02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ <br/>

ਅਜੀਤ ਡੈਸਕ 05-06-2026
ਰੂਪਨਗਰ, 4 ਜੂਨ (ਮਨਜੀਤ ਸਿੰਘ ਸੈਣੀ)- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ 5 ਜੂਨ 2026 ਨੂੰ ਸਵੇਰੇ 9 ਵਜੇ ਪਲੇਸਮੈਂਟ ਕੈਂਪ ਲਗਾਇਆ ਰਿਹਾ ਹੈ | ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੂਪਨਗਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ 'ਚ ਭਾਖੜਾ ਸਰਵਿਸ ਸਟੇਸ਼ਨ ਪ੍ਰਾਈਵੇਟ ਲਿਮਟਿਡ (ਹੁੰਡਈ) ਤੇ ਹੋਲਸਟਾਈਨ ਨਿਊਟ੍ਰੀਸ਼ਨ ਪ੍ਰਾਈਵੇਟ ਲਿਮਟਿਡ ਕੰਪਨੀ ਵਲੋਂ ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ | ਉਨ੍ਹਾਂ ਦੱਸਿਆ ਕਿ ਭਾਖੜਾ ਸਰਵਿਸ ਸਟੇਸ਼ਨ ਪ੍ਰਾਈਵੇਟ ਲਿਮਟਿਡ (ਹੁੰਡਈ) ਕੰਪਨੀ ਵਲੋਂ ਟੀਮ ਲੀਡਰ ਸੇਲਜ਼ ਦੀ ਅਸਾਮੀ ਲਈ ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ | ਇਸ ਅਸਾਮੀ ਲਈ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 20,000+ ਇਨਸੈਂਸਟਿਵ ਮਿਲੇਗਾ | ਸੇਲਜ਼ ਐਗਜ਼ੀਕਿਊਟਿਵ ਦੀ ਅਸਾਮੀ ਲਈ ਬਾਰ੍ਹਵੀਂ, ਗਰੈਜੂਏਸ਼ਨ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ | ਚੁਣੇ ਜਾਣ ਵਾਲੇ ਉਮੀਦਵਾਰ ਨੂੰ 12,000+ ਪ੍ਰੋਤਸਾਹਨ ਮਿਲੇਗਾ | ਰਿਸੈੱਪਸ਼ਨਿਸਟ ਦੀਆਂ 2 ਅਸਾਮੀਆਂ ਦੀ ਭਰਤੀ ਲਈ ਕੰਪਿਊਟਰ ਦੀ ਯੋਗਤਾ ਨਾਲ ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ | ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 8500 ਰੁਪਏ ਤੋਂ 10,000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਮਿਲੇਗੀ | ਟੈਕਨੀਸ਼ੀਅਨ/ਮਕੈਨਿਕ ਦੀਆਂ 20 ਅਸਾਮੀਆਂ ਲਈ ਆਈ.ਟੀ.ਆਈ. ਟੈਕਨੀਸ਼ੀਅਨ, ਆਟੋ ਇਲੈਕਟਰੀਸ਼ਨ, ਮੋਟਰ ਮਕੈਨਿਕ/ਡਿਪਲੋਮਾ ਤੇ ਬੀ.ਟੈੱਕ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ | ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ ਤਜਰਬੇ ਅਨੁਸਾਰ 12,000 ਰੁਪਏ ਤੇ ਇਸ ਤੋਂ ਵੱਧ ਪ੍ਰਤੀ ਮਹੀਨਾ ਤਨਖ਼ਾਹ ਮਿਲੇਗੀ | ਉਮੀਦਵਾਰ ਦੀ ਉਮਰ 18 ਤੋਂ 35 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ | ਨੌਕਰੀ ਕਰਨ ਦਾ ਸਥਾਨ ਰੋਪੜ/ਨੰਗਲ/ਸ਼੍ਰੀ ਅਨੰਦਪੁਰ ਸਾਹਿਬ/ਨੂਰਪੁਰ ਬੇਦੀ/ਮੋਰਿੰਡਾ/ਪਾਉਂਟਾ ਸਾਹਿਬ ਹੈ | ਇਨ੍ਹਾਂ ਅਸਾਮੀਆਂ ਲਈ ਪੁਰਸ਼ ਅÏਰਤਾਂ ਦੋਵੇਂ ਭਾਗ ਲੈ ਸਕਦੇ ਹਨ | ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਹੋਲਸਟਾਈਨ ਨਿਊਟ੍ਰੀਸ਼ਨ ਪ੍ਰਾਈਵੇਟ ਲਿਮਟਿਡ ਕੰਪਨੀ ਵਲੋਂ ਸੇਲਜ਼ ਅਫ਼ਸਰ/ਮਾਰਕੀਟਿੰਗ ਐਗਜ਼ੀਕਿਊਟਿਵ, ਏਰੀਆ ਸੇਲਜ਼ ਮੈਨੇਜਰ, ਰਿਜਨਲ ਸੇਲਜ਼ ਮੈਨੇਜਰ, ਸੇਲਜ਼ ਟਰੇਨੀ ਦੀਆਂ ਅਸਾਮੀਆਂ ਲਈ ਗ੍ਰੈਜੂਏਟ/ਪੋਸਟ ਗ੍ਰੈਜੂਏਟ/ਐਮ.ਬੀ.ਏ. ਐਗਰੀਕਲਚਰ (ਬੀ.ਐਸ.ਸੀ./ਐਮ.ਐਸ.ਸੀ.) ਪਾਸ
ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ | ਇਨ੍ਹਾਂ ਅਸਾਮੀਆਂ ਲਈ ਕੇਵਲ ਪੁਰਸ਼ ਉਮੀਦਵਾਰ ਹੀ ਭਾਗ ਲੈ ਸਕਦੇ ਹਨ | ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 15,000/- ਤੋਂ 30,000/- ਪ੍ਰਤੀ ਮਹੀਨਾ ਤਨਖ਼ਾਹ ਮਿਲੇਗੀ | ਨੌਕਰੀ ਕਰਨ ਦਾ ਸਥਾਨ ਜ਼ਿਲ੍ਹਾ ਰੂਪਨਗਰ ਹੈ | ਉਮੀਦਵਾਰ ਦੀ ਉਮਰ 25 ਤੋਂ 30 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ, ਡੀਸੀ ਕੰਪਲੈਕਸ, ਰੂਪਨਗਰ ਵਿਖੇ ਇੰਟਰਵਿਊ ਲਈ ਆਪਣੇ ਸਾਰੇ ਦਸਤਾਵੇਜ਼ ਲੈਕੇ ਆ ਸਕਦੇ ਹਨ | ਵਧੇਰੇ ਜਾਣਕਾਰੀ ਲਈ ਹੈਲਪ ਲਾਈਨ ਨੰਬਰ 01881-222104 'ਤੇ ਸੰਪਰਕ ਕੀਤਾ ਜਾ ਸਕਦਾ ਹੈ |

ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਮੇਟੀਆਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ <br/> ਅਗਲੀ ਖ਼ਬਰ 7 ਜੂਨ ਨੂੰ ਜ਼ਿਲ੍ਹੇ ਭਰ ਦੇ ਪੋਲਿੰਗ ਬੂਥਾਂ 'ਤੇ ਲੱਗਣਗੇ ਵਿਸ਼ੇਸ਼ ਵੋਟਰ ਕੈਂਪ - ਜ਼ਿਲ੍ਹਾ ਚੋਣ ਅਫ਼ਸਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।