01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏ.ਆਈ. ਟੂਲ 'ਤੇ ਅਪਲੋਡ ਕਰਨ ਦੇ ਦਿੱਤੇ ਨਿਰਦੇਸ਼ <br/>

ਅਜੀਤ ਡੈਸਕ 05-06-2026
ਚੰਡੀਗੜ੍ਹ, 4 ਜੂਨ (ਰਾਮ ਸਿੰਘ ਬਰਾੜ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਰੇ ਵਿਭਾਗ ਹਰਿਆਣਾ ਵਿਜ਼ਨ 2047 ਤਹਿਤ ਅਗਲੇ 5 ਸਾਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦਾ ਰੋਡਮੈਪ ਅਤੇ ਕਾਰਜ ਯੋਜਨਾ ਨੂੰ ਇਸ ਦੇ ਲਈ ਤਿਆਰ ਕੀਤੇ ਗਏ ਏ.ਆਈ. ਟੂਲ 'ਤੇ ਅਪਲੋਡ ਕਰਨਾ ਯਕੀਨੀ ਬਣਾਉਣ ਤਾਂ ਜੋ ਉਹ ਖੁਦ ਇਸ ਦੀ ਵਿਆਪਕ ਸਮੀਖਿਆ ਕਰ ਸਕਣ | ਮੁੱਖ ਮੰਤਰੀ ਨੇ ਇਹ ਨਿਰਦੇਸ਼ ਵੀਰਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿੱਚ ਹਰਿਆਣਾ ਵਿਜ਼ਨ-2047 ਤਹਿਤ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਅਗਲੇ 5 ਸਾਲਾਂ ਦੇ ਰੋਡਮੈਪ ਤੇ ਕਾਰਜ ਯੋਜਨਾ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਦਿੱਤੇ | ਉਨ੍ਹਾਂ ਨੇ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਨੂੰ ਨਿਰਦੇਸ਼ ਦਿੱਤੇ ਕਿ ਪੁਲਿਸ ਮੁਲਾਜ਼ਮਾਂ ਲਈ ਲੋੜੀਂਦੀ ਗਿਣਤੀ ਵਿੱਚ ਉੱਚ ਗੁਣਵੱਤਾ ਵਾਲੇ ਮਕਾਨ ਤਿਆਰ ਕਰਨ ਦੀ ਕਾਰਜ ਯੋਜਨਾ ਤਿਆਰ ਕੀਤੀ ਜਾਵੇ | ਮੁੱਖ ਮੰਤਰੀ ਨੇ ਦੱਸਿਆ ਕਿ ਸਾਰੇ ਵਿਭਾਗਾਂ ਦੀ ਅਗਲੇ 5 ਸਾਲਾਂ ਦੀ ਕਾਰਜ ਯੋਜਨਾ ਨੂੰ ਏ.ਆਈ. ਟੂਲ 'ਤੇ ਅਪਲੋਡ ਕਰਕੇ ਉਹਨਾਂ ਦੀ ਸਮੀਖਿਆ ਕੀਤੀ ਜਾਵੇਗੀ ਤੇ ਵਿਕਸਿਤ ਦੇਸ਼ਾਂ ਦੀ ਤਰਜ਼ 'ਤੇ ਹਰ ਵਿਭਾਗ ਨੂੰ ਵਿਕਸਿਤ ਭਾਰਤ ਲਈ ਤਿਆਰ ਕੀਤਾ ਜਾਵੇਗਾ | ਉਹਨਾਂ ਕਿਹਾ ਕਿ ਸਾਰੇ ਵਿਭਾਗ ਸਾਲਾਨਾ ਕਾਰਜ ਯੋਜਨਾ ਦੇ ਨਾਲ-ਨਾਲ ਟੀਚਿਆਂ ਦੀ ਪ੍ਰਾਪਤੀ ਲਈ ਹਰ ਤਿਮਾਹੀ ਕੀਤੇ ਜਾਣ ਵਾਲੇ ਕਾਰਜਾਂ ਦਾ ਵੀ ਟਾਈਮਲਾਈਨ ਦੇ ਨਾਲ ਵੇਰਵਾ ਪੇਸ਼ ਕਰਨ | ਮੁੱਖ ਮੰਤਰੀ ਨੇ ਕਿਹਾ ਕਿ ਉਹ ਹਰੇਕ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ ਤਿਮਾਹੀ ਦੇ ਅਧਾਰ 'ਤੇ ਕਰਨਗੇ ਅਤੇ ਪਿਛਲੀ ਮੀਟਿੰਗ ਵਿੱਚ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਵਿੱਚ ਵਿਭਾਗ ਵੱਲੋਂ ਕੀਤੇ ਗਏ ਕਾਰਜਾਂ ਨੂੰ ਪਰਖਣਗੇ | ਹਰਿਆਣਾ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਆਲੋਕ ਮਿੱਤਲ ਨੇ ਦੱਸਿਆ ਕਿ ਸਾਲ 1989 ਵਿੱਚ ਸਥਾਪਿਤ ਹਰਿਆਣਾ ਪੁਲਿਸ ਕਾਰਪੋਰੇਸ਼ਨ ਵਲੋਂ ਪੁਲਿਸ ਮੁਲਾਜ਼ਮਾਂ ਲਈ 12,683 ਰਿਹਾਇਸ਼ੀ ਮਕਾਨ, 165 ਪੁਲਿਸ ਸਟੇਸ਼ਨ, 21 ਪੁਲਿਸ ਚੌਕੀਆਂ, 26 ਮਹਿਲਾ ਪੁਲਿਸ ਥਾਣੇ, 13 ਪੁਲਿਸ ਲਾਈਨਾਂ, 3 ਪੁਲਿਸ ਟਰੇਨਿੰਗ ਸੈਂਟਰ, 21 ਪੁਲਿਸ ਪਬਲਿਕ ਸਕੂਲ ਅਤੇ 400 ਹੋਰ ਗ਼ੈਰ-ਰਿਹਾਇਸ਼ੀ ਇਮਾਰਤਾਂ ਦਾ ਨਿਰਮਾਣ ਕਰਵਾਇਆ ਗਿਆ ਹੈ | ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਪੁਲਿਸ ਥਾਣਿਆਂ, ਪੁਲਿਸ ਲਾਈਨਾਂ ਅਤੇ ਸਿਖਲਾਈ ਕੇਂਦਰਾਂ ਨੂੰ 100 ਫੀਸਦੀ ਆਧੁਨਿਕ ਸਰੋਤਾਂ ਨਾਲ ਲੈਸ ਕਰੇ ਅਤੇ ਸਾਰੇ ਪ੍ਰੋਜੈਕਟਾਂ ਵਿਚ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖੇ |

ਪਿਛਲੀ ਖ਼ਬਰ ਭਾਜਪਾ ਦੇ ਜੁਆਇੰਟ ਖ਼ਜ਼ਾਨਚੀ ਸੁਖਵਿੰਦਰ ਸਿੰਘ ਵਲੋਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ <br/> ਅਗਲੀ ਖ਼ਬਰ ਸ਼ਿਵਾਲਿਕ ਟ੍ਰੈਕਰਜ਼ ਨੇ ਸਾਈਕਲ ਰਾਈਡ ਕਰ ਮਨਾਇਆ 'ਵਿਸ਼ਵ ਸਾਈਕਲ ਦਿਵਸ' <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।