ਕਾਹਨਪੁਰ ਖੂਹੀ, 6 ਜੂਨ (ਗੁਰਬੀਰ ਸਿੰਘ ਵਾਲੀਆ)-ਪਿੰਡ ਡੂਮੇਵਾਲ ਦੇ ਆਯੁਸ਼ਮਾਨ ਅਰੋਗਿਆ ਕੇਂਦਰ ਵਿਖੇ ਅੱਜ ਡਾ. ਰਾਜਿੰਦਰ ਕੌਰ ਢੀਂਡਸਾ ਨੇ ਕਮਿਊਨਿਟੀ ਹੈਲਥ ਅਫ਼ਸਰ (ਸੀ.ਐਚ.ਓ.) ਵਜੋਂ ਆਪਣੀਆਂ ਸੇਵਾਵਾਂ ਆਰੰਭ ਕਰ ਦਿੱਤੀਆਂ ਹਨ | ਜ਼ਿਕਰਯੋਗ ਹੈ ਕਿ ਪਿੰਡ ਬਿਲਪੁਰ ਨਾਲ ਸਬੰਧਤ ਡਾ. ਰਜਿੰਦਰ ਕੌਰ ਢੀਂਡਸਾ ਇਸ ਤੋਂ ਪਹਿਲਾਂ ਆਯੁਸ਼ਮਾਨ ਅਰੋਗਿਆ ਕੇਂਦਰ ਗੱਗ ਵਿਖੇ ਤਾਇਨਾਤ ਸਨ | ਵਿਭਾਗੀ ਹੁਕਮਾਂ ਅਨੁਸਾਰ ਉਨਾਂ ਨੇ ਅੱਜ ਡੂਮੇਵਾਲ ਵਿਖੇ ਆਪਣਾ ਨਵਾਂ ਅਹੁਦਾ ਸੰਭਾਲਣ ਉਪਰੰਤ ਆਖਿਆ ਕਿ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਸਮੁੱਚੇ ਪ੍ਰੋਗਰਾਮਾਂ ਨੂੰ ਪੂਰੀ ਤਨਦੇਹੀ ਨਾਲ ਜਾਰੀ ਰੱਖਣਾ ਉਨਾਂ ਦੀ ਪ੍ਰਮੁੱਖ ਤਰਜੀਹ ਹੋਵੇਗੀ | ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਿਹਤ ਸੰਸਥਾਵਾਂ ਵਿਚ ਉਪਲਬਧ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਸਿਹਤ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਜਾਗਰੂਕਤਾ ਮੁਹਿੰਮਾਂ ਵਿਚ ਸਰਗਰਮ ਭਾਗੀਦਾਰੀ ਨਿਭਾਉਣ |