01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਦਹੀਰਪੁਰ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ <br/>

ਅਜੀਤ ਡੈਸਕ 05-06-2026
ਨੂਰਪੁਰ ਬੇਦੀ, 4 ਜੂਨ (ਰਾਜੇਸ਼ ਚੌਧਰੀ ਤਖਤਗੜ੍ਹ)- ਪਿੰਡ ਦਹੀਰਪੁਰ ਵਿਖੇ ਪੀਰ ਬਾਬਾ ਮੀਆਂ ਮੁਰਾਦ ਸ਼ਾਹ ਦੀ ਦਰਗਾਹ 'ਤੇ ਪ੍ਰਬੰਧਕ ਕਮੇਟੀ ਤੇ ਸਮੂਹ ਪਿੰਡ ਵਾਸੀਆਂ ਵਲੋਂ ਸਲਾਨਾ ਜੋੜ ਮੇਲਾ ਕਰਵਾਇਆ ਗਿਆ | ਇਸ ਦੌਰਾਨ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਉਨ੍ਹਾਂ ਦਰਗਾਹ 'ਤੇ ਚਾਦਰ ਚੜ੍ਹਾ ਕੇ ਮੱਥਾ ਟੇਕਿਆ ਅਤੇ ਇਲਾਕੇ ਦੀ ਖ਼ੁਸ਼ਹਾਲੀ, ਅਮਨ-ਸ਼ਾਂਤੀ ਲਈ ਅਰਦਾਸ ਕੀਤੀ | ਵਿਧਾਇਕ ਚੱਢਾ ਨੇ ਪ੍ਰਬੰਧਕ ਕਮੇਟੀ ਵਲੋਂ ਮੇਲੇ ਦੇ ਸੁਚੱਜੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇਸਰਾਜ ਸੈਣੀ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ ਤੇ ਸਤਨਾਮ ਨਾਗਰਾ ਵੀ ਹਾਜ਼ਰ ਸਨ | ਜੋੜ ਮੇਲੇ ਦੌਰਾਨ ਪੰਜਾਬ ਦੀ ਪ੍ਰਸਿੱਧ ਗਾਇਕਾ ਅਮਨ ਰੋਜ਼ੀ ਨੇ ਆਪਣੇ ਸ਼ਾਨਦਾਰ ਗੀਤਾਂ ਨਾਲ ਪੰਡਾਲ 'ਚ ਬੈਠੇ ਦਰਸ਼ਕਾਂ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ | ਇਸ ਦੌਰਾਨ ਬੱਲੀ ਸਿੰਘ, ਸ਼ਮਸ਼ੇਰ ਅਲੀ, ਕਰਮਾਂ ਦਹੀਰਪੁਰੀਆ, ਗੁਰਜਾਨ, ਜਸਪਾਲ ਦਹੀਰਪੁਰੀ ਤੇ ਬਲਕਾਰ ਬਜਰੂੜ ਨੇ ਵੀ ਆਪਣੀਆਂ ਸ਼ਾਨਦਾਰ ਪੇਸ਼ਕਾਰੀਆਂ ਨਾਲ ਮੇਲੇ ਦੀ ਰੌਣਕ ਨੂੰ ਹੋਰ ਵਧਾਇਆ | ਇਸ ਮੌਕੇ ਪ੍ਰਬੰਧਕ ਕਮੇਟੀ ਸਮੇਤ ਭਾਰੀ ਗਿਣਤੀ ਵਿਚ ਦਰਸ਼ਕ ਹਾਜ਼ਰ ਸਨ |

ਪਿਛਲੀ ਖ਼ਬਰ ਘਨੌਲੀ ਵਿਖੇ ਵਿਆਹੁਤਾ ਨੇ ਕੀਤੀ ਜੀਵਨ ਲੀਲ੍ਹਾ ਸਮਾਪਤ <br/> ਅਗਲੀ ਖ਼ਬਰ ਤਾਰਾਪੁਰ ਵਿਖੇ ਮੇਲੇ 'ਤੇ ਜਾਣ ਵਾਲੀਆਂ ਸੰਗਤਾਂ ਲਈ ਲੰਗਰ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।