02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

7 ਜੂਨ ਨੂੰ ਜ਼ਿਲ੍ਹੇ ਭਰ ਦੇ ਪੋਲਿੰਗ ਬੂਥਾਂ 'ਤੇ ਲੱਗਣਗੇ ਵਿਸ਼ੇਸ਼ ਵੋਟਰ ਕੈਂਪ - ਜ਼ਿਲ੍ਹਾ ਚੋਣ ਅਫ਼ਸਰ <br/>

ਅਜੀਤ ਡੈਸਕ 05-06-2026
ਰੂਪਨਗਰ, 4 ਜੂਨ (ਮਨਜੀਤ ਸਿੰਘ ਸੈਣੀ)- ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ 7 ਜੂਨ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਜ਼ਿਲ੍ਹਾ ਰੂਪਨਗਰ ਦੇ ਪੋਲਿੰਗ ਬੂਥਾਂ ਵਿਚ ਪ੍ਰੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 'ਤੇ ਆਧਾਰਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਨੂੰ ਬਿਲਕੁਲ ਸਹੀ ਤੇ ਅੱਪਡੇਟ ਕਰਨ ਲਈ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਤਹਿਤ ਸਾਰੇ ਬੂਥ ਲੈਵਲ ਅਫ਼ਸਰ (ਬੀ.ਐਲ.ਓ.) 7 ਜੂਨ ਨੂੰ ਆਪੋ-ਆਪਣੇ ਬੂਥਾਂ 'ਤੇ ਮੌਜੂਦ ਰਹਿਣਗੇ | ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼, ਚੋਣ ਪ੍ਰਕਿਰਿਆ ਤੇ ਵੋਟਰ ਸੂਚੀਆਂ ਨਾਲ ਸਬੰਧਿਤ ਕੰਮਾਂ ਨੂੰ ਹੋਰ ਪਾਰਦਰਸ਼ੀ, ਤਰੁੱਟੀ ਰਹਿਤ 'ਤੇ ਸੁਖਾਲਾ ਬਣਾਉਣਾ ਹੈ, ਜਿਹੜੇ ਵੋਟਰਾਂ ਦੀ ਵੋਟ ਸਾਲ 2003 ਦੀ ਵੋਟਰ ਸੂਚੀ ਨਾਲ ਅਜੇ ਤੱਕ ਮੈਪ ਨਹੀਂ ਹੋਈ, ਉਹ ਵੋਟਰ ਇਸ ਵਿਸ਼ੇਸ਼ ਕੈਂਪ ਵਿਚ ਆਪਣੀ ਵੋਟ ਮੈਪ ਕਰਵਾ ਲੈਣ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਪਹਿਲਾਂ ਜਾਰੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੇ ਸ਼ਡਿਊਲ ਵਿਚ ਸੋਧ ਕੀਤੀ ਗਈ ਹੈ, ਜਿਸ ਤਹਿਤ ਹੁਣ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ 31 ਜੁਲਾਈ ਦੀ ਥਾਂ 'ਤੇ 3 ਅਗਸਤ 2026 ਨੂੰ ਕੀਤੀ ਜਾਵੇਗੀ | ਇਸੇ ਤਰ੍ਹਾਂ ਦਾਅਵੇ ਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ ਤੱਕ ਪ੍ਰਾਪਤ ਕੀਤੇ ਜਾਣਗੇ ਤੇ ਇਨ੍ਹਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ ਤੱਕ ਕੀਤਾ ਜਾਵੇਗਾ | ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਬਾਕੀ ਸ਼ਡਿਊਲ ਉਸੇ ਤਰ੍ਹਾਂ ਹੀ ਜਾਰੀ ਰਹੇਗਾ ਜਿਸ ਤਹਿਤ 25 ਜੂਨ ਤੋਂ 24 ਜੁਲਾਈ ਤੱਕ ਬੂਥ ਲੈਵਲ ਅਫ਼ਸਰ ਘਰ-ਘਰ ਜਾ ਕੇ ਵੋਟਰਾਂ ਨੂੰ ਇਨੁਮੀਰੇਸ਼ਨ ਫਾਰਮ ਦੀ ਵੰਡ ਕਰਨਗੇ ਤੇ ਸਬੰਧਿਤ ਵੋਟਰ ਪਾਸੋਂ ਲੋੜੀਂਦੀ ਜਾਣਕਾਰੀ ਇਕੱਤਰ ਕਰਨਗੇ | ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ 1 ਅਕਤੂਬਰ 2026 ਨੂੰ ਕੀਤੀ ਜਾਵੇਗੀ | ਜ਼ਿਲ੍ਹਾ ਚੋਣ ਅਫ਼ਸਰ ਵਲੋਂ ਆਮ ਜਨਤਾ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਇਸ ਮੁਹਿੰਮ ਵਿਚ ਬੀ.ਐਲ.ਓਜ ਦਾ ਵੱਧ ਚੜ੍ਹ ਕੇ ਸਹਿਯੋਗ ਕੀਤਾ ਜਾਵੇ |

ਪਿਛਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ <br/> ਅਗਲੀ ਖ਼ਬਰ ਪਿੰਡ ਜਤੋਲੀ ਵਿਖੇ ਨਵੇਂ ਬਣ ਰਹੇ ਸ੍ਰੀ ਬ੍ਰਹਮ ਨਿਵਾਸ ਆਸ਼ਰਮ ਦੇ ਨਿਰਮਾਣ ਕਾਰਜਾਂ ਦਾ ਕੰਮ ਜੰਗੀ ਪੱਧਰ 'ਤੇ ਜਾਰੀ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।