03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਚੀਫ਼ ਖ਼ਾਲਸਾ ਦੀਵਾਨ ਵਲੋਂ ਚਾਰ ਰੋਜ਼ਾ ਗੁਰਮਤਿ ਸਿਰਜਨਾ ਕੈਂਪ <br/>

ਅਜੀਤ ਡੈਸਕ 05-06-2026
ਸ੍ਰੀ ਅਨੰਦਪੁਰ ਸਾਹਿਬ, 4 ਜੂਨ (ਕਰਨੈਲ ਸਿੰਘ) - ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ਼੍ਰੀ ਅੰਮਿ੍ਤਸਰ ਸਾਹਿਬ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਚਾਰ ਰੋਜ਼ਾ ਗੁਰਮਤਿ ਸਿਰਜਨਾ ਕੈਂਪ ਗੁਰਮਤਿ ਸਾਗਰ ਟਰੱਸਟ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਗਾਇਆ ਗਿਆ | ਕੈਂਪ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕੋਆਰਡੀਨੇਟਰ ਪਿ੍ੰ: ਸੁਖਜੀਤ ਕੌਰ ਨੇ ਦੱਸਿਆ ਕਿ ਕੈਂਪ ਦਾ ਮੁੱਖ ਉਦੇਸ਼ ਬੱਚਿਆਂ 'ਚ ਗੁਰਮਤਿ ਦਾ ਪਸਾਰ, ਪ੍ਰਚਾਰ ਤੇ ਸਮਾਜਿਕ ਬੁਰਾਈਆਂ, ਵਹਿਮਾਂ ਭਰਮਾਂ ਤੋਂ ਰਹਿਤ ਜੀਵਨ ਜਿਊਣ ਲਈ ਪ੍ਰੇਰਿਤ ਕਰਨਾ ਸੀ | ਉਨ੍ਹਾਂ ਦੱਸਿਆ ਕਿ ਕੈਂਪ ਦੇ ਪਹਿਲੇ ਦਿਨ ਡਾ. ਨਵਲਪ੍ਰੀਤ ਸਿੰਘ ਨੇ ਸੋਸ਼ਲ ਮੀਡੀਏ ਦੀ ਯੋਗ ਵਰਤੋਂ ਤੇ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਉਪ ਪਿ੍ੰਸੀਪਲ ਪ੍ਰੋਫੈਸਰ ਸੁਖਵਿੰਦਰ ਸਿੰਘ ਦਦੇਹਰ ਨੇ ਗੁਰਬਾਣੀ ਤੇ ਵਹਿਮ ਭਰਮ ਵਿਸ਼ੇ 'ਤੇ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਦੱਸਿਆ | ਕੈਂਪ ਦੇ ਦੂਸਰੇ ਦਿਨ ਗੁਰਮਤਿ ਪ੍ਰਸਾਰ ਸਿਖਲਾਈ ਸੰਸਥਾ ਮੁੰਡੀ ਖਰੜ ਦੇ ਉਪ ਪਿ੍ੰਸੀਪਲ ਭਾਈ ਹਰਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਪੰਥ ਦੇ ਨਿਆਰੇਪਣ ਤੇ ਹੋਰ ਧਰਮਾਂ ਦੇ ਸਤਿਕਾਰ ਦੀ ਮਰਿਆਦਾ, ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਕਟਰ 34 ਚੰਡੀਗੜ੍ਹ ਦੇ ਮੁੱਖ ਗ੍ਰੰਥੀ ਭਾਈ ਜਸਵਿੰਦਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਰਟੌਲ ਨੇ ਵਿਦਿਆਰਥੀਆਂ ਨੂੰ ਗੁਰਮੁਖੀ ਭਾਸ਼ਾ ਦਾ ਅਰੰਭ, ਵਿਕਾਸ ਤੇ ਅਜੋਕੀ ਸਥਿਤੀ ਵਿਸ਼ੇ 'ਤੇ ਲੈਕਚਰ ਦਿੱਤਾ | ਕੈਂਪ ਦੇ ਅਖੀਰਲੇ ਦਿਨ ਮਾਈਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ ਦੇ ਡਾਇਰੈਕਟਰ ਡਾ. ਅਮਿਤੋਜ ਸਿੰਘ ਨੇ ਵਿਦਿਆਰਥੀਆਂ ਨੂੰ ਆ ਰਹੀਆਂ ਮੁਸ਼ਕਲਾਂ, ਕਾਰਨ ਅਤੇ ਉਨ੍ਹਾਂ ਨੂੰ ਹੱਲ ਕਰਨ ਦੇ ਨੁਕਤੇ ਸਮਝਾਏ | ਮੈਡਮ ਸੁਖਜੀਤ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਕਿਲ੍ਹਾ ਤਾਰਾਗੜ੍ਹ ਸਾਹਿਬ, ਵਿਰਾਸਤ-ਏ-ਖਾਲਸਾ ਤੇ ਗੁਰਦੁਆਰਾ ਬਿਭੌਰ ਸਾਹਿਬ ਨੰਗਲ ਵਿਖੇ ਲਿਜਾਇਆ ਗਿਆ | ਗੁਰਦੁਆਰਾ ਬਿਭੌਰ ਸਾਹਿਬ ਵਿਖੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਦਿਆਰਥੀਆਂ ਨਾਲ ਗੁਰਮਤਿ ਵਿਚਾਰਾਂ ਕੀਤੀਆਂ ਤੇ ਸਿੱਖ ਧਰਮ ਨਾਲ ਸਬੰਧਿਤ ਕਈ ਪ੍ਰਸ਼ਨ ਪੁੱਛੇ ਜਿਨ੍ਹਾਂ ਦਾ ਵਿਦਿਆਰਥੀਆਂ ਨੇ ਪੂਰੀ ਚੜ੍ਹਦੀਕਲਾ 'ਚ ਜਵਾਬ ਦਿੱਤਾ | ਉਨ੍ਹਾਂ ਦੱਸਿਆ ਕਿ ਕੈਂਪ ਦੇ ਅਖੀਰਲੇ ਦਿਨ ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਕੁਲਜੀਤ ਸਿੰਘ (ਸਿੰਘ ਬ੍ਰਦਰਜ਼ ਵਾਲੇ), ਹਰਮਨਜੀਤ ਸਿੰਘ ਮੈਂਬਰ ਧਰਮ ਪ੍ਰਚਾਰ ਕਮੇਟੀ, ਇੰਦਰਜੀਤ ਸਿੰਘ ਅੜੀ, ਹਰਕੰਵਲ ਸਿੰਘ ਕੋਹਲੀ ਨੇ ਉਚੇਚੇ ਤੌਰ 'ਤੇ ਕੈਂਪ 'ਚ ਸ਼ਮੂਲੀਅਤ ਕੀਤੀ ਤੇ ਬੁਲਾਰਿਆਂ ਤੇ ਅਧਿਆਪਕਾਂ ਦਾ ਸਨਮਾਨ ਕੀਤਾ | ਕੁਆਰਡੀਨੇਟਰ ਮੈਡਮ ਸੁਖਜੀਤ ਕੌਰ ਨੇ ਡਾਇਰੈਕਟਰ ਗੁਰਮਿੰਦਰ ਸਿੰਘ ਭੁੱਲਰ, ਪਿ੍ੰਸੀਪਲ ਸੁਖਪਾਲ ਕੌਰ ਵਾਲੀਆ, ਪਿ੍ੰਸੀਪਲ ਗੁਰਿੰਦਰ ਕੌਰ, ਪਿ੍ੰਸੀਪਲ ਆਸ਼ਾ ਰਾਣੀ ਦਾ ਕੈਂਪ ਵਿਚ ਸਹਿਯੋਗ ਦੇਣ ਲਈ ਧੰਨਵਾਦ ਵੀ ਕੀਤਾ | ਇਸ ਮੌਕੇ ਹਰਪਾਲ ਸਿੰਘ, ਜਗਜੀਤ ਸਿੰਘ, ਮਨਦੀਪ ਕੌਰ, ਅੰਮਿ੍ਤਪਾਲ ਸਿੰਘ, ਨਿਰਮਲ ਸਿੰਘ, ਅੰਮਿ੍ਤਪਾਲ ਸਿੰਘ ਵਾਲੀਆ, ਜੀਤ ਕੌਰ, ਕਰਮਜੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਾਵਰ ਕਾਲੋਨੀ ਵਿਖੇ ਫੁੱਟਬਾਲ ਸਮਰ ਕੈਂਪ 7 ਜੂਨ ਤੋਂ ਅਗਲੀ ਖ਼ਬਰ ਫੁਲਵਾੜੀ ਸਕੂਲ ਲੋਹੀਆਂ 'ਚ ਪਹਿਲੀ ਮਾਪੇ-ਅਧਿਆਪਕ ਮਿਲਣੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।