01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਭਾਜਪਾ ਦੇ ਜੁਆਇੰਟ ਖ਼ਜ਼ਾਨਚੀ ਸੁਖਵਿੰਦਰ ਸਿੰਘ ਵਲੋਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ <br/>

ਅਜੀਤ ਡੈਸਕ 05-06-2026
ਖਰੜ, 4 ਜੂਨ (ਗੁਰਮੁੱਖ ਸਿੰਘ ਮਾਨ)-ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਪੰਜਾਬ ਭਾਜਪਾ ਦੇ ਜੁਆਇੰਟ ਖ਼ਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ ਵਲੋਂ ਸੂਬੇ ਦੇ ਰਾਜਸੀ ਮੁੱਦਿਆਂ ਨੂੰ ਲੈ ਕੇ ਚਰਚਾ ਕੀਤੀ ਗਈ | ਇਸ ਮੌਕੇ ਗੋਲਡੀ ਨੇ ਕਿਹਾ ਕਿ ਪੰਜਾਬ ਅੱਜ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ | ਸੂਬੇ ਦੇ ਕਿਸਾਨ ਖੇਤੀ ਦੀ ਵਧ ਰਹੀ ਲਾਗਤ ਅਤੇ ਫ਼ਸਲਾਂ ਦੇ ਲਾਹੇਵੰਦ ਭਾਅ ਨਾ ਮਿਲਣ ਕਾਰਨ ਚਿੰਤਤ ਹਨ ਜਦਕਿ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਬਹੁਤ ਘੱਟ ਹਨ | ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਕਿਸਾਨਾਂ, ਵਪਾਰੀਆਂ, ਮੁਲਾਜ਼ਮਾਂ, ਉਦਯੋਗਪਤੀਆਂ ਤੇ ਨੌਜਵਾਨਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਤਾਕਤ ਨਾਲ ਉਠਾਏਗੀ | ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ, ਉਦਯੋਗਾਂ ਦਾ ਪਲਾਇਨ, ਬੁਨਿਆਦੀ ਢਾਂਚੇ ਦੀ ਕਮਜ਼ੋਰੀ ਤੇ ਸਰਹੱਦੀ ਖੇਤਰਾਂ ਨਾਲ ਜੁੜੀਆਂ ਚੁਣੌਤੀਆਂ ਨੂੰ ਹੱਲ ਕਰਨਾ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਕਿਹਾ ਕਿ ਭਾਜਪਾ ਸੂਬੇ ਦੇ ਹਰ ਵਰਗ ਨਾਲ ਸੰਵਾਦ ਸਥਾਪਿਤ ਕਰਕੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਦਾ ਯਤਨ ਕਰੇਗੀ | ਸੁਖਵਿੰਦਰ ਸਿੰਘ ਗੋਲਡੀ ਨੇ ਭਰੋਸਾ ਜਤਾਇਆ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਹੋਰ

ਪਿਛਲੀ ਖ਼ਬਰ ਦਿਵਿਤਾ ਜੁਨੇਜਾ ਨੂੰ ਮਿਲਿਆ 'ਬਿਗ ਇੰਪੈਕਟ ਐਵਾਰਡ 2026' <br/> ਅਗਲੀ ਖ਼ਬਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏ.ਆਈ. ਟੂਲ 'ਤੇ ਅਪਲੋਡ ਕਰਨ ਦੇ ਦਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।