07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਖ਼ਾਲਸਾ ਫੁਲਵਾੜੀ ਕੈਂਪ ਅਰੰਭ-120 ਬੱਚਿਆਂ ਨੇ ਕੀਤੀ ਸ਼ਮੂਲੀਅਤ

ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਲਗਾਏ ਖ਼ਾਲਸਾ ਫੁਲਵਾੜੀ ਕੈਂਪ ਦੌਰਾਨ ਹਾਜ਼ਰ ਬੱਚੇ | <br/> 06-06-2026
ਮੋਰਿੰਡਾ, 5 ਜੂਨ (ਪਿ੍ਤਪਾਲ ਸਿੰਘ) - ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਦੇ ਨਾਲ ਨਾਲ ਗੁਰਬਾਣੀ ਅਤੇ ਗੁਰਮਤਿ ਦੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ, ਮੋਰਿੰਡਾ ਵਿਖੇ 5 ਰੋਜ਼ਾ ਖ਼ਾਲਸਾ ਫੁਲਵਾੜੀ ਕੈਂਪ ਅਰੰਭ ਹੋਇਆ | ਕੈਂਪ ਵਿਚ 120 ਬੱਚਿਆਂ ਨੇ ਸ਼ਮੂਲੀਅਤ ਕੀਤੀ | ਗੁਰਦੁਆਰਾ ਸਾਹਿਬ ਦੇ ਮੈਨੇਜਰ ਦਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਕੈਂਪ ਦੌਰਾਨ 5 ਤੋਂ 10 ਸਾਲ ਤੱਕ ਦੇ ਬੱਚਿਆਂ ਨੂੰ ਏ-ਗਰੁੱਪ ਅਤੇ 11 ਸਾਲ ਤੋਂ 14 ਸਾਲ ਤੱਕ ਦੇ ਬੱਚਿਆਂ ਨੂੰ ਬੀ ਗਰੁੱਪ ਵਿਚ ਰੱਖਿਆ ਗਿਆ | ਇਸ ਮੌਕੇ ਭੈਣ ਅਮਨਪ੍ਰੀਤ ਕੌਰ ਨੇ ਬੱਚਿਆਂ ਨੂੰ ਜਿੱਥੇ ਸਿੱਖ ਇਤਿਹਾਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਉੱਥੇ ਉਨ•ਾਂ ਨੂੰ ਸਿੱਖ ਇਤਿਹਾਸ ਨਾਲ ਸਬੰਧਿਤ ਸਵਾਲ ਪੁੱਛੇ | ਛੋਟੇ ਬੱਚਿਆਂ ਨੇ ਹੌਂਸਲੇ ਨਾਲ ਸਵਾਲਾਂ ਦੇ ਜਵਾਬ ਦਿੱਤੇ | ਸਹੀ ਜਵਾਬ ਦੇਣ ਵਾਲੇ ਬੱਚਿਆਂ ਨੂੰ ਇਨਾਮ ਦੇ ਕੇ ਉਨ•ਾਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ | ਇਸ ਮੌਕੇ ਕਈ ਹੋਰ ਸਿੱਖ ਵਿਦਵਾਨਾਂ ਨੇ ਵੀ ਬੱਚਿਆਂ ਨੂੰ ਸਿੱਖ ਇਤਿਹਾਸ ਸਬੰਧੀ ਜਾਣੂ ਕਰਵਾਇਆ | ਮੈਨੇਜਰ ਦਵਿੰਦਰ ਸਿੰਘ ਨੇ ਦੱਸਿਆ ਕਿ ਇਹ ਕੈਂਪ ਹਰ ਰੋਜ਼ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਚੱਲੇਗਾ, ਇਸ ਦੌਰਾਨ 30 ਮਿੰਟ ਦਾ ਰਿਫਰੈਸ਼ਮੈਂਟ ਬਰੇਕ ਵੀ ਹੋਵੇਗਾ | ਕੈਂਪ ਦੌਰਾਨ ਬੱਚਿਆਂ ਨੂੰ ਰੋਜ਼ਾਨਾ ਸਿਮਰਨ ਸਾਧਨਾ, ਸਿੱਖ ਇਤਿਹਾਸ ਦੀ ਜਾਣਕਾਰੀ, ਇੱਕ ਮਿੰਟ ਵਾਲੀਆਂ ਮਨੋਰੰਜਕ ਖੇਡਾਂ, ਗੁਰਬਾਣੀ ਕੰਠ, ਜਪੁਜੀ ਸਾਹਿਬ ਦਾ ਸ਼ੁੱਧ ਉਚਾਰਨ, ਗੁਰਮੁਖੀ ਪੜ•ਨਾ-ਲਿਖਣਾ ਤੇ ਆਰਟ ਐਂਡ ਕਰਾਫ਼ਟ ਵਰਗੀਆਂ ਗਤੀਵਿਧੀਆਂ ਰਾਹੀਂ ਗੁਰਮਤਿ ਦੀ ਮੁੱਢਲੀ ਸਿੱਖਿਆ ਦਿੱਤੀ ਜਾਵੇਗੀ | ਇਸ ਤੋਂ ਇਲਾਵਾ ਖੇਡ-ਖੇਡ 'ਚ ਬੱਚਿਆਂ ਨੂੰ ਸਿੱਖੀ ਅਤੇ ਸਿੱਖ ਇਤਿਹਾਸ ਨਾਲ ਜਾਣੂ ਕਰਵਾਇਆ ਜਾਵੇਗਾ | ਇਸ ਮੌਕੇ ਬਾਬਾ ਸੁਰਿੰਦਰ ਸਿੰਘ ਕਾਰ ਸੇਵਾ ਦਿੱਲੀ ਵਾਲੇ, ਕਰਨੈਲ ਸਿੰਘ ਜੀਤ ਵਾਇਸ ਚੇਅਰਮੈਨ ਪੀ. ਏ. ਡੀ. ਬੈਂਕ, ਸਾਬਕਾ ਸਰਪੰਚ ਬਲਜਿੰਦਰ ਸਿੰਘ ਰੌਣੀ, ਪ੍ਰਗਟ ਸਿੰਘ ਰੋਲੂਮਾਜਰਾ, ਹਰਮਿੰਦਰ ਸਿੰਘ ਲੱਕੀ, ਹਰਦੀਪ ਸਿੰਘ ਅਨੰਦ, ਜਗਮਨਦੀਪ ਸਿੰਘ ਅਨੰਦ, ਰਵਿੰਦਰ ਸਿੰਘ ਰਾਜੂ, ਨਵਤੇਜ ਸਿੰਘ ਤੇਜੀ, ਗੁਰਪ੍ਰੀਤ ਸਿੰਘ ਬਾਲਸੰਡਾ, ਅਮਨਪ੍ਰੀਤ ਕੌਰ, ਭਾਈ ਸੁਰਿੰਦਰਪਾਲ ਸਿੰਘ ਸੋਢ, ਸਿਮਰਨਜੀਤ ਸਿੰਘ ਢੋਲਣ ਮਾਜਰਾ ਆਦਿ ਪਤਵੰਤੇ ਸੱਜਣ ਹਾਜ਼ਰ ਸਨ |
ਪਿਛਲੀ ਖ਼ਬਰ ਪਟਿਆਲਾ ਵਿਖੇ ਧਰਨਾਕਾਰੀ ਮੁਲਾਜ਼ਮਾਂ 'ਤੇ ਪੁਲਿਸ ਕਾਰਵਾਈ ਨੇ ਲੋਕਤੰਤਰ ਦਾ ਘਾਣ ਕੀਤਾ-ਜਥੇਦਾਰ ਔਲਖ ਅਗਲੀ ਖ਼ਬਰ ਦਿਵਿਆਂਗ ਵਿਅਕਤੀਆਂ ਅਤੇ ਸੀਨੀਅਰ ਸਿਟੀਜ਼ਨਾਂ ਲਈ 9 ਤੋਂ 11 ਜੂਨ ਤੱਕ ਲੱਗਣਗੇ ਅਸੈਸਮੈਂਟ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।