28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਐਕਸਾਈਜ਼ ਵਿਭਾਗ ਤੇ ਪੁਲਿਸ ਨੇ ਮਹਿਮਦਪੁਰ ਰੋਡ 'ਤੇ ਛਾਪੇਮਾਰੀ ਕਰਕੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ <br/>

ਅਜੀਤ ਡੈਸਕ 07-06-2026
ਡੇਰਾਬੱਸੀ, 6 ਜੂਨ (ਰਣਬੀਰ ਸਿੰਘ ਪੜ੍ਹੀ)-ਪੰਜਾਬ ਸਰਕਾਰ ਅਤੇ ਐਕਸਾਈਜ਼ ਵਿਭਾਗ ਵਲੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਡੇਰਾਬੱਸੀ ਪੁਲਿਸ ਅਤੇ ਐਕਸਾਈਜ਼ ਵਿਭਾਗ ਦੀ ਸਾਂਝੀ ਟੀਮ ਨੇ ਪਿੰਡ ਮਹਿਮਦਪੁਰ ਰੋਡ 'ਤੇ ਸਥਿਤ ਇਕ ਲੋਹੇ ਦੇ ਖੋਖੇ 'ਤੇ ਛਾਪੇਮਾਰੀ ਕਰਕੇ ਭਾਰੀ ਮਾਤਰਾ 'ਚ ਕੇਵਲ ਚੰਡੀਗੜ੍ਹ 'ਚ ਵਿਕਣਯੋਗ ਸ਼ਰਾਬ ਬਰਾਮਦ ਕੀਤੀ ਹੈ | ਛਾਪੇਮਾਰੀ ਦੌਰਾਨ ਪੁਲਿਸ ਨੂੰ ਦੇਖ ਕੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋਣ 'ਚ ਸਫ਼ਲ ਹੋ ਗਿਆ, ਜਿਸ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਵਿਭਾਗ ਦੇ ਉੱਚ ਅਧਿਕਾਰੀਆਂ ਨੇ ਦੱਸਿਆ ਕਿ ਇਹ ਸਾਰੀ ਕਾਰਵਾਈ ਡਿਪਟੀ ਕਮਿਸ਼ਨਰ (ਐਕਸਾਈਜ਼) ਪਟਿਆਲਾ ਖੁਸ਼ਦਿਲ ਸਿੰਘ ਸੰਧੂ ਅਤੇ ਸਹਾਇਕ ਕਮਿਸ਼ਨਰ (ਐਕਸਾਈਜ਼) ਅਸ਼ੋਕ ਚਲੋਤਰਾ ਦੀਆਂ ਸਖ਼ਤ ਹਦਾਇਤਾਂ 'ਤੇ ਅਮਲ 'ਚ ਲਿਆਂਦੀ ਗਈ | ਜਾਣਕਾਰੀ ਅਨੁਸਾਰ ਐਕਸਾਈਜ਼ ਅਫ਼ਸਰ ਮੁਹਾਲੀ ਦੀ ਨਿਗਰਾਨੀ ਹੇਠ ਐਕਸਾਈਜ਼ ਇੰਸਪੈਕਟਰ ਕੁਲਵਿੰਦਰ ਸਿੰਘ ਰਾਏ ਦੀ ਅਗਵਾਈ ਵਾਲੀ ਟੀਮ ਜਿਸ 'ਚ ਐਕਸਾਈਜ਼ ਪੁਲਿਸ ਦੇ ਹੈੱਡ ਕਾਂਸਟੇਬਲ ਰਾਕੇਸ਼ ਕੁਮਾਰ ਅਤੇ ਏ. ਐਸ. ਆਈ. ਜਗਦੇਵ ਸਿੰਘ ਸ਼ਾਮਿਲ ਸਨ, ਬੀਤੀ ਰਾਤ ਕਰੀਬ 8 ਵਜੇ ਰੇਲਵੇ ਫਾਟਕ ਡੇਰਾਬੱਸੀ ਕੋਲ ਮੌਜੂਦ ਸੀ | ਇਸੇ ਦੌਰਾਨ ਇਕ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਮਹਿਮਦਪੁਰ ਰੋਡ 'ਤੇ ਇਕ ਨਾਮਾਲੂਮ ਵਿਅਕਤੀ ਲੋਹੇ ਦੇ ਖੋਖੇ 'ਚ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਲਿਆ ਕੇ ਮਹਿੰਗੇ ਭਾਅ 'ਤੇ ਗ੍ਰਾਹਕਾਂ ਨੂੰ ਸਪਲਾਈ ਕਰ ਰਿਹਾ ਹੈ | ਇਸ ਤੋਂ ਬਾਅਦ ਟੀਮ ਨੇ ਤੁਰੰਤ ਮੌਕੇ 'ਤੇ ਛਾਪੇਮਾਰੀ ਕੀਤੀ ਪਰ ਮੁਲਜ਼ਮ ਹਨੇਰੇ ਦਾ ਫ਼ਾਇਦਾ ਉਠਾਉਂਦੇ ਹੋਏ ਉਥੋਂ ਫ਼ਰਾਰ ਹੋਣ 'ਚ ਸਫ਼ਲ ਹੋ ਗਿਆ | ਪੁਲਿਸ ਪਾਰਟੀ ਵਲੋਂ ਜਦੋਂ ਉਕਤ ਲੋਹੇ ਦੇ ਖੋਖੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਤਾਂ ਉਥੋਂ ਚੰਡੀਗੜ੍ਹ 'ਚ ਵਿਕਣ ਸ਼ਰਾਬ ਇੰਪਾਇਰ ਨੰ. 1 ਤੇ ਮੋਟਾ ਸੰਤਰਾ ਦੇ 24 ਅੱਧੀਏ (1 ਪੇਟੀ) ਬਰਾਮਦ ਹੋਈ | ਇਸ ਤੋਂ ਇਲਾਵਾ 999 ਸਟਾਰ ਫਾਈਨ ਵਿਸਕੀ ਦੀਆਂ 24 ਬੋਤਲਾਂ (2 ਪੇਟੀਆਂ) ਜਿਨ੍ਹਾਂ ਦੇ ਹੋਲੋਗ੍ਰਾਮ ਟੈਂਪਰ ਕੀਤੇ ਹੋਏ ਸਨ | ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਏ. ਐਸ. ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਐਕਸਾਈਜ਼ ਵਿਭਾਗ ਦੀ ਸ਼ਿਕਾਇਤ 'ਤੇ ਅਣਪਛਾਤੇ ਤਸਕਰ ਖ਼ਿਲਾਫ਼ ਪੰਜਾਬ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਦੀ ਸ਼ਨਾਖਤ ਲਈ ਪੁਲਿਸ ਟੀਮ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਝਾਰਮੜੀ ਨੰੂ ਮਿਲਿਆ ਸੀ. ਟੀ. ਯੂ. ਬੱਸ ਸਟਾਪ ਦਾ ਤੋਹਫ਼ਾ ਅਗਲੀ ਖ਼ਬਰ ਡੇਰਾਬੱਸੀ ਵਿਖੇ ਜੂਨ '84 ਦੇ ਘੱਲੂਘਾਰੇ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।