27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਟਾਂਡਾ ਵਿਖੇ ਝਾੜੂ ਖਿਲਾਰਨ ਵਿਰੁੱਧ ਨੌਜਵਾਨ 'ਤੇ ਕੀਤੇ ਪਰਚੇ ਦੇ ਵਿਰੋਧ 'ਚ ਰੋਪੜ ਕਾਂਗਰਸ ਵਲੋਂ ਵਿਧਾਇਕ ਦੇ ਘਰ ਅੱਗੇ ਰੋਸ ਪ੍ਰਦਰਸ਼ਨ

ਰੋਸ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਕਾਂਗਰਸ ਦੇ ਆਗੂ ਅਤੇ ਵਰਕਰ | <br/> 07-06-2026
ਰੂਪਨਗਰ, 6 ਜੂਨ (ਮਨਜੀਤ ਸਿੰਘ ਸੈਣੀ)-ਨਗਰ ਕੌਂਸਲ ਦੀਆਂ ਚੋਣਾਂ ਦੇ ਨਤੀਜਿਆਂ ਵਾਲੇ ਦਿਨ ਟਾਂਡਾ ਵਿਖੇ ਝਾੜੂ ਖਿਲਾਰਨ ਵਾਲੇ ਨੌਜਵਾਨ ਵਿਰੁੱਧ ਮੁਕੱਦਮਾ ਦਰਜ ਕਰਨ ਦੇ ਵਿਰੋਧ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਵਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ | ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਵਰਕਰਾਂ ਨੇ ਹਲਕਾ ਵਿਧਾਇਕ ਦਿਨੇਸ਼ ਚੱਢਾ ਦੇ ਘਰ ਦੇ ਸਾਹਮਣੇ ਝਾੜੂ ਖਿਲਾਰ ਕੇ ਪ੍ਰਦਰਸ਼ਨ ਕਰਦਿਆਂ ਨੌਜਵਾਨ ਵਿਰੁੱਧ ਦਰਜ ਕੀਤੇ ਝੂਠੇ ਮੁਕੱਦਮਾ ਨੂੰ ਰੱਦ ਕਰਨ ਦੀ ਮੰਗ ਕੀਤੀ | ਇਸ ਰੋਸ ਪ੍ਰਦਰਸ਼ਨ ਵਿਚ ਕਾਂਗਰਸੀ ਵਰਕਰਾਂ ਨੇ ਸਰਕਾਰ ਵਿਰੁੱਧ ਭਾਰੀ ਨਾਅਰੇਬਾਜ਼ੀ ਕੀਤੀ | ਪੁਲਿਸ ਅਤੇ ਕਾਂਗਰਸ ਵਰਕਰਾਂ ਵਿਚ ਹਲਕੀ ਨੋਕ-ਝੋਕ ਅਤੇ ਧੱਕਾ-ਮੁੱਕੀ ਵੀ ਵੇਖਣ ਨੂੰ ਮਿਲੀ, ਜਦੋਂ ਪੁਲਿਸ ਪ੍ਰਸ਼ਾਸਨ ਨੇ ਕਾਂਗਰਸੀਆਂ ਨੂੰ ਵਿਧਾਇਕ ਨਿਵਾਸ ਵੱਲ ਵਧਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਇੱਕ ਪਾਸੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦਾ ਇਨਸਾਫ਼ ਦੇਣ ਵਿਚ ਅਸਮਰਥ ਰਹੀ ਹੈ, ਦੂਜੇ ਪਾਸੇ ਝਾੜੂ ਖਿਲਾਰਨ 'ਤੇ ਹੀ ਨੌਜਵਾਨ ਵਿਰੁੱਧ ਮੁਕੱਦਮਾ ਦਰਜ ਕਰਕੇ ਜੇਲ੍ਹ ਭੇਜਿਆ ਜਾ ਰਿਹਾ ਹੈ ਸਰਕਾਰ ਦਾ ਦੋਹਰਾ ਮਿਆਰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ | ਸ਼ਰਮਾ ਨੇ ਪਟਿਆਲਾ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ 'ਤੇ ਡਾਂਗਾਂ ਵਰਾਉਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਯਾਦ ਕਰਾਇਆ ਕਿ ਵਿਰੋਧੀ ਧਿਰ ਵਿਚ ਹੁੰਦੇ ਹੋਏ ਦਾਅਵਾ ਕਰਦੇ ਸੀ ਸਾਡੀ ਸਰਕਾਰ ਵਿਚ ਕੋਈ ਵੀ ਰੋਸ ਪ੍ਰਦਰਸ਼ਨ ਨਹੀਂ ਹੋਵੇਗਾ ਅਤੇ ਅੰਗਰੇਜ਼ ਸਾਡੇ ਕੋਲ ਨੌਕਰੀ ਮੰਗਣ ਆਉਣਗੇ | ਪਰ ਅੱਜ ਹਾਲਤ ਉਲਟ ਬਣੇ ਹੋਏ ਹਨ ਕਿ ਆਪਣੇ ਹੱਕ ਮੰਗਣ ਵਾਲਿਆਂ ਨੂੰ ਲਾਠੀਆਂ ਨਾਲ ਕੁੱਟਿਆ ਜਾ ਰਿਹਾ ਹੈ | ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਦੋਂ ਤੱਕ ਟਾਂਡਾ ਦੇ ਨੌਜਵਾਨ 'ਤੇ ਦਰਜ ਝੂਠਾ ਪਰਚਾ ਰੱਦ ਨਹੀਂ ਹੁੰਦਾ, ਰੋਪੜ ਕਾਂਗਰਸ ਦਾ ਸੰਘਰਸ਼ ਹੋਰ ਤਿੱਖਾ ਹੁੰਦਾ ਜਾਵੇਗਾ, ਇਸ ਮੌਕੇ ਰਾਣਾ ਵਿਸ਼ਵਪਾਲ ਸਿੰਘ ਜਰਨਲ ਸਕੱਤਰ, ਸੁਖਵਿੰਦਰ ਸਿੰਘ ਵਿਸਕੀ, ਰਮੇਸ਼ ਗੋਇਲ, ਅਮਰਜੀਤ ਭੁੱਲਰ, ਰਾਜੇਸ਼ਵਰ ਲਾਲੀ, ਰਾਜੇਸ਼ ਕੁਮਾਰ ਪ੍ਰਧਾਨ ਬਲਾਕ ਕਾਂਗਰਸ, ਸੋਨੀਆ ਪੂਰੀ, ਫ਼ਰੀਦਾ ਬੇਗ਼ਮ, ਅਵਨੀਸ਼ ਮੋਦਗਿੱਲ, ਹਿਮਾਂਸ਼ੂ ਟੰਡਨ, ਰਾਣਾ ਰਵਨੀਤ ਕੰਗ, ਸ਼ਿੰਗਾਰਾ ਸਿੰਘ ਮੈਂਬਰ ਬਲਾਕ ਸੰਮਤੀ, ਹਰਪ੍ਰੀਤ ਸਿੰਘ ਪ੍ਰਧਾਨ ਕਿਸਾਨ ਸੈੱਲ, ਆਸਿਫ਼ ਪ੍ਰਧਾਨ ਘੱਟ ਗਿਣਤੀ, ਮਿੰਟੂ ਸਰਾਫ਼ ਸਿਟੀ ਪ੍ਰਧਾਨ, ਰਾਣਾ ਸੁਰਿੰਦਰ ਮਕਾਰੀ, ਰਹਿਸਸੰਦੀਪ ਨੰਬਰਦਾਰ, ਪਰਮਜੀਤ ਸਿੰਘ ਯੂਥ ਕਾਂਗਰਸ, ਕਾਲਾ ਪੁਰਖਾਲੀ, ਨਿਰਮਲ ਪੁਰਖਾਲੀ, ਗੁਰਜਿੰਦਰ ਨੰਬਰਦਾਰ, ਮਦਨ ਗੋਪਾਲ ਸੈਣੀ, ਮਨਪ੍ਰੀਤ ਰਸੂਲਪੁਰ, ਭੁਪਿੰਦਰ ਸੈਣੀ ਦਫ਼ਤਰ ਇੰਚਾਰਜ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਘੱਲੂਘਾਰਾ ਦਿਵਸ ਮਨਾਇਆ ਅਗਲੀ ਖ਼ਬਰ ਟੀ.ਐਸ.ਯੂ. ਤਖ਼ਤਗੜ੍ਹ ਤੇ ਪੈਨਸ਼ਨਰ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਵਲੋਂ ਰੋਸ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।