07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਬੀ.ਬੀ.ਐਮ.ਬੀ. ਵਲੋਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਰੁੱਖ ਲਗਾਉਣ ਦਾ ਆਗਾਜ਼ <br/>

ਅਜੀਤ ਡੈਸਕ 06-06-2026
ਨੰਗਲ, 5 ਜੂਨ (ਪ੍ਰੀਤਮ ਸਿੰਘ ਬਰਾਰੀ)- ਬੀ.ਬੀ.ਐਮ.ਬੀ. ਵਲੋਂ ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਵਾਤਾਵਰਨ ਦੀ ਸ਼ੁੱਧਤਾ ਲਈ ਰੁੱਖ ਲਗਾਉਣ ਦਾ ਰਸਮੀ ਆਗਾਜ਼ ਕੀਤਾ ਗਿਆ | ਮੁੱਖ ਇੰਜੀਨੀਅਰ ਸੀ.ਪੀ. ਸਿੰਘ, ਸੁਪਰਡੈਂਟ ਇੰਜੀਨੀਅਰ ਅਨਿਲ ਧਵਨ, ਈ.ਐਸ.ਕੇ. ਬੇਦੀ, ਸੁਰਿੰਦਰ ਧੀਮਾਨ, ਚਮਨ ਲਾਲ ਤੇ ਹੋਰ ਸੀਨੀਅਰ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵਾਤਾਵਰਨ ਦੀ ਸੰਭਾਲ ਲਈ ਰੁੱਖ ਲਗਾਏ | ਪ੍ਰੋਗਰਾਮ ਦੌਰਾਨ ਮੌਜੂਦ ਅਧਿਕਾਰੀਆਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਾਤਾਵਰਨ ਸੁਰੱਖਿਆ ਤੇ ਹਰਿਆਲੀ ਵਧਾਉਣਾ ਸਮੇਂ ਦੀ ਲੋੜ ਹੈ | ਉਨ੍ਹਾਂ ਨੇ ਸਾਰੇ ਕਰਮਚਾਰੀਆਂ ਤੇ ਨਾਗਰਿਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਤੇ ਉਨ੍ਹਾਂ ਦੀ ਦੇਖਭਾਲ ਕਰਨ ਦੀ ਅਪੀਲ ਕੀਤੀ | ਇਸ ਮੌਕੇ ਸਾਰਿਆਂ ਨੇ ਕੁਦਰਤ ਦੀ ਸੰਭਾਲ, ਸਾਫ਼-ਸੁਥਰਾ ਤੇ ਹਰਾ-ਭਰਾ ਵਾਤਾਵਰਨ ਸਿਰਜਣ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਵਾਤਾਵਰਨ ਯਕੀਨੀ ਬਣਾਉਣ ਦਾ ਪ੍ਰਣ ਲਿਆ |

ਪਿਛਲੀ ਖ਼ਬਰ ਉੱਘੇ ਸਮਾਜ ਸੇਵੀ ਐਲ. ਆਰ. ਮੁੰਡਰਾ ਦੀ 9ਵੀਂ ਬਰਸੀ ਮਨਾਈ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਸੜਕਾਂ 'ਤੇ ਗੈਰ-ਕਾਨੂੰਨੀ ਤੇ ਅਣਫਿੱਟ ਵਾਹਨਾਂ ਦੀ ਆਵਾਜਾਈ 'ਤੇ ਪਾਬੰਦੀ ਦੇ ਹੁਕਮ ਜਾਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।