08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਐਨ.ਸੀ.ਸੀ. ਕੈਡਿਟਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ <br/>

ਅਜੀਤ ਡੈਸਕ 06-06-2026
ਰੂਪਨਗਰ, 5 ਜੂਨ (ਗੁਰਪ੍ਰੀਤ ਸਿੰਘ ਹੁੰਦਲ)-ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਧ ਤੋਂ ਵੱਧ ਲੋਕਾਂ ਨੂੰ ਫਸਟ ਏਡ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਐਨ.ਸੀ.ਸੀ. ਅਕੈਡਮੀ, ਰੂਪਨਗਰ ਵਿਖੇ 400 ਐਨ.ਸੀ.ਸੀ. ਕੈਡਿਟਾਂ ਲਈ ਚੱਲ ਰਹੇ ਸਿਖਲਾਈ ਕੈਂਪ ਦੌਰਾਨ ਫਸਟ ਏਡ ਟਰੇਨਿੰਗ ਕਰਵਾਈ ਗਈ | ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਰੂਪਨਗਰ ਦੀ ਪ੍ਰਧਾਨ ਸ੍ਰੀਮਤੀ ਰੇਨਰੀਟਾ ਡੇਚਲਵਾਲ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਉਨ੍ਹਾਂ ਨੇ ਸਿਖਲਾਈ ਕੈਂਪ ਵਿਚ ਭਾਗ ਲੈ ਰਹੇ ਵੱਖ-ਵੱਖ ਖੇਤਰਾਂ ਤੋਂ ਆਏ ਕੈਡਿਟਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਮਨੁੱਖਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਕਾਰਜਾਂ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ | ਫਸਟ ਏਡ ਸਿਖਲਾਈ ਦੌਰਾਨ ਕੈਡਿਟਾਂ ਨੂੰ ਸੀ.ਪੀ.ਆਰ. (ਕਾਰਡੀਓ ਪਲਮੋਨਰੀ ਰੀਸਸਿਟੇਸ਼ਨ) ਦੀ ਪ੍ਰੈਕਟੀਕਲ ਸਿਖਲਾਈ ਵੀ ਦਿੱਤੀ ਗਈ | ਇਸ ਦੇ ਨਾਲ ਹੀ ਉਨ੍ਹਾਂ ਨੂੰ ਦੇਸ਼ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਤੇ ਸਮਾਜ ਸੇਵਾ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ | ਐਨ.ਸੀ.ਸੀ. ਅਕੈਡਮੀ ਦੇ ਕਮਾਂਡਿੰਗ ਅਫ਼ਸਰ ਰਾਜੇਸ਼ਵਰ ਸਿੰਘ ਵਲੋਂ ਸ਼੍ਰੀਮਤੀ ਰੇਨਰੀਟਾ ਡੇਚਲਵਾਲ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਸਕੱਤਰ ਗੁਰਸੋਹਣ ਸਿੰਘ, ਟਰੇਨਿੰਗ ਸਹਾਇਕ ਵਰੁਣ ਸ਼ਰਮਾ ਤੇ ਐਨ.ਸੀ.ਸੀ. ਅਕੈਡਮੀ ਦੇ ਹੋਰ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਸੇਵਾ ਕੇਂਦਰ ਮੁਲਾਜ਼ਮਾਂ ਦੀ ਹੜਤਾਲ ਦਾ ਸਮਰਥਨ <br/> ਅਗਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਮੌਕੇ ਆਸਰਾ ਫਾੳਾੂਡੇਸ਼ਨ ਤੇ ਅਲਾਇੰਸ ਕਲੱਬ ਨੇ ਲਗਾਏ ਬੂਟੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।