02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਮੇਟੀਆਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ <br/>

ਅਜੀਤ ਡੈਸਕ 05-06-2026
ਸ੍ਰੀ ਅਨੰਦਪੁਰ ਸਾਹਿਬ, 4 ਜੂਨ (ਜੇ. ਐਸ. ਨਿੱਕੂਵਾਲ)- ਪੰਜਾਬ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਨਸ਼ੇ ਦਾ ਮੁਕੰਮਲ ਖਾਤਮਾ ਕਰਨ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਲੋਕ ਭਾਗੀਦਾਰੀ ਨੂੰ ਯਕੀਨੀ ਬਣਾਉਂਦੇ ਹੋਏ ਪਿੰਡਾਂ ਵਿਚ ਪੇਂਡੂ ਰੱਖਿਆ ਕਮੇਟੀਆਂ ਤੇ ਸ਼ਹਿਰਾਂ ਵਿਚ ਵਾਰਡ ਰੱਖਿਆ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਜੋ ਨਸ਼ਿਆਂ ਖਿਲਾਫ ਜਾਗਰੂਕਤਾ ਤੇ ਰੋਕਥਾਮ ਲਈ ਅਹਿਮ ਭੂਮਿਕਾ ਨਿਭਾ ਰਹੀਆਂ ਹਨ | ਇਸ ਸੰਬੰਧੀ ਐਸ.ਡੀ.ਐਮ. ਸੁਖਪਾਲ ਸਿੰਘ ਨੇ ਦੱਸਿਆ ਕਿ ਐਸ.ਓ.ਪੀ.
ਅਨੁਸਾਰ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ 'ਚ ਇਹਨਾਂ ਕਮੇਟੀਆਂ ਵਲੋਂ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਇੱਕ ਵਿਸ਼ੇਸ਼ ਸਮੀਖਿਆ ਮੀਟਿੰਗ 5 ਜੂਨ ਨੂੰ ਸਵੇਰੇ 9 ਵਜੇ ਤੋਂ 11:30 ਵਜੇ ਤੱਕ ਸਥਾਨਕ ਵਿਰਾਸਤ-ਏ-ਖਾਲਸਾ ਦਾ ਆਡੀਟੋਰੀਅਮ ਵਿਖੇ ਬੁਲਾਈ ਗਈ ਹੈ ਜਿਸ ਵਿਚ ਕਮੇਟੀਆਂ ਦੇ ਕਨਵੀਨਰ, ਕਾਰਜਕਾਰਨੀ ਪ੍ਰਧਾਨ ਤੇ ਬਲਾਕ ਕੋਆਰਡੀਨੇਟਰਾਂ ਵਲੋਂ ਮੁਹਿੰਮ ਦੀ ਤਰੱਕੀ ਤੇ ਮੌਜੂਦਾ ਸਥਿਤੀ 'ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ |

ਪਿਛਲੀ ਖ਼ਬਰ ਐਨ.ਸੀ.ਸੀ. ਕੈਡਿਟਸ ਨੇ 'ਫਿੱਟ ਇੰਡੀਆ' ਪ੍ਰੋਗਰਾਮ 'ਚ ਕੀਤੀ ਭਾਗੀਦਾਰੀ <br/> ਅਗਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।