ਸ੍ਰੀ ਅਨੰਦਪੁਰ ਸਾਹਿਬ, 4 ਜੂਨ (ਜੇ ਐਸ ਨਿੱਕੂਵਾਲ)- ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਕੌਮੀ ਸੰਚਾਲਕ ਹਰਜੀਤ ਸਿੰਘ ਰਾਮਗੜ੍ਹੀਆ ਦਾ ਸੂਬਾ ਟੀਮ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਥਾਨਕ ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਮੁੱਖ ਦਫ਼ਤਰ ਦਰਬਾਰ ਸੰਪ੍ਰਦਾਇ ਸੰਤ ਆਸ਼ਰਮ ਵਿਖੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਰਾਮਗੜ੍ਹੀਆ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿਚ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਆਗੂਆਂ ਵਲੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਰਾਮਗੜ੍ਹੀਆ ਨੇ ਕਿਹਾ ਕਿ ਕੌਮੀ ਸੰਚਾਲਕ ਹਰਜੀਤ ਸਿੰਘ ਰਾਮਗੜ੍ਹੀਆ ਦੀ ਅਗਾਂਹ ਵਧੂ ਸੋਚ ਸਦਕਾ ਹੀ ਸੂਬਾ ਦਫ਼ਤਰ ਬਣਾਉਣ ਵਿਚ ਕਾਮਯਾਬ ਹੋਏ ਹਨ | ਇਸ ਮੌਕੇ ਪੰਜਾਬ ਪ੍ਰਧਾਨ ਵਲੋਂ ਸੀਮਾ ਧੀਮਾਨ ਨੂੰ ਮਹਿਲਾ ਵਿੰਗ ਦੀ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਸਮਾਗਮ ਦੌਰਾਨ ਹਰਜੀਤ ਸਿੰਘ ਰਾਮਗੜ੍ਹੀਆ ਤੇ ਨਾਮੀ ਸ਼ਖਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਸਰਪ੍ਰਸਤ ਜਗਜੀਤ ਸਿੰਘ ਸੱਗੂ, ਜਨਰਲ ਸਕੱਤਰ ਸਿਕੰਦਰ ਸਿੰਘ ਖੋਖਰ, ਪ੍ਰਚਾਰ ਸਕੱਤਰ ਜਗਤਾਰ ਸਿੰਘ ਬਾਹੀਆ, ਸੀਨੀਅਰ ਆਗੂ ਜਸਪ੍ਰੀਤ ਸਿੰਘ ਸੱਗੂ, ਜਰਨੈਲ ਸਿੰਘ ਸੱਗੂ, ਦਰਸ਼ਨ ਸਿੰਘ ਮੁਲਤਾਨੀਆ, ਗੁਰਤੇਜ ਸਿੰਘ ਤੇਜੀ, ਨਵਤੇਜ ਸਿੰਘ ਨਵੀ, ਗੁਰਮੀਤ ਸਿੰਘ ਸਿਆਣ, ਮਲਕੀਤ ਸਿੰਘ ਕੁੰਬੜਾ, ਵਿਨੋਦ ਧੀਮਾਨ, ਠੇਕੇਦਾਰ ਤਰਲੋਚਨ ਸਿੰਘ, ਸਾਬਕਾ ਥਾਨੇਦਾਰ ਕੁਲਦੀਪ ਸਿੰਘ ਭੰਵਰਾ, ਸਤਪਾਲ ਧੰਜਲ, ਜਗਜੀਤ ਸਿੰਘ ਕਾਹਨੂੰਵਾਨ, ਬੰਟੀ ਧੀਮਾਨ, ਗੁਰਮੇਲ ਸਿੰਘ ਝਾੜੀਵਾਲਾ ਆਦਿ ਹਾਜ਼ਰ ਸਨ |