07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਪਟਿਆਲਾ ਵਿਖੇ ਧਰਨਾਕਾਰੀ ਮੁਲਾਜ਼ਮਾਂ 'ਤੇ ਪੁਲਿਸ ਕਾਰਵਾਈ ਨੇ ਲੋਕਤੰਤਰ ਦਾ ਘਾਣ ਕੀਤਾ-ਜਥੇਦਾਰ ਔਲਖ

ਅਜੀਤ ਡੈਸਕ 06-06-2026
ਨੂਰਪੁਰ ਬੇਦੀ, 5 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਪਟਿਆਲਾ ਵਿਖੇ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਸਿਖਲਾਈ ਪ੍ਰਾਪਤ 2600 ਅਪ੍ਰੈਂਟਸਸ਼ਿਪ ਲਾਈਨਮੈਨ ਯੂਨੀਅਨ ਮੁਲਾਜ਼ਮਾਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਦੀ ਇਲਾਕੇ ਦੇ ਆਗੂਆਂ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਅੱਜ ਇੱਥੇ ਜਾਰੀ ਇੱਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਔਲਖ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਤੇ ਮੁਲਾਜ਼ਮ ਨੂੰ ਆਪਣੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਣ ਤੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਦਾ ਸੰਵਿਧਾਨਕ ਹੱਕ ਹੈ ਪਰ ਪੰਜਾਬ ਸਰਕਾਰ ਇਸ ਹੱਕ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪਟਿਆਲਾ ਵਿਖੇ ਧਰਨੇ 'ਤੇ ਬੈਠੇ ਮੁਲਾਜ਼ਮਾਂ ਨੂੰ ਜਿਸ ਤਰ੍ਹਾਂ ਪੁਲਿਸ ਵਲੋਂ ਘੜੀਸ ਘੜੀਸ ਕੇ ਕੁੱਟਿਆ ਗਿਆ, ਉਹ ਬਹੁਤ ਹੀ ਮੰਦਭਾਗਾ ਤੇ ਨਿੰਦਣਯੋਗ ਹੈ | ਸਰਕਾਰ ਨੂੰ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਹੱਲ ਗੱਲਬਾਤ ਰਾਹੀਂ ਕਰਨਾ ਚਾਹੀਦਾ ਸੀ ਪਰ ਇਸ ਦੀ ਬਜਾਏ ਲਾਠੀਚਾਰਜ ਤੇ ਧੱਕੇਸ਼ਾਹੀ ਦਾ ਰਸਤਾ ਅਪਣਾਇਆ ਗਿਆ ਜਿਸ ਨਾਲ ਸਰਕਾਰ ਦੀ ਮੁਲਾਜ਼ਮ ਵਿਰੋਧੀ ਸੋਚ ਸਾਹਮਣੇ ਆਈ ਹੈ |
ਪਿਛਲੀ ਖ਼ਬਰ ਕਰਾਟੇ ਖੇਡ ਵਿਚ ਨੰਗਲ ਦੀ ਲਵਲੀਨ ਨੇ ਪ੍ਰਾਪਤ ਕੀਤੇ ਸੋਨ ਤਗਮੇ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਖ਼ਾਲਸਾ ਫੁਲਵਾੜੀ ਕੈਂਪ ਅਰੰਭ-120 ਬੱਚਿਆਂ ਨੇ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।