08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਸੇਵਾ ਕੇਂਦਰ ਮੁਲਾਜ਼ਮਾਂ ਦੀ ਹੜਤਾਲ ਦਾ ਸਮਰਥਨ <br/>

ਅਜੀਤ ਡੈਸਕ 06-06-2026
ਰੂਪਨਗਰ, 5 ਜੂਨ (ਮਨਜੀਤ ਸਿੰਘ ਸੈਣੀ)- ਕਾਂਗਰਸ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਰੋਪੜ ਵਲੋਂ ਪੰਜਾਬ ਸਰਕਾਰ ਵਿਰੁੱਧ ਲਗਾਏ ਧਰਨੇ ਵਿਚ ਪੁੱਜੇ ਤੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਨੂੰ ਵਿਸ਼ਵਾਸ ਦਵਾਇਆ ਕਿ ਜ਼ਿਲ੍ਹਾ ਕਾਂਗਰਸ ਮੁਲਾਜ਼ਮਾਂ ਦੀਆਂ ਮੰਗ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਦਾ ਸਮਰਥਨ ਕਰਦੀ ਹੈ | ਇਸ ਮੌਕੇ ਪ੍ਰਧਾਨ ਸ਼ਰਮਾ ਨੇ ਕਿਹਾ ਕਿ ਜਿਵੇਂ ਠੇਕੇਦਾਰੀ ਸਿਸਟਮ ਦੇ ਅਧੀਨ ਹੋਰ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਨੇ ਆਪਣੇ ਅਧੀਨ ਲਿਆਂਦਾ ਹੈ, ਉਸ ਤਰਾਂ ਹੀ ਸੂਬੇ ਭਰ ਦੇ ਸੇਵਾ ਕੇਂਦਰ ਦੇ ਮੁਲਾਜ਼ਮਾਂ ਨੂੰ ਠੇਕੇਦਾਰੀ ਸਿਸਟਮ ਤੋਂ ਕੱਢ ਕੇ ਸਰਕਾਰ ਦੇ ਅਧੀਨ ਕਰਨ ਤਾਂ ਜੋ ਦਹਾਕਿਆਂ ਤੋਂ ਠੇਕੇਦਾਰੀ ਸਿਸਟਮ ਅਧੀਨ ਘੱਟ ਤਨਖ਼ਾਹਾਂ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਸਰਕਾਰੀ ਮੁਲਾਜ਼ਮਾਂ ਵਾਂਗ ਸੁਵਿਧਾਵਾਂ ਮਿਲ ਸਕਣ | ਜੇਕਰ ਭਗਵੰਤ ਮਾਨ ਸਰਕਾਰ ਇਹਨਾਂ ਮੁਲਾਜ਼ਮਾਂ ਦੀਆਂ ਮੰਗ ਨਹੀਂ ਮੰਨਦੀ ਤਾਂ ਜ਼ਿਲ੍ਹਾ ਕਾਂਗਰਸ ਰੂਪਨਗਰ ਉਨ੍ਹਾਂ ਦੇ ਹੱਕਾਂ ਲਈ ਇਸ ਸੰਘਰਸ਼ ਵਿਚ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ 'ਚ ਉਨ੍ਹਾਂ ਦਾ ਸਾਥ ਦੇਵੇਗੀ ਇਸ ਮੌਕੇ ਰਾਜੇਸ਼ ਕੁਮਾਰ ਪ੍ਰਧਾਨ ਬਲਾਕ ਕਾਂਗਰਸ, ਸੰਦੀਪ ਨੰਬਰਦਾਰ, ਰਾਣਾ ਸੁਰਿੰਦਰ ਮਕਾਰੀ, ਪਿ੍ੰਸ ਰੋਪੜ, ਸਨੀ ਰੋਪੜ, ਭੁਪਿੰਦਰ ਸਿੰਘ ਦਫ਼ਤਰ ਇੰਚਾਰਜ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਿਸਾਨ ਜਾਗਰੂਕਤਾ ਕੈਂਪ ਲਗਾਇਆ <br/> ਅਗਲੀ ਖ਼ਬਰ ਐਨ.ਸੀ.ਸੀ. ਕੈਡਿਟਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।