ਸ੍ਰੀ ਅਨੰਦਪੁਰ ਸਾਹਿਬ, 4 ਜੂਨ (ਕਰਨੈਲ ਸਿੰਘ)- ਜੂਨ 1984 'ਚ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਵਾਪਰੇ ਘੱਲੂਘਾਰਾ ਦਿਵਸ ਦੀ ਯਾਦ 'ਚ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 6 ਜੂਨ ਨੂੰ ਸਥਾਨਕ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਸਨਮੁੱਖ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਵਿਖੇ ਸਾਲਾਨਾ ਅਰਦਾਸ ਸਮਾਗਮ ਕਰਵਾਇਆ ਜਾ ਰਿਹਾ ਹੈ | ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੇ ਦੱਸਿਆ ਕਿ ਇਸ ਦਿਨ ਸਵੇਰੇ 8:30 ਵਜੇ ਤੋਂ 9 ਵਜੇ ਤੱਕ ਅਖੰਡ ਪਾਠ ਦੇ ਭੋਗ ਉਪਰੰਤ ਸਵੇਰੇ 12 ਵਜੇ ਤੱਕ ਗੁਰਮਤਿ ਸਮਾਗਮ ਹੋਣਗੇ |