24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਨੂਰਪੁਰ ਬੇਦੀ ਵਿਖੇ ਮਨਰੇਗਾ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ ਸ਼ੁਰੂ <br/>

ਅਜੀਤ ਡੈਸਕ 04-06-2026
ਨੂਰਪੁਰ ਬੇਦੀ, 3 ਜੂਨ (ਵਿੰਦਰਪਾਲ ਝਾਂਡੀਆਂ)- ਪਿਛਲੇ ਲਗਭਗ ਪੰਜ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਮਨਰੇਗਾ ਕਰਮਚਾਰੀਆਂ ਵਲੋਂ ਨੂਰਪੁਰ ਬੇਦੀ ਵਿਖੇ ਨਰੇਗਾ ਦੇ ਕੰਮ ਬੰਦ ਕਰਕੇ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਇਸ ਮੌਕੇ ਕਰਮਚਾਰੀਆਂ ਨੇ ਬੀ. ਡੀ. ਪੀ. ਓ ਦਫ਼ਤਰ ਮੂਹਰੇ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਮਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਕੁਲਦੀਪ ਸਿੰਘ ਚਨੌਲੀ ਨੇ ਦੱਸਿਆ ਕਿ ਨਰੇਗਾ ਮੁਲਾਜ਼ਮ ਪਿਛਲੇ ਲਗਭਗ 18 ਸਾਲਾਂ ਤੋਂ ਪੰਚਾਇਤ ਵਿਭਾਗ ਵਿਚ ਕੰਟਰੈਕਟ ਤੇ ਨੌਕਰੀ ਕਰ ਰਹੇ ਹਨ | ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰਨ ਵਾਲੇ ਇਨ੍ਹਾਂ ਮੁਲਾਜ਼ਮਾਂ ਨੂੰ ਪੰਜ ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਮਿਲੀਆਂ | ਤਨਖ਼ਾਹਾਂ ਨਾ ਮਿਲਣ ਕਾਰਨ ਉਨ੍ਹਾਂ ਦਾ ਘਰ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੋ ਗਿਆ ਹੈ ਅਤੇ ਆਰਥਿਕ ਤੰਗੀ ਤੁਰਸ਼ੀਆਂ ਨਾਲ ਜੂਝ ਰਹੇ ਜਿਸ ਕਰਕੇ ਸੂਬਾ ਪੱਧਰ ਤੇ ਯੂਨੀਅਨ ਵਲੋਂ ਲਏ ਫ਼ੈਸਲੇ ਅਨੁਸਾਰ ਨਰੇਗਾ ਦੇ ਕੰਮ ਮੁਕੰਮਲ ਤੌਰ 'ਤੇ ਬੰਦ ਕਰ ਦਿੱਤੇ ਗਏ ਹਨ | ਉਨ੍ਹਾਂ ਪੰਜਾਬ ਸਰਕਾਰ 'ਤੇ ਉਚ ਅਧਿਕਾਰੀਆਂ ਪਾਸੋਂ ਤਨਖ਼ਾਹਾਂ ਜਾਰੀ ਕਰਨ ਤੇ ਨਰੇਗਾ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਾਰਨ ਦੀ ਮੰਗ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਚਨੌਲੀ, ਪ੍ਰੈੱਸ ਸਕੱਤਰ ਸਤਨਾਮ ਸਿੰਘ ਅਬਿਆਣਾ, ਜਸਪਾਲ ਸਿੰਘ ਗਰੇਵਾਲ, ਰੋਹਿਤ ਕੁਮਾਰ, ਜਿੰਦਰਪਾਲ, ਕਪਿਲ ਚੌਹਾਨ, ਮਨਦੀਪ ਸਿੰਘ ਚਨੌਲੀ, ਰਾਕੇਸ਼ ਕੁਮਾਰ, ਰਵੀ ਤੇ ਰਾਜ ਕੁਮਾਰ ਜੇ.ਈ. ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਫਿਲੌਰ ਦੀ ਨਾਜਾਇਜ਼ ਮਾਈਨਿੰਗ ਦਾ ਮਾਮਲਾ ਕੈਬਨਿਟ ਮੰਤਰੀ ਤੱਕ ਪੁੱਜਾ ਅਗਲੀ ਖ਼ਬਰ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਯੂਥ ਆਗੂ ਗੋਵਰਧਨ ਸੋਨੀ ਵਲੋਂ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।