28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ <br/>

ਅਜੀਤ ਡੈਸਕ 07-06-2026
ਰੂਪਨਗਰ, 6 ਜੂਨ (ਯਸ਼ਵੰਤ ਬੱਸੀ)- ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਸੋਹਨ ਲਾਲ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਨੂੰ ਪੈਂਡਿੰਗ ਡੀ.ਏ. ਦੀਆਂ ਕਿਸ਼ਤਾਂ ਨਾ ਦੇਣ ਕਾਰਨ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਗਈ, ਜਦੋਂ ਕਿ ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਵੀ ਸਰਕਾਰ ਨੂੰ ਬਕਾਇਆਂ ਕਿਸ਼ਤਾਂ ਦੇਣ ਲਈ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਦੇ ਹੱਕ ਵਿਚ ਹੁਕਮ ਜਾਰੀ ਕੀਤਾ ਗਿਆ ਹੈ ਪਰ ਸਰਕਾਰ ਟਾਲ ਮਟੋਲ ਕਰ ਰਹੀ ਹੈ | ਮੀਟਿੰਗ ਵਿਚ ਹਾਜ਼ਰ ਮੈਂਬਰਾਂ ਵਲੋਂ ਪੈਨਸ਼ਨਰਜ਼ ਦੀਆਂ ਸਮੱਸਿਆਵਾਂ ਸੰਬੰਧੀ ਆਪਸੀ ਸਵਾਲ ਜਵਾਬ ਕੀਤੇ ਗਏ ਜਿਨ੍ਹਾਂ ਬਾਰੇ ਵਿਚਾਰ-ਵਟਾਂਦਰਾ ਕਰਦਿਆਂ ਹੱਲ ਮੌਕੇ 'ਤੇ ਹੀ ਕੀਤਾ ਗਿਆ | ਮੀਟਿੰਗ ਨੂੰ ਸੀਨੀਅਰ ਮੀਤ ਪ੍ਰਧਾਨ ਕੇਹਰ ਸਿੰਘ ਤੇ ਸੰਸਥਾ ਦੇ ਪ੍ਰਧਾਨ ਸੋਹਨ ਲਾਲ ਸੰਧੂ ਵਲੋਂ ਵੀ ਸੰਬੋਧਨ ਕੀਤਾ ਗਿਆ |

ਪਿਛਲੀ ਖ਼ਬਰ ਸ਼ਹੀਦਾਂ ਦੀ ਯਾਦ ਵਿਚ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ <br/> ਅਗਲੀ ਖ਼ਬਰ ਦਹੀਰਪੁਰ ਵਿਖੇ ਦੋ ਦਿਨਾ ਵਿਸ਼ਾਲ ਖ਼ੂਨਦਾਨ ਕੈਂਪ ਸਫਲਤਾਪੂਰਵਕ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।