01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਕਾਂਗਰਸੀ ਉਮੀਦਵਾਰ ਦਲਜੀਤ ਕੌਰ ਵਲੋਂ ਸਾਬਕਾ ਮੁੱਖ ਮੰਤਰੀ ਚੰਨੀ ਨਾਲ ਮੁਲਾਕਾਤ <br/>

ਅਜੀਤ ਡੈਸਕ 05-06-2026
ਮੋਰਿੰਡਾ, 4 ਜੂਨ (ਪਿ੍ਤਪਾਲ ਸਿੰਘ)-ਨਗਰ ਕੌਂਸਲ ਮੋਰਿੰਡਾ ਦੀਆਂ ਹੋਈਆਂ ਚੋਣਾਂ ਵਿਚ ਸਭ ਤੋਂ ਵੱਧ ਵੋਟਾਂ ਲੈ ਕੇ ਜੇਤੂ ਵਾਰਡ ਨੰਬਰ 10 ਤੋਂ ਕਾਂਗਰਸੀ ਉਮੀਦਵਾਰ ਦਲਜੀਤ ਕੌਰ ਪਤਨੀ ਨੰਬਰਦਾਰ ਰੁਪਿੰਦਰ ਸਿੰਘ ਭਿਚਰਾ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਗ੍ਰਹਿ ਵਿਖੇ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ | ਦਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਜੇਤੂ ਉਮੀਦਵਾਰਾਂ ਵਿਚੋਂ ਸਭ ਤੋਂ ਵੱਧ 703 ਵੋਟਾਂ ਦੀ ਲੀਡ ਨਾਲ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ | ਦਲਜੀਤ ਕੌਰ ਨੇ ਮੋਰਿੰਡਾ ਦੇ ਵਾਰਡ ਨੰਬਰ 10 ਤੋਂ ਕਾਂਗਰਸ ਪਾਰਟੀ ਦੀ ਟਿਕਟ 'ਤੇ ਚੋਣ ਲੜੀ ਸੀ, ਜੋ ਕਿ ਜਨਰਲ ਵਾਰਡ ਸੀ | ਜ਼ਿਕਰਯੋਗ ਹੈ ਕਿ ਦਲਜੀਤ ਕੌਰ ਦੇ ਪਤੀ ਨੰਬਰਦਾਰ ਰੁਪਿੰਦਰ ਸਿੰਘ ਭਿਚਰਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਹਨ | ਵਾਰਡ ਨਿਵਾਸੀਆਂ ਦੇ ਪਿਆਰ 'ਤੇ ਪੂਰਨ ਸਹਿਯੋਗ ਸਦਕਾ ਸਵ. ਨੰਬਰਦਾਰ ਤਾਰਾ ਸਿੰਘ ਸੈਣੀ ਦੀ ਨੂੰਹ ਬੀਬਾ ਦਲਜੀਤ ਕੌਰ ਨੂੰ ਵਾਰਡ ਨੰਬਰ 10 ਦੇ ਵੋਟਰਾਂ ਵੱਲੋਂ 812 ਵੋਟਾਂ ਪਾ ਕੇ ਜਿੱਤ ਦਾ ਮਾਣ ਬਖ਼ਸ਼ਿਆ ਹੈ ਜਦੋਂ ਕਿ ਵਿਰੋਧ ਵਿਚ ਖੜ੍ਹੇ ਆਜ਼ਾਦ ਉਮੀਦਵਾਰ ਨੂੰ ਸਿਰਫ਼ 109 ਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਨੂੰ ਕੇਵਲ 23 ਵੋਟਾਂ ਹੀ ਮਿਲੀਆਂ | ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਂਗਰਸੀ ਉਮੀਦਵਾਰ ਦਲਜੀਤ ਕੌਰ ਤੇ ਉਨ੍ਹਾਂ ਦੇ ਪਤੀ ਨੰਬਰਦਾਰ ਰੁਪਿੰਦਰ ਸਿੰਘ ਭਿਚਰਾ ਨੂੰ ਵਧਾਈਆਂ ਦਿੱਤੀਆਂ ਤੇ ਕਿਹਾ ਉਹ ਲੋਕਾਂ ਵਲੋਂ ਦਿੱਤੇ ਇਸ ਮਾਣ ਨੂੰ ਸਦਾ ਯਾਦ ਰੱਖਣ ਤੇ ਵਾਰਡ ਨਿਵਾਸੀਆਂ ਦੇ ਵੱਧ ਚੜ੍ਹ ਕੇ ਕੰਮ ਕਰਨ |

ਪਿਛਲੀ ਖ਼ਬਰ ਐਨ.ਐਫ.ਐਲ.ਐਕਸ. ਕਰਮਚਾਰੀ ਭਲਾਈ ਐਸੋਸੀਏਸ਼ਨ ਵਲੋਂ ਨਵੇਂ ਚੁਣੇ ਕੌਂਸਲਰ ਰਮੇਸ਼ ਕੁਮਾਰ ਮਾਸ਼ਾ ਸਨਮਾਨਿਤ <br/> ਅਗਲੀ ਖ਼ਬਰ ਜਾਅਲੀ ਕਾਲ ਸੈਂਟਰ 'ਤੇ ਛਾਪੇਮਾਰੀ ਦੌਰਾਨ ਵਿਦੇਸ਼ੀਆਂ ਨਾਲ ਧੋਖਾਧੜੀ ਕਰਨ ਵਾਲੇ 6 ਮੁਲਜ਼ਮ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।