07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਵਿਧਾਇਕ ਚੱਢਾ ਨੇ ਰੂਪਨਗਰ ਵਿਚ ਸਫ਼ਾਈ ਪੈਟਰੋਲਿੰਗ ਵਿਵਸਥਾ ਦੀ ਕਰਵਾਈ ਸ਼ੁਰੂਆਤ

ਰੂਪਨਗਰ ਸ਼ਹਿਰ ਵਾਸਤੇ ਸਫ਼ਾਈ ਪੈਟਰੋਲਿੰਗ ਸਹੂਲਤ ਦੀ ਆਰੰਭਤਾ ਕਰਵਾਉਂਦੇ ਹੋਏ ਹਲਕਾ ਵਿਧਾਇਕ ਚੱਢਾ | <br/> 06-06-2026
ਰੂਪਨਗਰ, 5 ਜੂਨ (ਗੁਰਪ੍ਰੀਤ ਸਿੰਘ ਹੁੰਦਲ)- ਰੂਪਨਗਰ ਸ਼ਹਿਰ ਵਿਚ ਲੰਬੇ ਸਮੇਂ ਤੋਂ ਚੱਲ ਰਹੀ ਕੂੜਾ ਪ੍ਰਬੰਧਨ ਦੀ ਸਮੱਸਿਆ ਦੇ ਸਥਾਈ ਹੱਲ ਲਈ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਸਫ਼ਾਈ ਪੈਟਰੋਲਿੰਗ ਵਿਵਸਥਾ ਦੀ ਸ਼ੁਰੂਆਤ ਕੀਤੀ ਗਈ | ਇਸ ਉਪਰਾਲੇ ਦਾ ਉਦੇਸ਼ ਸ਼ਹਿਰ ਦੀਆਂ ਮੁੱਖ ਸੜਕਾਂ, ਬਾਜ਼ਾਰਾਂ, ਰਿਹਾਇਸ਼ੀ ਇਲਾਕਿਆਂ ਤੇ ਗਲੀਆਂ ਵਿਚ ਸਫ਼ਾਈ ਪ੍ਰਬੰਧ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੈ | ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਦੱਸਿਆ ਕਿ ਸ਼ਹਿਰ ਵਿਚ ਦੋ ਵਿਸ਼ੇਸ਼ ਸਫ਼ਾਈ ਪੈਟਰੋਲਿੰਗ ਗੱਡੀਆਂ ਤਾਇਨਾਤ ਕੀਤੀਆਂ ਗਈਆਂ ਹਨ, ਜੋ ਹਰ ਰੋਜ਼ ਸਵੇਰੇ 7 ਵਜੇ ਤੋਂ ਰਾਤ 8 ਵਜੇ ਤੱਕ ਲਗਾਤਾਰ 13 ਘੰਟੇ ਵੱਖ-ਵੱਖ ਖੇਤਰਾਂ ਵਿਚ ਗਸ਼ਤ ਕਰਦਿਆਂ ਖੁੱਲ੍ਹੇ ਵਿਚ ਪਏ ਕੂੜੇ-ਕਰਕਟ ਨੂੰ ਇਕੱਠਾ ਕਰਨ ਦਾ ਕੰਮ ਕਰਨਗੀਆਂ | ਉਨ੍ਹਾਂ ਕਿਹਾ ਕਿ ਇਹ ਪ੍ਰਣਾਲੀ ਸ਼ਹਿਰ ਵਿਚ ਕੂੜੇ ਦੇ ਢੇਰ ਬਣਨ ਤੋਂ ਰੋਕਣ ਅਤੇ ਸਾਫ਼-ਸੁਥਰਾ ਵਾਤਾਵਰਨ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਸਾਬਤ ਹੋਵੇਗੀ | ਵਿਧਾਇਕ ਚੱਢਾ ਨੇ ਕਿਹਾ ਕਿ ਸਫ਼ਾਈ ਸਿਰਫ਼ ਸਰਕਾਰ ਜਾਂ ਨਗਰ ਕੌਂਸਲ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦਾ ਫ਼ਰਜ਼ ਹੈ | ਉਨ੍ਹਾਂ ਕਿਹਾ ਕਿ ਜੇਕਰ ਸ਼ਹਿਰ ਵਾਸੀ ਆਪਣਾ ਸਹਿਯੋਗ ਦੇਣ ਅਤੇ ਜਨਤਕ ਥਾਵਾਂ 'ਤੇ ਕੂੜਾ ਸੁੱਟਣ ਤੋਂ ਗੁਰੇਜ਼ ਕਰਨ ਤਾਂ ਰੂਪਨਗਰ ਨੂੰ ਸੂਬੇ ਦੇ ਸਭ ਤੋਂ ਸਾਫ਼-ਸੁਥਰੇ ਸ਼ਹਿਰਾਂ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ |
ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਇੱਕ ਵਿਸ਼ੇਸ਼ ਹੈਲਪ ਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ | ਜੇਕਰ ਕਿਸੇ ਗਲੀ, ਮੁਹੱਲੇ ਜਾਂ ਜਨਤਕ ਸਥਾਨ 'ਤੇ ਕੂੜੇ ਦਾ ਢੇਰ ਇਕੱਠਾ ਹੋ ਜਾਂਦਾ ਹੈ ਤਾਂ ਨਾਗਰਿਕ ਹੈਲਪ ਲਾਈਨ 'ਤੇ ਸੂਚਨਾ ਦੇ ਸਕਦੇ ਹਨ | ਸ਼ਿਕਾਇਤ ਮਿਲਣ ਉਪਰੰਤ ਸਬੰਧਿਤ ਟੀਮ ਵਲੋਂ ਤੁਰੰਤ ਕਾਰਵਾਈ ਕਰਦਿਆਂ ਕੂੜੇ ਦੀ ਚੁਕਾਈ ਤੇ ਨਿਪਟਾਰੇ ਦੀ ਪ੍ਰਕਿਰਿਆ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਇਧਰ-ਉਧਰ ਸੁੱਟਣ ਦੀ ਬਜਾਏ ਨਿਰਧਾਰਿਤ ਥਾਵਾਂ 'ਤੇ ਇਕੱਠਾ ਕਰਨ ਤਾਂ ਜੋ ਸਫ਼ਾਈ ਪੈਟਰੋਲਿੰਗ ਟੀਮਾਂ ਵਲੋਂ ਉਸ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕੀਤਾ ਜਾ ਸਕੇ | ਇਸ ਮੌਕੇ ਨਗਰ ਕੌਂਸਲ ਦੇ ਅਧਿਕਾਰੀਆਂ, ਨਵੇਂ ਚੁਣੇ ਕੌਂਸਲਰਾਂ, ਸਮਾਜ ਸੇਵੀਆਂ ਤੇ ਵੱਖ-ਵੱਖ ਪਾਰਟੀ ਆਗੂਆਂ ਨੇ ਵੀ
ਪਿਛਲੀ ਖ਼ਬਰ ਵਿਸ਼ਵ ਸਾਈਕਲ ਦਿਵਸ ਮੌਕੇ ਐਨ.ਬੀ.ਸੀ. ਵਲੋਂ ਭਾਖੜਾ ਰਾਈਡ 2.0 ਨੰਗਲ 'ਚ ਕੱਲ੍ਹ-ਕਰਨ ਚੌਧਰੀ <br/> ਅਗਲੀ ਖ਼ਬਰ ਨੂਰਪੁਰ ਬੇਦੀ ਦੇ ਨੌਜਵਾਨਾਂ ਨੇ ਖ਼ੂਨਦਾਨ ਕਰਕੇ ਮਾਨਵਤਾ ਦੀ ਮਿਸਾਲ ਕੀਤੀ ਕਾਇਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।