03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਘੱਲੂਘਾਰਾ ਦਿਵਸ ਨੂੰ ਸਮਰਪਿਤ ਸ੍ਰੀ ਚਮਕੌਰ ਸਾਹਿਬ ਵਿਖੇ ਅਖੰਡ ਪਾਠ ਦੀ ਅਰੰਭਤਾ ਹੋਈ

ਅਜੀਤ ਡੈਸਕ 05-06-2026
ਸ੍ਰੀ ਚਮਕੌਰ ਸਾਹਿਬ, 4 ਜੂਨ (ਜਗਮੋਹਣ ਸਿੰਘ ਨਾਰੰਗ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 6 ਜੂਨ ਨੂੰ ਮਨਾਏ ਜਾਂਦੇ ਘੱਲੂਘਾਰਾ ਦਿਵਸ ਸਬੰਧੀ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸ਼ੋ੍ਰਮਣੀ ਕਮੇਟੀ ਵਲੋਂ ਅਖੰਡ ਪਾਠ ਅਰੰਭ ਕਰਵਾਏ ਗਏ | ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਗੁਰਮੁਖ ਸਿੰਘ ਢੋਲੇਵਾਲ ਨੇ ਦੱਸਿਆ ਕਿ 6 ਜੂਨ ਨੂੰ ਸਵੇਰੇ 9 ਵਜੇ ਭੋਗ ਉਪਰੰਤ 1984 ਦੇ ਸਾਕੇ ਦੌਰਾਨ ਹੋਏ ਸ਼ਹੀਦਾਂ ਨੂੰ ਯਾਦ ਕੀਤਾ ਜਾਵੇਗਾ | ਅੱਜ ਅਖੰਡ ਪਾਠ ਦੀ ਅਰੰਭਤਾ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਮੈਨੇਜਰ ਭਾਈ ਗੁਰਮੁਖ ਸਿੰਘ, ਹੈੱਡ ਗ੍ਰੰਥੀ ਗਿਆਨੀ ਜਸਵੀਰ ਸਿੰਘ, ਨਰਿੰਦਰ ਸਿੰਘ ਸੋਲਖੀਆਂ, ਰਵਿੰਦਰ ਸਿੰਘ, ਗੁਰਨਾਮ ਸਿੰਘ ਕੈਂਥ, ਕਮਲਜੀਤ ਸਿੰਘ, ਕਰਮਜੀਤ ਸਿੰਘ, ਗਿਆਨੀ ਜਸਵੀਰ ਸਿੰਘ ਰਸੀਦਪੁਰ, ਲਵਪ੍ਰੀਤ ਸਿੰਘ, ਭੁਪਿੰਦਰ ਸਿੰਘ, ਗੁਰਬਖ਼ਸ਼ ਸਿੰਘ, ਜਥੇਦਾਰ ਪ੍ਰੀਤਮ ਸਿੰਘ ਸੱਲ੍ਹੋਮਾਜਰਾ, ਜਥੇਦਾਰ ਗੁਰਮੀਤ ਸਿੰਘ ਮਕੜੋਨਾ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ 7 ਜੂਨ ਨੂੰ ਰਾਮ ਲੀਲ੍ਹਾ ਮੈਦਾਨ ਗੰਗੂਵਾਲ 'ਚ ਸਜੇਗਾ ਖਾਟੂ ਵਾਲੇ ਦਾ ਵਿਸ਼ਾਲ ਦਰਬਾਰ- ਲੱਕੀ ਕਪਿਲਾ <br/> ਅਗਲੀ ਖ਼ਬਰ ਜ਼ਿਲ੍ਹਾ ਮਿਡ-ਡੇ-ਮੀਲ ਵਰਕਰ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੌਂਪਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।