਾ. ਉਰਵੀ ਸ਼ਰਮਾ ਨੇ ਝੋਨੇ ਵਿਚ ਵਿਸ਼ਾਣੂ ਰੋਗ (ਮਧਰੇਪਨ) ਦੀ ਰੋਕਥਾਮ ਲਈ ਪਨੀਰੀ ਤੇ ਖੇਤਾਂ ਵਿਚ ਚਿੱਟੀ ਪਿੱਠ ਵਾਲੇ ਟਿੱਡੇ ਦੀ ਨਿਯਮਿਤ ਨਿਗਰਾਨੀ ਕਰਨ ਤੇ ਸਮੇਂ ਸਿਰ ਢੁੱਕਵੇਂ ਉਪਰਾਲੇ ਅਪਣਾਉਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਪ੍ਰੋਫੈਸਰ (ਸਬਜ਼ੀ ਵਿਗਿਆਨ) ਡਾ. ਸੰਜੀਵ ਆਹੂਜਾ ਨੇ ਕਿਸਾਨਾਂ ਨੂੰ ਘਰੇਲੂ ਪੱਧਰ 'ਤੇ ਪੌਸ਼ਟਿਕ ਬਗੀਚੀ ਸਥਾਪਿਤ ਕਰਨ ਅਤੇ ਫਲਾਂ ਤੇ ਸਬਜ਼ੀਆਂ ਦਾ ਜੈਵਿਕ ਅਤੇ ਸੁਰੱਖਿਅਤ ਤਰੀਕਿਆਂ ਨਾਲ ਉਤਪਾਦਨ ਕਰਨ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਅਤੇ ਖੇਮਾਹਿਰ

ਪਿਛਲੀ ਖ਼ਬਰ ਨੂਰਪੁਰ ਬੇਦੀ ਵਿਖੇ ਸਕੈਨ ਸੈਂਟਰ 'ਤੇ ਹੋਈ ਫਾਇਰਿੰਗ ਦੇ ਮਾਮਲੇ 'ਚ 4 ਦਿਨ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਨੂੰ ਨਹੀਂ ਮ... ਅਗਲੀ ਖ਼ਬਰ ਪਿੰਡ ਗੋਹਲਣੀ ਵਿਖੇ ਖ਼ੂਨਦਾਨ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।